ਮੋਗਾ ਪੁਲਿਸ ਵੱਲੋਂ ਗੈਂਗਸਟਰਾਂ ਵਲੋਂ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਲਈ ਦੀ ਕੋਸਿਸ ਨਾਕਾਮ

Date:

spot_img

ਸੁਖਜਿੰਦਰ ਮਾਨ
ਮੋਗਾ, 16 ਨਵੰਬਰ: ਪੰਜਾਬ ਪੁਲਿਸ ਵੱਲੋਂ ਸੋਮਵਾਰ ਨੂੰ ਮੋਗਾ ਦੇ ਜਿਲ੍ਹਾ ਅਦਾਲਤੀ ਕੰਪਲੈਕਸ ਦੇ ਬਾਹਰੋਂ ਇੱਕ ਅਪਰਾਧੀ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਦੀ ਕੋਸਸਿ ਕਰਨ ਵਾਲੇ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਮੋਗਾ ਪੁਲਸ ਨੇ ਮੋਗਾ ਦੇ ਹਰਜਿੰਦਰ ਸਿੰਘ ਉਰਫ ਰਾਜੂ ਨੂੰ ਪੇਸੀ ਲਈ ਅਦਾਲਤ ‘ਚ ਪੇਸ ਕਰਨਾ ਸੀ।ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਮਨਦੀਪ ਸਿੰਘ ਉਰਫ ਜੱਜੀ (24) ਵਾਸੀ ਮੋਗਾ ਅਤੇ ਜਸਪ੍ਰੀਤ ਸਿੰਘ ਉਰਫ ਪ੍ਰੀਤ (31) ਵਾਸੀ ਫਰੀਦਕੋਟ ਵਜੋਂ ਹੋਈ ਹੈ। ਪੁਲਿਸ ਨੇ ਇਨ੍ਹਾਂ ਦੇ ਕਬਜੇ ‘ਚੋਂ ਇੱਕ .32 ਬੋਰ ਦਾ ਰਿਵਾਲਵਰ ਅਤੇ 6 ਜਿੰਦਾ ਕਾਰਤੂਸ ਸਮੇਤ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।ਵੇਰਵੇ ਸਾਂਝੇ ਕਰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਮੋਗਾ ਐਸ.ਐਸ. ਮੰਡ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ ਸੀਆਈਏ ਮੋਗਾ ਦੀਆਂ ਪੁਲਿਸ ਟੀਮਾਂ ਨੇ ਦੋਵਾਂ ਮੁਲਜਮਾਂ ਨੂੰ ਪੁਲਿਸ ਹਿਰਾਸਤ ‘ਚੋਂ ਅਪਰਾਧੀ ਨੂੰ ਭਜਾਉਣ ਤੋਂ ਪਹਿਲਾਂ ਹੀ ਗਿ੍ਰਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।ਐਸਐਸਪੀ ਨੇ ਦੱਸਿਆ ਕਿ ਗਿ੍ਰਫਤਾਰ ਕੀਤੇ ਗਏ ਮੁਲਜਮਾਂ ਨੇ ਖੁਲਾਸਾ ਕੀਤਾ ਹੈ ਕਿ ਫਰੀਦਕੋਟ ਦੇ ਜਸਪ੍ਰੀਤ ਸਿੰਘ ਉਰਫ ਜੱਸੀ, ਜੋ ਕਿ ਇਸ ਸਮੇਂ ਫਰੀਦਕੋਟ ਜੇਲ ਵਿੱਚ ਹੈ, ਨੇ ਉਨ੍ਹਾਂ ਨੂੰ ਹਰਜਿੰਦਰ ਨੂੰ ਪੁਲਿਸ ਹਿਰਾਸਤ ਵਿੱਚੋਂ ਭਜਾਉਣ ਵਿੱਚ ਮਦਦ ਕਰਨ ਦਾ ਕੰਮ ਸੌਂਪਿਆ ਸੀ। ਐਸਐਸਪੀ ਨੇ ਅੱਗੇ ਦੱਸਿਆ ਕਿ ਉਹ ਸਾਰੇ ਗੈਂਗਸਟਰ ਸਤਿੰਦਰ ਬਰਾੜ ਉਰਫ ਗੋਲਡੀ ਬਰਾੜ ਦੇ ਕਰੀਬੀ ਹਨ ਜੋ ਇਸ ਸਮੇਂ ਕੈਨੇਡਾ ਵਿੱਚ ਰਹਿ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਾਰੇ ਮੁਲਜਮਾਂ ਵਿਰੁੱਧ ਪਹਿਲਾਂ ਹੀ ਵੱਖ-ਵੱਖ ਅਪਰਾਧਿਕ ਮਾਮਲੇ ਦਰਜ ਹਨ।ਐਸਐਸਪੀ ਮੰਡ ਨੇ ਦੱਸਿਆ ਕਿ ਜਸਪ੍ਰੀਤ ਉਰਫ ਪ੍ਰੀਤ ਦੇ ਪਿਛੋਕੜ ਦੀ ਪੁਸਟੀ ਕੀਤੀ ਜਾ ਰਹੀ ਹੈ ਜਦਕਿ ਅਗਲੇਰੀ ਜਾਂਚ ਲਈ ਹਰਜਿੰਦਰ ਅਤੇ ਜਸਪ੍ਰੀਤ ਉਰਫ ਜੱਸੀ ਦਾ ਪ੍ਰੋਡਕਸਨ ਵਾਰੰਟ ਲਿਆ ਜਾਵੇਗਾ।ਦੱਸਣਯੋਗ ਹੈ ਕਿ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਦੰਡਾਵਲੀ ਦੀ ਧਾਰਾ 120-ਬੀ, ਅਸਲਾ ਐਕਟ ਦੀਆਂ ਧਾਰਾਵਾਂ 25(6) ਅਤੇ 27 ਅਧੀਨ ਐਫਆਈਆਰ ਨੰਬਰ 200 ਮਿਤੀ 15.11.2021 ਨੂੰ ਦਰਜ ਕੀਤੀ ਗਈ ਹੈ।

spot_img
spot_img

Share post:

Popular

More like this
Related

ਸੜਕਾਂ ‘ਤੇ Students ਦਾ ਹੰਗਾਮਾ, ਗੱਡੀਆਂ ਸਣੇ ਫੂਕਤਾ ਸਾਰਾ ਸ਼ਹਿਰ

ਫਰਾਂਸ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ...

ਦੁਨੀਆਂ ‘ਚ ਆ ਗਈ ਨਵੀਂ ਬਿਮਾਰੀ, ਹਜ਼ਾਰਾਂ ਲੋਕਾਂ ਦੀ ਜਾਨ ਨੂੰ ਖ਼ਤਰਾ

ਰੂਸ ਦੀ ਇੱਕ ਐਂਟੀ-ਪਲੇਗ ਲੈਬਾਰਟਰੀ 'ਚ ਹੋਈ ਇੱਕ ਮੌਤ...

Work From Home ਦਾ ਐਲਾਨ! ਦਫ਼ਤਰਾਂ ’ਚ ਸਿਰਫ਼ 50 ਫ਼ੀਸਦੀ ਸਟਾਫ਼!

ਸੋਚੋ... ਸਵੇਰੇ ਦਫ਼ਤਰ ਜਾਣ ਲਈ ਤਿਆਰ ਹੋਏ, ਪਰ ਪਤਾ...