ਡੇਂਗੂ, ਮਲੇਰੀਆਂ ਅਤੇ ਗਰਮ ਲੂ ਤੋਂ ਬਚਾਅ ਲਈ ਵਰਕਸ਼ਾਪ ਆਯੋਜਿਤ
ਮਲੇਰੀਆਂ ਅਤੇ ਕਲਾਈਮੇਂਟ ਚੇਂਜ ਤੇ ਹਿਊਮਨ ਹੈਲਥ ਸਬੰਧੀ ਪੋਸਟਰ ਰਲੀਜ਼
ਸੁਖਜਿੰਦਰ ਮਾਨ
ਬਠਿੰਡਾ, 18 ਅਪ੍ਰੈਲ: ਹਰ ਸਾਲ ਦੀ ਤਰਾਂ ਆਉਣ ਵਾਲੀਆਂ ਮੌਸਮੀ ਬਿਮਾਰੀਆਂ ਤੋਂ ਰੋਕਥਾਮ ਅਤੇ ਇਸ ਦੇ ਅਗਾਹੂ ਪ੍ਰਬੰਧਾਂ ਲਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਵਰਕਸ਼ਾਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਕੀਤੀ ਗਈ। ਨੈਸ਼ਨਲ ਪ੍ਰੋਗਰਾਮ ਆਫ ਕਲਾਈਮੇਟ ਚੇਂਜ ਤੇ ਹਿਊਮਨ ਹੈਲਥ ਪ੍ਰੋਗਰਾਮ ਤਹਿਤ ਹੋਈ ਇਸ ਵਰਕਸ਼ਾਪ ਦੌਰਾਨ ਮੌਸਮੀ ਬਿਮਾਰੀਆਂ ਜਿਵੇਂ ਕਿ ਡੇਂਗੂ, ਮਲੇਰੀਆਂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ। ਇਸ ਮੌਕੇ ਉਨਾਂ ਵੱਲੋਂ ਮਲੇਰੀਆਂ ਅਤੇ ਕਲਾਈਮੇਂਟ ਚੇਂਜ ਤੇ ਹਿਊਮਨ ਹੈਲਥ ਸਬੰਧੀ ਪੋਸਟਰ ਵੀ ਰਲੀਜ਼ ਕੀਤੇ ਗਏ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਸੌਂਪੀ ਗਈ ਜੁੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ। ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਡੇਂਗੂ, ਮਲੇਰੀਆਂ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਸਬੰਧੀ ਵੱਧ ਤੋਂ ਵੱਧ ਆਮ ਲੋਕਾਂ ਨੂੰ ਕੈਂਪ ਲਗਾ ਕੇ ਜਾਗਰੂਕ ਕਰਨ। ਇਸ ਮੁਹਿੰਮ ਵਿੱਚ ਸਮਾਜ ਸੇਵੀ ਸੰਸਥਾਵਾਂ ਦਾ ਵੀ ਸਹਿਯੋਗ ਲਿਆ ਜਾਵੇ, ਤਾਂ ਜੋ ਜ਼ਿਲਾਂ ਵਾਸੀਆਂ ਨੰੂ ਇਨਾਂ ਮੌਸਮੀ ਬਿਮਾਰੀਆਂ ਤੋਂ ਬਚਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤ ਕਰਦਿਆਂ ਕਿਹਾ ਕਿ ਉਹ ਸਰਕਾਰੀ ਸਕੂਲਾਂ ਵਿੱਚ ਹਰ ਫਰਾਈ ਡੇ ਨੂੰ ਡਰਾਈ ਡੇ ਵਜੋਂ ਮਨਾਉਣਾ ਯਕੀਨੀ ਬਣਾਉਣ। ਇਸ ਦੌਰਾਨ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਇਨਾਂ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਵਿਦਿਆਰਥੀ ਅੱਗੇ ਆਪਣੇ ਘਰਾਂ ਤੱਕ ਇਹ ਜਾਣਕਾਰੀ ਲਾਜ਼ਮੀ ਪਹੁੰਚਾਉਣ।
