WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

ਮੋਦੀ ਸਰਕਾਰ ਨੇ ’ਵੀਰ ਬਾਲ ਦਿਵਸ’ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ

15 ਲੱਖ ਸਕੂਲਾਂ ਤੇ ਕਾਲਜ਼ਾਂ ਦੇ ਕਰੋੜਾਂ ਬੱਚਿਆਂ ਅਤੇ ਅਧਿਆਪਕਾਂ ਨੂੰ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੇ ਸ਼ਾਨਾਮੱਤੇ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ : ਸਿਰਸਾ, ਕਾਲਕਾ, ਕਾਹਲੋਂ
ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟਾਂ ਵਿਚ ਵੀ ਲੱਗਣਗੀਆਂ ਪ੍ਰਦਰਸ਼ਨੀਆਂ
26 ਦਸੰਬਰ ਨੂੰ ਕੌਮੀ ਰਾਜਧਾਨੀ ਦੇ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ ਵਿਸ਼ਾਲ ਸਮਾਗਮ
ਪ੍ਰਧਾਨ ਮੰਤਰੀ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਹੋਰ ਕੇਂਦਰੀ ਮੰਤਰੀ ਤੇ ਉੱਘੀਆਂ ਸ਼ਖਸੀਅਤਾਂ ਕਰਨਗੀਆਂ ਸ਼ਮੂਲੀਅਤ
ਪੰਜਾਬੀ ਖ਼ਬਰਸਾਰ ਬਿਉਰੋ
ਨਵੀਂ ਦਿੱਲੀ, 24 ਦਸੰਬਰ : ਦੇਸ਼ ਦੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐਨ ਡੀ ਏ ਸਰਕਾਰ ਨੇ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ’ਤੇ 26 ਦਸੰਬਰ ਨੂੰ ਪਹਿਲੀ ਵਾਰ ਮਨਾਏ ਜਾ ਰਹੇ ’ਵੀਰ ਬਾਲ ਦਿਵਸ’ ਨੂੰ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਮਨਾਉਣ ਲਈ ਵਿਆਪਕ ਪ੍ਰੋਗਰਾਮ ਉਲੀਕੇ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸਿੱਖ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਮੇਜਰ ਧਿਆਨ ਚੰਦ ਕੌਮੀ ਸਟੇਡੀਅਮ ਵਿਚ ਇਕ ਪ੍ਰੈਸ ਕਾਨਫਰੰਸ ਦੌਰਾਨ ਕੀਤਾ ਹੈ। ਉਹਨਾਂ ਦੇ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇਹੋਰ ਪਤਵੰਤੇ ਹਾਜ਼ਰ ਸਨ। ਇਸ ਮੌਕੇ ਸਰਦਾਰ ਸਿਰਸਾ, ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਦੇਸ਼ ਦੇ ਇਤਿਹਾਸ ਵਿਚ ਪਹਿਲੀ ਵਾਰ ਹੈ ਕਿ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੁੰ ਕੌਮੀ ਦਿਹਾੜਾ ਐਲਾਨ ਕੇ ਇੰਨੀ ਵੱਡੀ ਪੱਧਰ ’ਤੇ ਮਨਾਇਆ ਜਾਰਿਹਾਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਦੇਸ਼ ਭਰ ਵਿਚ ਇਸ ਦਿਹਾੜੇ ਦਾ ਪ੍ਰਚਾਰ ਕਰਨ ਵਾਸਤੇ ਕੌਮੀ ਤੇ ਸੂਬਾਈ ਅਖਬਾਰਾਂ ਵਿਚ ਹਰ ਭਾਸ਼ਾ ਵਿਚ ਜਾਣਕਾਰੀ ਦਿੱਤੀ ਦੇਣ ਲਈ ਇਸ਼ਤਿਹਾਰ ਜਾਰੀ ਕਰੇਗੀ। ਉਹਨਾਂ ਦੱਸਿਆ ਕਿ ਮੁੱਖ ਸਮਾਗਮ 26 ਦਸੰਬਰ ਨੂੰ ਕੌਮੀ ਰਾਜਧਾਨੀ ਵਿਚ ਮੇਜਰ ਧਿਆਨ ਚੰਦ ਸਟੇਡੀਅਮ ਵਿਚ ਹੋਵੇਗਾ ਜਿਸ ਵਿਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ, ਹੋਰ ਕੇਂਦਰੀ ਮੰਤਰੀ ਤੇ ਹੋਰ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਹਨਾਂ ਦੱਸਿਆ ਕਿ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਇਹਨਾਂ ਪ੍ਰੋਗਰਾਮਾਂ ਨੂੰ ਅੰਤਿਮ ਰੂਪ ਦੇਣ ਲਈ ਮੀਟਿੰਗਾਂ ਦੀ ਆਪ ਪ੍ਰਧਾਨਗੀ ਕਰਦੇ ਰਹੇ ਹਨ।
ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 15 ਲੱਖ ਸਕੂਲਾਂ ਵਿਚ ਸਵੇਰ ਦੀ ਸਭਾ ਵਿਚ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਨਾਲ ਹੀ ਬੱਚਿਆਂ ਦੇ ਲੇਖ ਮੁਕਾਬਲੇ ਤੇ ਕੁਇਜ਼ ਮੁਕਾਬਲੇ ਕਰਵਾਏ ਜਾ ਰਹੇ ਹਨ। ਉਹਨਾਂ ਦੱਸਿਆ ਕਿ ਵਿਸ਼ੇਸ਼ ਸਭਾਵਾਂ ਸੱਦੀਆਂ ਗਈਆਂ ਹਨ ਜਿਹਨਾਂ ਵਿਚ 15 ਲੱਖ ਸਕੂਲਾਂ ਦੇ 97 ਲੱਖ ਟੀਚਰ ਅਤੇ 26 ਕਰੋੜ 44 ਲੱਖ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਜਾਵੇਗੀ।ਇਸੇ ਤਰੀਕੇ ਦੇਸ਼ ਭਰ ਦੇ 42 ਹਜ਼ਾਰ 343 ਕਾਲਜਾਂ ਵਿਚ ਇਸਦੀ ਡਿਜ਼ੀਟਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਨੌਜਵਾਨ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਦੱਸਿਆ ਕਿ ਦੇਸ਼ ਭਰ ਵਿਚ 7083 ਰੇਲਵੇ ਸਟੇਸ਼ਨਾਂ ’ਤੇ ਸਾਹਿਬਜ਼ਾਦਿਆਂ ਦੇ ਇਤਿਹਾਸ ਬਾਰੇ ਡਿਜੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਇਸਦੇ ਨਾਲ ਹੀ 137 ਹਵਾਈ ਅੱਡਿਆਂ ’ਤੇ ਡਿਜੀਟਲ ਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ। ਮਹਿਲਾ ਤੇ ਬਾਲ ਵਿਕਾਸ ਮੰਤਰਾਲੇ ਵੱਲੋਂ 26 ਜਨਵਰੀ ਨੁੰ ਜਿਹੜਾ ਬਹਾਦਰੀ ਦਾ ਐਵਾਰਡ ਦਿੱਤਾ ਜਾਂਦਾ ਹੈ, ਉਸਦਾ ਐਲਾਨ 26 ਦਸੰਬਰ ਨੂੰ ਕੀਤਾ ਜਾਇਆ ਕਰੇਗਾ ਤੇ 8 ਹਜ਼ਾਰ ਮਹਿਲਾ ਤੇ ਬਾਲ ਵਿਕਾਸ ਕੇਂਦਰਾਂ ’ਤੇ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਪੈਟਰੋਲੀਅਮ ਤੇ ਕੁਦਰਤੀ ਗੈਸ ਮੰਤਰਾਲੇ ਵੱਲੋਂ 67600 ਸੀ ਐਨ ਜੀ ਤੇ ਪੈਟਰੋਲ ਪੰਪ ਸਟੇਸ਼ਨਾਂ ’ਤੇ ਡਿਜ਼ੀਟਲ ਅਤੇ ਫਿਜ਼ੀਕਲ ਪ੍ਰਦਰਸ਼ਨੀ ਲਗਾਈ ਜਾਵੇਗੀ ਜਿਸ ਰਾਹੀਂ ਰਾਹਗੀਰਾਂ ਨੂੰ ਇਸ ਲਾਸਾਨੀ ਸ਼ਹਾਦਤ ਅਤੇ ਸ਼ਾਨਾਮੱਤੇ ਇਤਿਹਾਸ ਦੀ ਜਾਣਕਾਰੀ ਦਿੱਤੀ ਜਾਵੇਗੀ।
ਵਿਦੇਸ਼ਾਂ ਲਈ ਬਣਾਈ ਯੋਜਨਾ ਦਾ ਖੁਲ੍ਹਾਸਾ ਕਰਦਿਆਂ ਇਹਨਾਂ ਆਗੂਆਂ ਨੇ ਦੱਸਿਆ ਕਿ ਵਿਦੇਸ਼ਾਂ ਵਿਚ 122 ਅੰਬੈਸੀਆਂ ਤੇ 110 ਕੌਂਸਲੇਟ ਦੇ ਅੰਦਰ ਪੰਜ ਦਿਨਾਂ ਵਾਸਤੇ ਇਕ ਪ੍ਰਦਰਸ਼ਨੀ ਲਗਾਈ ਜਾਵੇਗੀ। ਉਹਨਾਂ ਦੱਸਿਆ ਕਿ ਰੇਡੀਓ ਤੇ ਟੀ ਵੀ ਸ਼ੋਅ ਰਾਹੀਂ ਇਹਨਾਂ ਨੂੰ ਪ੍ਰੋਮੋਟ ਕੀਤਾ ਜਾਵੇਗਾ ਤੇ ਇਤਿਹਾਸ ਬਰੇ ਵਟਸਅਸ ਰਾਹੀਂ ਵੀ ਜਾਣਕਾਰੀ ਦਿੱਤੀ ਜਾਵੇਗੀ। ਉਹਨਾਂ ਦੱਸਿਆ ਕਿ ਟੈਲੀਕਮਿਊਨਿਕੇਸ਼ਨਜ਼ ਮੰਤਰਾਲੇ ਵੱਲੋਂ ਇਸਦਾ ਵਿਆਪਕ ਪੱਧਰ ’ਤੇ ਐਸ ਐਮ ਐਸ ਰਾਹੀਂ ਪ੍ਰਚਾਰ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਸੀ ਬੀ ਐਸ ਈ ਨੇ ਇਸ ਦਿਹਾੜੇ ਵਾਸਤੇ ਵਿਆਪਕ ਪ੍ਰੋਗਰਾਮ ਉਲੀਕ ਹਨ ਜਿਹਨਾਂ ਵਿਚ ਮੇਜਰ ਇਵੈਂਟ ਸਟੋਰੀ ਬੋਰਡ ਕ੍ਰੀਏਟ ਕੀਤੇ ਜਾਣਗੇ ਤੇ ਪ੍ਰਮੁੱਖ ਖੇਡਾਂ ਕਰਵਾਈਆਂ ਜਾਣਗੀਆਂ ਤੇ ਜਾਗਰੂਕਤਾ ਵਾਸਤੇ ਵਾਲ ਆਫ ਐਪਰੀਸੀਏਸ਼ਨ ਕਰੀਏਟ ਕਰ ਕੇ ਬੱਚਿਆਂ ਵੱਲੋਂ ਆਪਣੇ ਘਰਾਂ ਵਿਚ ਲਗਾਈ ਜਾਵੇਗੀ। ਇਸ ਤੋਂ ਇਲਾਵਾ ?