ਮੋਗਾ, 18 ਸਤੰਬਰ: ਸੋਮਵਾਰ ਦੇਰ ਸਾਮ ਜ਼ਿਲ੍ਹੇ ਦੇ ਪਿੰਡ ਡਾਲਾ ’ਚ ਕੁੱਝ ਅਗਿਆਤ ਨੌਜਵਾਨਾਂ ਵਲੋਂ ਘਰ ਦੇ ਬਾਹਰ ਬੈਠੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਦਾ ਗੋਲੀਅ ਮਾਰ ਕੇ ਕਤਲ ਕਰ ਦੇਣਾ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਥਾਣਾ ਅਜੀਤਵਾਲ ਵਿਚ ਪੈਂਦੇ ਪਿੰਡ ਡਾਲਾ ਦੇ ਨੰਬਰਦਾਰ ਅਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਬਲਜਿੰਦਰ ਸਿੰਘ ਉਰਫ਼ ਬੱਲੀ ਨੰਬਰਦਾਰ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਕਾਤਲ ਫ਼ਰਾਰ ਹੋ ਗਏ।
ਜਮਹੂਰੀ ਕਿਸਾਨ ਸਭਾ ਦੇ ਆਗੂ ਨੂੰ ਘਰ ’ਚ ਗੋਲੀਆਂ ਮਾਰ ਕੇ ਕੀਤਾ ਜਖਮੀ
ਸੂਚਨਾ ਮਿਲਦੇ ਹੀ ਪੁਲਿਸ ਦੇ ਵੱਡੇ ਅਧਿਕਾਰੀ ਮੌਕੇ ’ਤੇ ਪੁੱਜ ਗਏ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਬਲਜਿੰਦਰ ਬੱਲੀ ਕਾਂਗਰਸ ਦੇ ਸਰਗਰਮ ਆਗੂ ਸਨ। ਮੁਢਲੀ ਸੂਚਨਾ ਮੁਤਾਬਕ ਘਰ ’ਚ ਬੈਠੇ ਨੰਬਰਦਾਰ ਬੱਲੀ ਕੋਲ ਕੁੱਝ ਲੋਕ ਇਹ ਕਹਿ ਕੇ ਦਾਖ਼ਲ ਹੋਏ ਕਿ ਉਨ੍ਹਾਂ ਵਲੋਂ ਫ਼ਾਰਮ ਨੂੰ ਤਸਦੀਕ ਕਰਵਾਉਣਾ ਹੈ। ਇਸ ਦੌਰਾਨ ਹੀ ਉਨ੍ਹਾਂ ਮੌਕਾ ਪਾਉਂਦਿਆਂ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਨਾਲ ਉਹ ਗੰਭੀਰ ਰੂਪ ਵਿਚ ਜਖਮੀ ਹੋ ਗਿਆ।
ਵਿਜੀਲੈਂਸ ਨੇ ਕਾਂਗਰਸ ਨਾਲ ਸਬੰਧਤ ਇਕ ਹੋਰ ਸਾਬਕਾ ਵਿਧਾਇਕ ਨੂੰ ਪਤੀ ਸਹਿਤ ਕੀਤਾ ਗ੍ਰਿਫ਼ਤਾਰ
ਗੋਲੀਆਂ ਚੱਲਣ ਦੀ ਅਵਾਜ ਸੁਣਨ ਕਾਰਨ ਪ੍ਰਵਾਰ ਦੇ ਹੋਰ ਮੈਂਬਰ ਤੇ ਆਸਪਾਸ ਦੇ ਲੋਕ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ ਪ੍ਰੰਤੂ ਹਮਲਾਵਾਰ ਮੌਕੇ ਤੋਂ ਭੱਜਣ ਵਿਚ ਸਫ਼ਲ ਰਹੇ। ਘਟਨਾ ਤੋਂ ਬਾਅਦ ਮੌਕੇ ’ਤੇ ਪੁੱਜੇ ਐਸ.ਐਸ.ਪੀ ਮੋਗਾ ਜੇ.ਇਲਨਚੇਲੀਅਨ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਘਟਨਾ ਦੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਵੀ ਦੇਖੀ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਜਲਦੀ ਹੀ ਕਾਤਲਾਂ ਨੂੰ ਫ਼ੜ ਲਿਆ ਜਾਵੇਗਾ।