ਸੁਖਜਿੰਦਰ ਮਾਨ
ਬਠਿੰਡਾ, 5 ਨਵੰਬਰ: ਹਰ ਸਾਲ ਵਾਂਗ ਇਸ ਵਾਰ ਵੀ ਸਿਲਵਰ ਓਕਸ ਸਕੂਲ ਬੀਬੀਵਾਲਾ ਰੋੜ ਬਠਿੰਡਾ ਨੇ ਆਪਣਾ ਸਥਾਪਨਾ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ।ਸਥਾਪਨਾ ਦਿਵਸ ਦੇ ਦੂਜੇ ਦਿਨ ਦੀ ਸ਼ੁਰੂਆਤ ਬੜੇ ਹੀ ਸ਼ਾਨਦਾਰ ਤਰੀਕੇ ਨਾਲ ਹੋਈ। ਇਸ ਮੌਕੇ ਦੇ ਮੁੱਖ ਮਹਿਮਾਨ ਪ੍ਰਸਿੱਧ ਪੰਜਾਬੀ ਨਾਟਕਕਾਰ ਪਾਲੀ ਭੁਪਿੰਦਰ ਸਨ।ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮਹਿਮਾਨ ਨੇ ਸ਼ਮਾ ਜਗਾ ਕੇ ਕੀਤੀ। ਦਸਵੀਂ ਜਮਾਤ ਦੀ ਵਿਦਿਆਰਥਣ ਚੇਸ਼ਟਾ ਲੇਖੀ ਨੇ ਆਪਣੇ ਮਿੱਠੇ ਬੋਲਾਂ ਰਾਹੀਂ ਮੁੱਖ ਮਹਿਮਾਨ ਨੂੰ ਜੀ ਆਇਆਂ ਆਖਿਆ।ਇਸ ਮੌਕੇ ਦੀ ਸ਼ੁਰੂਆਤ ਸ਼ਬਦ ਨਾਲ ਹੋਈ।ਇਸ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ ਜਿੰਨ੍ਹਾਂ ਵਿੱਚ ਭਾਰਤ ਦੇ ਰੰਗ, ਆਸ਼ਾ ਕੀ ਕਿਰਨ, ਲੋਕ ਰੰਗ, ਡਾਇਨਾਮਾਈਟ ਡੇਜ਼ ,ਧਰਤੀ ਦੇਸ਼ ਪੰਜਾਬ ਦੀ, ਅਬ ਤੋਂ ਜਾਗੋ, ਡਿਸਕਨੈੱਟਕ ਟੂ ਕਨੈੱਕਟ ,ਦੈੱਨ ਵਰਸਜ਼ ਨਾਓ ਅਤੇ ਹਿੰਦੀ ਨਾਟਕ ਗਿਰਗਿਟ ਪੇਸ਼ ਕੀਤਾ ਗਿਆ।ਸਕੂਲ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀ ਸਕੂਲ ਰਿਪੋਰਟ ਪੇਸ਼ ਕੀਤੀ ਗਈ। ਨੂੰ ਬੈਸਟ ਸਕੂਲ ਅਵਾਰਡ ਮੁੱਖ ਮਹਿਮਾਨ ਵੱਲੋਂ ਪਿਛਲੇ ਸਾਲ ਦੀ 10ਵੀਂ ਦੀ ਬੋਰਡ ਦੀ ਪਰੀਖਿਆ ਵਿੱਚੋਂ ਚੰਗੇ ਅੰਕ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਅਤੇ ਅਨੁਸ਼ਾਸਨ ਭਰਿਆ ਜੀਵਨ ਜਿਊਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅੰਤ ਵਿੱਚ ਸਕੂਲ ਦੇ ਪਿ੍ਰੰਸੀਪਲ ਮੈਡਮ ਨੀਲਮ ਵਰਮਾ ਵੱਲੋਂ ਆਏ ਹੋਏ ਮੁੱਖ ਮਹਿਮਾਨ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੀ ਅੰਤਲੀ ਪੇਸ਼ਕਸ਼ ਚਿੜੀਆਂ ਦਾ ਚੰਬਾ ਨੇ ਦਰਸ਼ਕਾਂ ਨੂੰ ਝੂੰਮਣ ਤੇ ਮਜਬੂਰ ਕਰ ਦਿੱਤਾ। ਪ੍ਰੋਗਰਾਮ ਦੀ ਸਮਾਪਤੀ ਰਾਸ਼ਟਰੀ ਗਾਨ ਨਾਲ ਹੋਈ।
ਯਾਦਗਾਰੀ ਹੋ ਨਿੱਬੜਿਆ ਸਿਲਵਰ ਓਕਸ ਸਕੂਲ ਦਾ ਸਥਾਪਨਾ ਦਿਵਸ
10 Views