ਇਸ ਦੌਰਾਨ ਸਿਵਲ ਸਰਜਨ ਡਾ.ਬਲਵੰਤ ਸਿੰਘ ਨੇ ਵਰਕਸ਼ਾਪ ਦੇ ਮਹੱਤਵ ਬਾਰੇ ਚਾਨਣਾਂ ਪਾਉਂਦਿਆਂ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਮੁਤਾਵਿਕ ਮੌਸਮੀ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਦੂਸਰੇ ਵਿਭਾਗਾਂ ਦੇ ਸਹਿਯੋਗ ਨਾਲ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨਾਂ ਦੱਸਿਆਂ ਕਿ ਹੋਰਨਾਂ ਵਿਭਾਗਾਂ ਦੇ ਸਹਿਯੋਗ ਤੋਂ ਇਲਾਵਾ ਆਮ ਲੋਕਾਂ ਦਾ ਵੀ ਇਸ ਮੁਹਿੰਮ ਵਿੱਚ ਵਿਸ਼ੇਸ ਸਹਿਯੋਗ ਦੀ ਜ਼ਰੂਰਤ ਹੈ। ਉਨਾਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਜ਼ਿਲੇ ਨੂੰ ਮਲੇਰੀਆਂ ਮੁਕਤ ਕਰਨ ਦਾ ਟੀਚਾ ਹੈ।
ਉਨਾਂ ਮਲੇਰੀਆਂ, ਡੇਂਗੂ ਬੁਖਾਰ ਹੋਣ ਅਤੇ ਗਰਮ ਲੂ ਤੋਂ ਬਚਣ ਅਤੇ ਇਸ ਦੀ ਰੋਕਥਾਮ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਉਨਾਂ ਖਾਸ ਤੌਰ ਤੇ ਸਰਕਾਰੀ ਦਫ਼ਤਰਾਂ ਵਿੱਚ ਅਤੇ ਖਾਲੀ ਪਈਆਂ ਕੋਠੀਆਂ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਕੂਲਰਾਂ ਦੀ ਲਗਾਤਾਰ ਸਫਾਈ ਕਰਵਾਉਣ ਲਈ ਕਿਹਾ ।ਇਸ ਦੌਰਾਨ ਜ਼ਿਲਾ ਪ੍ਰੋਗਰਾਮ ਅਫ਼ਸਰ ਡਾ. ਮਯੰਕ ਜੋਤ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦੇਣ ਦੀ ਜ਼ਰੂਰਤ ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਸ਼ਹਿਰ ਵਿੱਚ ਲੀਕੇਜ ਵਾਲੀਆਂ ਥਾਵਾਂ, ਟਾਇਰਾਂ ਵਾਲੀਆਂ ਦੁਕਾਨਾਂ ਅਤੇ ਹੋਰ ਪਾਣੀ ਖੜਣ ਵਾਲੀਆਂ ਥਾਵਾਂ ਦਾ ਪਹਿਲ ਦੇ ਆਧਾਰ ਤੇ ਮੁਆਇੰਨਾ ਕਰਕੇ ਇਸ ਨੂੰ ਰੋਕਿਆਂ ਜਾਵੇ।ਇਸ ਮੌਕੇ ਪੀ.ਆਰ.ਟੀ.ਸੀ ਬਠਿੰਡਾ ਡਿਪੂ ਦੇ ਜਨਰਲ ਮੈਨੇਜਰ ਸ੍ਰੀ ਰਮਨ ਸ਼ਰਮਾ, ਜ਼ਿਲਾ ਸਿੱਖਆ ਅਫ਼ਸਰ (ਸੈਕੰਡਰੀ) ਸ.ਮੇਵਾ ਸਿੰਘ, ਜ਼ਿਲਾ ਸਿੱਖਿਾ ਅਫ਼ਸਰ (ਐਲੀਮੈਂਟਰੀ) ਸ.ਸ਼ਿਵਪਾਲ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀ ਹਾਜ਼ਰ ਸਨ।
Share the post "ਮੌਸਮੀ ਬਿਮਾਰੀਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਕੀਤਾ ਜਾਵੇ ਜਾਗਰੂਕ: ਡਿਪਟੀ ਕਮਿਸ਼ਨਰ"