ਸੁਖਜਿੰਦਰ ਮਾਨ
ਬਠਿੰਡਾ, 1 ਮਈ : ਯਾਦਵਿੰਦਰਾ ਇੰਜੀਨੀਅਰਿੰਗ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ 61ਵਾਂ ਸਥਾਪਨਾ ਦਿਵਸ ਵਿਭਾਗ ਦੇ ਵਿਦਿਆਰਥੀਆਂ ਦੇ ਕੁਇਜ਼ ਕੰਪੀਟਿਸਨ ,ਗਰੁੱਪ ਡਿਸਕਸ਼ਨ, ਇਲੈਕਟ੍ਰਾਨਿਕ ਸਰਕਟ ਮੇਕਿੰਗ ,ਆਟੋਕੈਡ ਮਾਡਲਿੰਗ ਅਤੇ ਕੰਪਿਊਟਰ ਪ੍ਰੋਗਰਾਮਿੰਗ ਵਿੱਚ ਮੁਕਾਬਲੇ ਕਰਵਾ ਕੇ ਡਾ. ਅਰਵਿੰਦ ਵਾਈਸ ਚਾਂਸਲਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਡਾਇਰੈਕਟਰ ਡਾ. ਜਸਬੀਰ ਸਿੰਘ ਹੁੰਦਲ ਦੀ ਯੋਗ ਅਗਵਾਈ ਹੇਠ ਮਨਾਇਆ ਗਿਆ । ਵਿਭਾਗ ਦੇ ਮੁਖੀ ਡਾ. ਜਗਤਾਰ ਸਿੰਘ ਨੇ ਸਾਰੇ ਵਿਦਿਆਰਥੀਆਂ,ਫੈਕਲਟੀ ਮੈਂਬਰਜ਼ ਅਤੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਅਤੇ ਯੂਨੀਵਰਸਿਟੀ ਦੀ ਦਿਨ ਦੁੱਗਣੀ ਰਾਤ ਚੌਗਣੀ ਤਰੱਕੀ ਦੀ ਕਾਮਨਾ ਕੀਤੀ । ਕੈਂਪਸ ਡਾਇਰੈਕਟਰ ਡਾ.ਜਸਬੀਰ ਸਿੰਘ ਹੁੰਦਲ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਤਕਸੀਮ ਕੀਤੇ ।ਡਾ.ਹੁੰਦਲ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਘੱਟ ਫੀਸਾਂ ਤੇ ਵਧੀਆ ਕੁਆਲਿਟੀ ਦੀ ਐਜੂਕੇਸ਼ਨ ਮਾਲਵੇ ਖਿੱਤੇ ਦੇ ਵਿਦਿਆਰਥੀਆਂ ਨੂੰ ਪ੍ਰਦਾਨ ਕਰ ਰਹੀ ਹੈ। ਪੰਜਾਬੀ ਯੂਨੀਵਰਸਿਟੀ ਆਪਣੇ ਇਸ ਮੰਤਵ ਵਿੱਚ ਪੂਰੀ ਤਰ੍ਹਾਂ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇ ਇਸ ਨੂੰ ਸਰਕਾਰੀ ਸਰਪ੍ਰਸਤੀ ਅਤੇ ਆਰਥਿਕ ਮਦਦ ਮਿਲੇ । ਡਾ.ਗਗਨਦੀਪ ਕੌਸ਼ਲ ਅਤੇ ਡਾ. ਰਾਜਭੁਪਿੰਦਰ ਕੌਰ ਨੇ ਪੰਜਾਬੀ ਯੂਨੀਵਰਸਿਟੀ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ।ਡਾ.ਗੁਰਪ੍ਰੀਤ ਭਾਰਤੀ ਨੇ ਇਸ ਪ੍ਰੋਗਰਾਮ ਦਾ ਸੰਚਾਲਨ ਕੀਤਾ ਅਤੇ ਧੰਨਵਾਦੀ ਸ਼ਬਦ ਡਾ. ਬਲਰਾਜ ਸਿੰਘ ਬਰਾੜ ਐਸੋਸੀਏਟ ਪ੍ਰੋਫੈਸਰ ਮਕੈਨੀਕਲ ਇੰਜਨੀਅਰਿੰਗ ਨੇ ਕਹੇ।
Share the post "ਯਾਦਵਿੰਦਰਾ ਇੰਜਨੀਅਰਿੰਗ ਵਿਭਾਗ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਸਥਾਪਨਾ ਦਿਵਸ ਮਨਾਇਆ"