ਰੋਮਿਸ ਕਾਰਡ ਤਿਆਰ ਕੀਤਾ ਜਾਵੇਗਾ ਕਿ ਸਾਹਿਬਜ਼ਾਦਿਆਂ ਤੋਂ ਬੱਚੇ ਨੇ ਕੀ ਸਿੱਖਿਆ ਅਤੇ ਉਹ ਕੀ ਕਰੇਗਾ ਤੇ ਕੀ ਨਹੀਂ ਕਰੇਗਾ ਇਸ ਬਾਰੇ ਜਾਣਕਾਰੀ ਦੇਵੇਗਾ ਤੇ ਤੀਜਾ, ਡੀਮਡ ਕੈਲੰਡਰ ਤਿਆਰ ਕੀਤਾ ਜਾਵੇਗਾ ਜਿਸ ਵਿਚ ਅਗਲੇ ਇਕ ਸਾਲ ਅੰਦਰ ਬੱਚਾ ਕੀ ਕਰੇਗਾ, ਇਸਦੀ ਜਾਣਕਾਰੀ ਸ਼ਾਮਲ ਕੀਤੀ ਜਾਵੇਗੀ। ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਸਮੁੱਚੇ ਮੰਤਰਾਲਿਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਇਸ ਲਾਸਾਨੀ ਸ਼ਹਾਦਤ ਨੂੰ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤਾ ਤੇ ਸ਼ਹੀਦੀ ਦਿਹਾੜੇ ਨੁੰ ’ਵੀਰ ਬਾਲ ਦਿਵਸ’ਵਜੋਂ ਕੌਮੀ ਦਿਹਾੜਾ ਮਨਾਉਣ ਦਾ ਫੈਸਲਾ ਕੀਤਾ। ਉਹਨਾਂ ਕਿਹਾ ਕਿ ਹੁਣ ਹਰ ਬੱਚੇ ਤੱਕ ਇਸ ਇਤਿਹਾਸ ਨੁੰ ਪਹੁੰਚਾਉਣ ਦੀ ਮੁਹਿੰਮ ਵਿੱਢੀ ਗਈ ਹੈ। ਉਹਨਾਂ ਦੱਸਿਆ ਕਿ ਕਿਉਂਕਿ ਇਹ ਸਾਹਿਬਜ਼ਾਦਿਆਂ ਦਾ 319ਵਾਂ ਸ਼ਹੀਦੀ ਦਿਹਾੜਾ ਹੈ, ਇਸ ਲਈ 319 ਬੱਚਿਆਂ ਵੱਲੋਂ ਸ਼ਬਦ ਕੀਰਤਨ ਗਾਇਨ ਨਾਲ ਇਸ ਪ੍ਰੋਗਰਾਮ ਦਾ ਆਗਾਜ਼ ਕੀਤਾ ਜਾਵੇਗਾ। । ਇਸ ਉਪਰੰਤ ਅਦਭੁੱਤ ਮਾਰਚ ਨਿਕਲੇਗਾ ਜਿਸਨੁੰ ਪ੍ਰਧਾਨ ਮੰਤਰੀ ਆਪ ਰਿਸੀਵ ਕਰਨਗੇ ਤੇ ਸਾਰੇ ਦੇਸ਼ ਵਿਚ ਸੰਦੇਸ਼ ਜਾਵੇਗਾ ਕਿ ਅਸੀਂ ਸਾਹਿਬਜ਼ਾਦਿਆਂ ਦਾ ਦਿਹਾੜਾ ਮਨਾਉਣ ਜਾ ਰਹੇ ਹਨ। ਉਹਨਾਂ ਸੰਗਤਾਂ ਨੂੰ ਅਪੀਲਕੀਤੀ ਕਿ ਅਸੀਂ ਵੱਧ ਤੋਂ ਵੱਧ ਗਿਣਤੀ ਵਿਚ ਪ੍ਰੋਗਰਾਮ ਵਿਚ ਭਾਗ ਲੈ ਕੇ ਇਸ ਮੁਹਿੰਮ ਨੂੰ ਸਫਲ ਬਣਾਈਏ ਤਾਂ ਜੋ ਅਸੀਂ ਆਪਣੇ ਬੱਚਿਆਂ ਨੂੰ ਗੁਰ ਇਤਿਹਾਸ ਨਾਲ ਜੋੜੀਏ।

Related posts

ਪਾਕਿਸਤਾਨ ਤੇ ਅਫ਼ਗਾਨਿਸਤਾਨ ’ਤੇ ਵਿਚਕਾਰ ਤਨਾਅ ਵਧਿਆ, ਅਮਰੀਕਾ ਨੇ ਕੀਤੀ ਦਖ਼ਲਅੰਦਾਜ਼ੀ

punjabusernewssite

ਗੈਸ ਸਿੰਲਡਰ ਹੋ ਗਿਆ ਸਸਤਾ, ਹੁਣ ਇਨ੍ਹੇ ਰੁਪਏ ‘ਚ ਮਿਲੇਗਾ ਸਿੰਲਡਰ

punjabusernewssite

ਅਯੁੱਧਿਆ ‘ਚ ਰਾਮਲੱਲਾ ਆਪਣੇ ਸਿਹਾਸਣ ‘ਤੇ ਵਿਰਾਜੇ, PM ਮੋਦੀ ਨੇ ਕੀਤੀ ਪੂਜਾ

punjabusernewssite