ਯੂਨਾਈਟਿਡ ਅਕਾਲੀ ਦਲ ਦੇ ਆਗੂਆਂ ਨੇ ਡੀ ਸੀ ਨੂੰ ਦਿੱਤਾ ਮੰਗ ਪੱਤਰ

Date:

spot_img
ਪੰਜਾਬੀ ਖਬਰਸਾਰ ਬਿਉਰੋ 
ਬਠਿੰਡਾ, 27 ਸਤੰਬਰ: ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਡਾਲਾ ਤੇ ਹੋਰਨਾ ਆਗੂਆ ਵਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ ਨਾਮ ‘ਤੇ ਮੰਗ ਪੱਤਰ ਦਿੱਤਾ ਗਿਆ। ਡੀਸੀ ਬਠਿੰਡਾ ਨੇ ਤਰੁੰਤ ਮੁੱਖ ਮੰਤਰੀ ਪੰਜਾਬ ਨੂੰ ਭੇਜਣ ਦਾ ਵਿਸ਼ਵਾਸ ਦਿੱਤਾ। ਦਲ ਦੇ ਆਗੂਆਂ ਨੇ ਦਸਿਆ ਕਿ ਮੰਗ ਪੱਤਰ ਚ ਮੁੱਖ ਤੋਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਅਪੀਲ ਕੀਤੀ ਹੈ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਗਿਰਫ਼ਤਾਰ ਕੀਤਾ ਜਾਵੇ।ਉਨ੍ਹਾਂ ਦਾਅਵਾ ਕੀਤਾ ਕਿ  ਸੁਖਬੀਰ ਸਿੰਘ ਬਾਦਲ ਬਹਿਬਲ ਕਲਾਂ ਕੋਟਕਪੂਰਾ ਗੋਲ਼ੀ ਕਾਂਡ ਲਈ ਜਿੰਮੇਵਾਰ ਹੈ ਅਤੇ ਬਹਿਬਲ ਕਲਾਂ ਕੋਟਕਪੂਰਾ ਗੋਲ਼ੀ ਕਾਂਡ ਦੇ ਸਹਿਦੋਸ਼ੀ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਨੂੰ ਵੀ ਤੁਰੰਤ ਗਿਰਫ਼ਤਾਰ ਕੀਤਾ ਜਾਵੇ।ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ 328 ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਕੀਤੇ ਸਰੂਪਾਂ ਦੇ ਸਬੰਧੀ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ ਗਈ। ਜਦੋਂਕਿ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਕੇਂਦਰ ‘ਤੇ ਵੀ ਦਬਾਅ ਪਾਉਣ ਲਈ ਕਿਹਾ ਗਿਆ। ਇਸ ਮੌਕੇ ਭਾਈ ਸੁਖਜੀਤ ਸਿੰਘ ਡਾਲਾ, ਮੇਜਰ ਸਿੰਘ ਮਲੂਕਾ, ਗੁਰਬਿੰਦਰ ਸਿੰਘ ਬਰਾੜ, ਰਮਨਦੀਪ ਸਿੰਘ ਰਮੀਤਾ, ਚੰਦਰਹੰਸ ਸਿੰਘ, ਜਗਜੀਤ ਸਿੰਘ ਮੁਲਤਾਨੀਆ ਰੋਡ, ਕੋਰ ਸਿੰਘ ਬੁਰਜ ਮਹਿਮਾ, ਭੁਪਿੰਦਰ ਸਿੰਘ ਅਮਰਪੁਰਾ ਕੋਠੇ, ਜਸਵੀਰ ਸਿੰਘ ਗਿੱਲ ਆਦਿ ਹਾਜਰ ਸਨ।
spot_img
spot_img

Share post:

Popular

More like this
Related

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...