ਮੰਡੀਆਂ ਵਿਚੋਂ ਸਿੱਧੀਆਂ ਸਪੈਸਲਾਂ ਭਰਨ ਦੇ ਵਿਰੋਧ ’ਚ ਪੱਲੇਦਾਰਾਂ ਨੇ ਕੀਤਾ ਰੋਸ਼ ਪ੍ਰਦਰਸ਼ਨ

Date:

spot_img

ਸੁਖਜਿੰਦਰ ਮਾਨ
ਬਠਿੰਡਾ, 17 ਅਪ੍ਰੈਲ : ਦੇਸ ਦੇ ਵੱਖ ਵੱਖ ਹਿੱਸਿਆਂ ’ਚ ਕਣਕ ਦੀ ਕਿੱਲਤ ਨੂੰ ਦੇਖਦਿਆਂ ਕੇਂਦਰੀ ਖਰੀਦ ਏਜੰਸੀ ਵਲੋਂ ਚਾਲੂ ਸੀਜ਼ਨ ਦੌਰਾਨ ਮੰਡੀਆਂ ਵਿਚੋਂ ਸਿੱਧੀਆਂ ਸਪੈਸਲਾਂ ਭਰਨ ਦੇ ਲਏ ਫ਼ੈਸਲੇ ਦੇ ਵਿਰੋਧ ’ਚ ਪੰਜਾਬ ਪਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਉਤਰ ਆਈ ਹੈ। ਅੱਜ ਸੂਬੇ ਭਰ ਤੋਂ ਇਕੱਠੇ ਹੋਏ ਸੈਕੜਿਆਂ ਦੀ ਗਿਣਤੀ ’ਚ ਪੱਲੇਦਾਰਾਂ ਨੇ ਕੇਂਦਰ ਦੇ ਇਸ ਫੈਸਲੇ ਵਿਰੋਧ ਬਠਿੰਡਾ ਸ਼ਹਿਰ ’ਚ ਰੋਸ਼ ਪ੍ਰਦਰਸ਼ਨ ਕਰਦਿਆਂ ਸਰਕਾਰ ਨੂੰ ਮੰਗ ਪੱਤਰ ਵੀ ਭੇਜਿਆ। ਇਸ ਮੌਕੇ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਸਾਲ 2023-24 ਦੇ ਕਣਕ ਦੇ ਸੀਜ਼ਨ ਦੋਰਾਨ ਪੰਜਾਬ ਦੇ ਸਮੂਹ ਖਰੀਦ ਕੇਂਦਰਾਂ ਤੋਂ ਕਣਕ ਰੇਲ ਹੈਡ ਰਾਹੀਂ ਸਿੱਧੀਆ ਸਪੈਸ਼ਲਾਂ ਭਰੀਆ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਪੰਜਾਬ ਦੀਆਂ ਖਰੀਦ ਏਜੰਸੀਆਂ ਵਿੱਚ ਕੰਮ ਕਰਦੇ ਲੱਖਾਂ ਮਜਦੂਰ ਪੱਲੇਦਾਰ ਕੰਮ ਤੋ ਵਿਹਲੇ ਹੋ ਗਏ ਹਨ। ਜਿਸਦੇ ਚੱਲਦੇ ਉਨ੍ਹਾਂ ਦੇ ਪਰਿਵਾਰ ਵੀ ਭੁੱਖਮਰੀ ਦਾ ਸ਼ਿਕਾਰ ਹੋ ਜਾਣਗੇ। ਇਸ ਮੌਕੇ ਪੱਲੇਦਾਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਸ ਫੈਸਲੇ ਨੂੰ ਤੁਰੰਤ ਵਾਪਸ ਲਿਆ ਜਾਵੇ ਤੇ ਮੰਡੀਆਂ ਵਿਚੋਂ ਖਰੀਦੀ ਜਾ ਰਹੀ ਕਣਕ ਨੂੰ ਪੰਜਾਬ ਵਿੱਚ ਬਣੇ ਓਪਨ ਪੁਲੰਥਾਂ ਅਤੇ ਕਵਰਡ ਗੋਦਾਮਾਂ ਵਿੱਚ ਰੱਖਿਆ ਜਾਵੇ ਅਤੇ ਸੀਜਨ ਤੋ ਬਾਅਦ ਸਪੈਸ਼ਲਾਂ ਭਰਵਾਈਆ ਜਾਣ। ਉੂਨ੍ਹਾਂ ਐਲਾਨ ਕੀਤਾ ਕਿ ਜੇਕਰ ਸਰਕਾਰ ਨੇ ਇਹ ਫੈਸਲਾ ਵਾਪਸ ਨਹੀਂ ਲਿਆ ਤਾਂ ਇਸਦੇ ਵਿਰੁਧ ਵੱਡਾ ਸੰਘਰਸ਼ ਵਿੱਢਿਆ ਜਾਵੇਗਾ।

spot_img
spot_img

Share post:

Popular

More like this
Related

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...

CM Bhagwant Singh Mann ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ; ਦਹਾਕਿਆਂ ਦੀ ਉਡੀਕ ਖ਼ਤਮ ਹੋਈ

👉ਲਾਲ ਲਕੀਰ ’ਤੇ ਸਰਕਾਰ ਜਾਂ ਅਦਾਲਤਾਂ ਦੀ ਲਟਕਦੀ ਤਲਵਾਰ...

ਜ਼ਿਲ੍ਹੇ ਭਰ ‘ਚ ਮੇਰਾ ਘਰ, ਮੇਰੇ ਨਾਮ ਸਕੀਮ ਤਹਿਤ 808 ਲਾਭਪਾਤਰੀਆਂ ਨੂੰ ਵੰਡੇ ਪ੍ਰਾਪਰਟੀ ਕਾਰਡ

Bathinda News: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਮੇਰਾ...