11 Views
ਹਰ ਬਾਰ ਗ਼ਰੀਬਾਂ ਦੇ ਨੀਲੇ ਕਾਰਡ ਕੱਟ ਕੇ ਸਰਕਾਰ ਕਰ ਰਹੀ ਹੈ ਧੱਕੇਸ਼ਾਹੀ- ਢਿੱਲੋਂ
ਸੁਖਜਿੰਦਰ ਮਾਨ
ਬਠਿੰਡਾ,27 ਫ਼ਰਵਰੀ: ਪੰਜਾਬ ਸਰਕਾਰ ਅਧੀਨ ਖੁਰਾਕ ਸਪਲਾਈ ਵਿਭਗ ਵੱਲੋਂ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਰਹੀ ਹੈ, ਜਿਸ ਕਰਕੇ ਘਰ ਵਿੱਚ ਗੱਡੀਆਂ ਅਤੇ ਹੋਰ ਸਹੂਲਤਾਂ ਹੋਣ ਕਰਕੇ ਸੈਕੜੇ ਪਰਿਵਾਰਾਂ ਦੇ ਕਾਰਡ ਕੱਟੇ ਗਏ ਹਨ ਅਤੇ ਜ਼ਿਆਦਾਤਰ ਉਨ੍ਹਾਂ ਗਰੀਬ ਲੋਕਾਂ ਦੇ ਕਾਰਡ ਕੱਟੇ ਗਏ ਜਿਨ੍ਹਾਂ ਨੂੰ ਇਨ੍ਹਾਂ ਕਾਰਡਾਂ ਦੀ ਲੋੜ ਸੀ ਅਤੇ ਗਰੀਬ ਲੋਕਾਂ ਵੱਲੋਂ ਆਪਣੇ ਕਾਰਡਾਂ ਦੀ ਬਹਾਲੀ ਲਈ ਜਿਥੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਉਥੇ ਹੀ ਵੱਖ ਵੱਖ ਪਾਰਟੀਆਂ ਵੱਲੋਂ ਸਰਕਾਰ ਨੂੰ ਮੰਗ ਪੱਤਰ ਸੌਂਪਕੇ ਨਿਰਪੱਖ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ। ਇਸ ਤਹਿਤ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਦੀ ਅਗਵਾਈ ਵਿਚ ਸਮੂਹ ਆਗੂਆਂ ਵੱਲੋਂ ਕੱਟੇ ਗਏ ਨੀਲੇ ਕਾਰਡਾਂ ਦੀ ਨਿਰਪੱਖ ਜਾਂਚ ਅਤੇ ਜਿਨ੍ਹਾਂ ਅਧਿਕਾਰੀਆਂ ਵੱਲੋਂ ਨਜਾਇਜ਼ ਤੌਰ ਤੇ ਗਰੀਬਾਂ ਦੇ ਕੱਟੇ ਗਏ ਕਾਰਡ ਉਨ੍ਹਾਂ ਦੀ ਜਾਂਚ ਕਰਕੇ ਉਨ੍ਹਾਂ ਖਿਲਾਫ ਕਾਰਵਾਈ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਢਿੱਲੋਂ ਨੇ ਕਿਹਾ ਕਿ ਆਟਾ-ਦਾਲ ਸਕੀਮ, ਤਹਿਤ ਸਰਕਾਰ ਦੀਆਂ ਸਹੂਲਤਾਂ ਲੈਣਾ ਗਰੀਬ ਲੋਕਾਂ ਦਾ ਹੱਕ ਹੈ, ਪਰ ਸਰਕਾਰ ਵੈਰੀਫਿਕੇਸ਼ਨ ਦੀ ਆੜ ਵਿੱਚ ਸਹੂਲਤਾਂ ਨਾ ਦੇਣ ਕਰਕੇ ਰਾਸ਼ਨ ਕਾਰਡ ਕ਼ਟ ਰਹੀ ਹੈ ਜਿਸ ਦਾ ਖਮਿਆਜ਼ਾ ਲੋੜਵੰਦ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ ਜਿਸ ਪਾਸੇ ਮੁੱਖ ਮੰਤਰੀ ਨੂੰ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਇਹ ਵੈਰੀਫਿਕੇਸ਼ਨ ਨਾਲ ਕੱਟੇ ਕਾਰਡ ਬਹਾਲ ਕੀਤੇ ਜਾਣ ਅਤੇ ਵੈਰੀਫਕੇਸ਼ਨ ਦੁਬਾਰਾ ਕਰਕੇ ਲੋੜਵੰਦ ਲੋਕਾਂ ਦੇ ਹੱਕ ਬਹਾਲ ਕੀਤੇ ਜਾਣ ਅਤੇ ਨਜਾਇਜ਼ ਬਣੇ ਕਾਰਡ ਕੱਟੇ ਜਾਣ । ਕਿਹਾ ਕਿ ਜਿਨ੍ਹਾਂ ਅਧਿਕਾਰੀਆਂ ਜਾਂ ਅਫਸਰਾਂ ਵੱਲੋਂ ਲੋੜਵੰਦ ਲੋਕਾਂ ਦੇ ਨਜਾਇਜ਼ ਕਾਰਡ ਕੱਟੇ ਗਏ ਹਨ ਉਨ੍ਹਾਂ ਖਿਲਾਫ ਕਾਰਵਾਈ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫਰੰਟ ਤੇ ਬੁਰੀ ਤਰ੍ਹਾਂ ਫ਼ੇਲ੍ਹ ਹੁੰਦੀ ਨਜ਼ਰ ਆ ਰਹੀ ਹੈ ਤੇ ਜਿੱਥੇ ਲਾ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ੍ਹ ਹੈ ਉਥੇ ਹੀ ਨਸ਼ਿਆਂ ਦਾ ਕਹਿਰ ਜਾਰੀ ਹੈ ਅਤੇ ਨੌਜਵਾਨ ਪੀੜ੍ਹੀ ਬੇਰੁਜ਼ਗਾਰੀ ਦੀ ਮਾਰ ਝੱਲ ਰਹੀ ਹੈ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕਾਂ ਨੂੰ ਵੱਡੇ ਵੱਡੇ ਵਾਅਦੇ ਕੀਤੇ ਗਏ ਸਨ ਪਰ ਸਰਕਾਰ ਦੇ ਇੱਕ ਸਾਲ ਪੂਰੇ ਹੋਣ ਦੇ ਬਾਵਜੂਦ ਵੀ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ ਪੰਜਾਬ ਦੀ ਜਨਤਾ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੀਆਂ ਗੱਲਾਂ ਕਰਦੀ ਸੀ ਪਰ ਅੱਜ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਭਿਸ਼ਟਾਚਾਰ ਵਿਚ ਗ੍ਰਿਫ਼ਤਾਰ ਹੋ ਰਹੇ ਹਨ ਤੇ ਲੋਕਾਂ ਦੀ ਲੁੱਟ ਖਸੁੱਟ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜੇਕਰ ਕੱਟੇ ਗਏ ਨੀਲੇ ਕਾਰਡਾਂ ਦੀ ਜਲਦ ਬਾਹਲ਼ੀ ਨਾ ਕੀਤੀ ਤਾਂ ਯੂਥ ਅਕਾਲੀ ਦਲ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਸਾਬਕਾ ਕੌਂਸਲਰ ਹਰਵਿੰਦਰ ਗੰਜੂ, ਸਾਬਕਾ ਕੌਂਸਲਰ ਹਰਜਿੰਦਰ ਸਿੰਘ ਟੋਨੀ, ਬਲਵਿੰਦਰ ਸਿੰਘ ਬੱਲੀ, ਯੂਥ ਆਗੂ ਭੁਪਿੰਦਰ ਸਿੰਘ ਭੁਪਿੰਦਰ ਸਿੰਘ ਭੁਪਾ, ਯੂਥ ਆਗੂ ਦਲਜੀਤ ਸਿੰਘ ਰੋਮਾਣਾ, ਮਲਕੀਤ ਸਿੰਘ ਰਾਠੌੜ, ਮਨਿੰਦਰ ਸੋਢੀ, ਪ੍ਰਗਟ ਸਿੰਘ, ਬਲਵਿੰਦਰ ਸਿੰਘ ਸੰਧੂ, ਗੁਰਪ੍ਰੀਤ ਸੰਧੂ, ਮਨਦੀਪ ਲਾਡੀ, ਮਨਪ੍ਰੀਤ ਸ਼ਰਮਾਂ, ਗੁਰਪ੍ਰੀਤ ਸਿੱਧੂ, ਜਲੰਧਰ ਸਿੰਘ ਮੱਖਣ ਤੋਂ ਇਲਾਵਾ ਯੂਥ ਆਗੂ ਮੌਜੂਦ ਸਨ।
Share the post "ਯੂਥ ਅਕਾਲੀ ਦਲ ਵੱਲੋਂ ਕੱਟੇ ਨੀਲੇ ਰਾਸ਼ਨ ਕਾਰਡਾਂ ਦੀ ਨਿਰਪੱਖ ਜਾਂਚ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ "