ਭਗਵੰਤ ਮਾਨ ਸਰਕਾਰ ਨੇ ਪਿਛਲੇ ਦਿਨੀਂ ਵਾਪਸ ਲੈ ਲਈ ਸੀ ਜਥੇਦਾਰ ਦੀ ਸੁਰੱਖਿਆ
ਕੇਂਦਰੀ ਗ੍ਰਹਿ ਮੰਤਰਾਲੇ ਨੇ ਜਥੇਦਾਰ ਨੂੰ ‘ਜੈਡ’ ਕੈਟਾਗਿਰੀ ਦੀ ਸੁਰੱਖਿਆ ਦੇਣ ਦਾ ਐਲਾਨ
ਸੁਖਜਿੰਦਰ ਮਾਨ
ਚੰਡੀਗੜ੍ਹ, 3 ਜੂਨ: ਪੰਜਾਬ ’ਚ ਅੱਗੇ ਵਧਣ ਲਈ ਵੱਡੀ ਤਾਦਾਦ ’ਚ ਸਿੱਖ ਚਿਹਰਿਆਂ ਨੂੰ ਅੱਗੇ ਲੈ ਕੇ ਆ ਰਹੀ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਭਾਜਪਾ ਸਰਕਾਰ ਨੇ ਹੁਣ ਹੋਰ ਵੱਡਾ ‘ਤਰੁੱਪ’ ਦਾ ਪੱਤਾ ਖੇਡਿਆ ਹੈ। ਪਿਛਲੇ ਦਿਨੀਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਹਿਤ 424 ਵੀਆਈਪੀ ਦੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਹੋਏ ਕਤਲ ਕਾਂਡ ’ਚ ਵਿਰੋਧ ਦਾ ਸਾਹਮਣਾ ਕਰ ਰਹੀ ਸੂਬੇ ਦੀ ਭਗਵੰਤ ਮਾਨ ਸਰਕਾਰ ਨੂੰ ਝਟਕਿਆਂ ਦਿੰਦਿਆਂ ਅੱਜ ਗਿਆਨੀ ਹਰਪ੍ਰੀਤ ਸਿੰਘ ਨੂੰ ਕੇਂਦਰੀ ਗ੍ਰਹਿ ਮੰਤਰਾਲੇ ਨੇ ‘ਜੈਡ’ ਕੈਟਾਗਿਰੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਇਸ ਸਬੰਧ ਵਿਚ ਜਥੇਦਾਰ ਦੀ ਪ੍ਰਤੀਕਿ੍ਰਆ ਸਾਹਮਣੇ ਨਹੀਂ ਆਈ ਹੈ ਪ੍ਰੰਤੂ ਅਜਿਹਾ ਕਰਕੇ ਮੋਦੀ ਸਰਕਾਰ ਨੇ ਸਿੱਖਾਂ ਦੀ ਹਮਦਰਦੀ ਜਿੱਤਣ ਦੀ ਕੋਸ਼ਿਸ਼ ਕੀਤੀ ਹੈ। ਹਾਲਾਂਕਿ ਗ੍ਰਹਿ ਮੰਤਰਾਲੇ ਦਾ ਦਾਅਵਾ ਹੈ ਕਿ ਇਹ ਫੈਸਲਾ ਸੁਰੱਖਿਆ ਏਜੰਸੀਆਂ ਦੀਆਂ ਰੀਪੋਰਟਾਂ ਦੇ ਆਧਾਰ ’ਤੇ ਕੀਤਾ ਜਾਂਦਾ ਹੈ। ਦਸਣਾ ਬਣਦਾ ਹੈ ਕਿ ਅੱਧੀ ਸੁਰੱਖਿਆ ਵਾਪਸ ਲੈਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਵਲੋਂ ਬਾਕੀ ਦੀ ਸੁਰੱਖਿਆ ਵੀ ਮੋੜਣ ਦੇ ਕੀਤੇ ਐਲਾਨ ਤੋਂ ਬਾਅਦ ਬੇਸ਼ੱਕ ਆਪ ਸਰਕਾਰ ਨੇ ਤੁਰੰਤ ਉਨ੍ਹਾਂ ਦੀ ਸੁਰੱਖਿਆ ਬਹਾਲ ਕਰ ਦਿੱਤੀ ਸੀ ਪ੍ਰੰਤੂ ਜਥੇਦਾਰ ਮੁੜ ਸੁਰੱਖਿਆ ਲੈਣ ਤੋਂ ਇੰਨਕਾਰੀ ਹੋ ਗਏ ਸਨ। ਜਿਸਦੇ ਬਾਅਦ ਸ਼੍ਰੋਮਣੀ ਕਮੇਟੀ ਨੇ ਜਥੇਦਾਰ ਦੀ ਸੁਰੱਖਿਆ ਲਈ ਟਾਸਕ ਫ਼ੋਰਸ ਦੇ ਜਵਾਨ ਤੈਨਾਤ ਕੀਤੇ ਸਨ। ਇਸ ਦੌਰਾਨ ਅੱਜ ਕੇਂਦਰ ਦਾ ਇਹ ਫੈਸਲਾ ਸਾਹਮਣੇ ਆ ਗਿਆ ਹੈ।
ਮੋਦੀ ਸਰਕਾਰ ਦਾ ਵੱਡਾ ਫੈਸਲਾ, ਜਥੇਦਾਰ ਨੂੰ ਦਿੱਤੀ ਕੇਂਦਰੀ ਸੁਰੱਖਿਆ
6 Views