ਮੈਡੀਕਲ ਕਾਲਜ ਹੁਸਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਸੁਰੂ ਹੋਣਗੀਆਂ ਕਲਾਸਾਂ: ਚੇਤਨ ਸਿੰਘ ਜੋੜੇਮਾਜਰਾ
ਸੁਖਜਿੰਦਰ ਮਾਨ
ਚੰਡੀਗੜ੍ਹ, 11 ਜੁਲਾਈ: ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰ ਡਾਕਟਰੀ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਰਾਜ ਦੇ ਹਰੇਕ ਜਿਲ੍ਹੇ ਵਿੱਚ ਮੈਡੀਕਲ ਕਾਲਜ ਖੋਲ੍ਹਣ ਦੀ ਦਿਸਾ ਵਿਚ ਤੇਜੀ ਨਾਲ ਕੰਮ ਕਰ ਰਹੀ ਹੈ।ਅੱਜ ਇਥੇ ਡਾਕਟਰੀ ਸਿੱਖਿਆ ਖੋਜ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਸ. ਚੇਤਨ ਸਿੰਘ ਜੋੜੇਮਾਜਰਾ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਸਰਕਾਰੀ ਮੈਡੀਕਲ ਕਾਲਜ ਫਰੀਦਕੋਟ ਵਿੱਚ ਡਾਕਟਰਾਂ ਦੀਆਂ 25-25 ਸੀਟਾਂ ਵਧਾਉਣ ਦੇ ਹੁਕਮ ਦਿੱਤੇ ਹਨ।
ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਮੰਤਰੀ ਅਧਿਕਾਰੀ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜ ਹੁਸਿਆਰਪੁਰ, ਕਪੂਰਥਲਾ ਅਤੇ ਸੰਗਰੂਰ ਅਗਾਮੀ ਵਿਦਿਅਕ ਵਰ੍ਹੇ ਕਲਾਸਾਂ ਸੁਰੂ ਕਰ ਦਿੱਤੀਆਂ ਜਾਣਗੀਆਂ।ਮੈਡੀਕਲ ਕਾਲਜ ਦੇ ਹਸਪਤਾਲਾਂ ਦੇ ਕੰਮਕਾਜ ਵਿਚ ਹੋਰ ਸੁਧਾਰ ਲਿਆਉਣ ਦੇ ਹੁਕਮ ਦਿੰਦਿਆਂ ਉਨ੍ਹਾਂ ਕਿਹਾ ਲੋਕਾਂ ਨੂੰ ਮਿਆਰੀ ਸਹੂਲਤਾਂ ਮੁਹਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਖੱਜਲ ਖੁਆਰੀਆਂ ਨਾ ਹੋਣ ਦਿੱਤੀ ਜਾਵੇ।ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੈਡੀਕਲ ਕਾਲਜਾਂ ਦੇ ਹਸਪਤਾਲਾਂ ਵਿਚ ਇਲਾਜ ਅਧੀਨ ਮਰੀਜਾਂ ਨੂੰ ਮੁਫਤ ਦਵਾਈਆਂ ਜਲਦ ਮੁਹਈਆ ਕਰਵਾ ਦਿੱਤਾ ਜਾਣਗੀਆਂ।
Share the post "ਮੈਡੀਕਲ ਕਾਲਜ ਪਟਿਆਲਾ ਅਤੇ ਫਰੀਦਕੋਟ ਵਿੱਚ ਐਮ.ਬੀ.ਬੀ.ਐਸ ਦੀਆਂ 25-25 ਸੀਟਾਂ ਵਧਣਗੀਆਂ"