WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਯੂ ਪੀ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਸ: ਬਾਦਲ ਦੇ ਦਿਹਾਂਤ ’ਤੇ ਦੁੱਖ ਕੀਤਾ ਸਾਂਝਾ

ਸੁਖਜਿੰਦਰ ਮਾਨ
ਬਠਿੰਡਾ, 29 ਅਪ੍ਰੈਲ : ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹੇ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਅਕਾਲ ਚਲਾਣੇ ’ਤੇ ਦੁੱਖ ਸਾਂਝਾ ਕਰਨ ਲਈ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ੍ਰੀ ਅਖਿਲੇਸ਼ ਯਾਦਵ ਸਮੇਤ ਪ੍ਰਮੁੱਖ ਸ਼ਖਸੀਅਤਾਂ ਪਿੰਡ ਬਾਦਲ ਵਿਚ ਉਹਨਾਂ ਦੀ ਰਿਹਾਇਸ਼ ’ਤੇ ਪਹੁੰਚੀਆਂ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਦੁੱਖ ਸਾਂਝਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ ਵਿਚ ਪਾਏ ਵੱਡਮੁੱਲੇ ਯੋਗਦਾਨ ਤੇ ਸੂਬੇ ਵਿਚ ਸ਼ਾਂਤੀ ਤੇ ਫਿਰਕੂ ਸਦਭਾਵਨਾ ਕਾਇਮ ਕਰਨ ਤੇ ਬਹਾਲ ਰੱਖਣ ਲਈ ਕੀਤੇ ਅਣਥੱਕ ਯਤਨਾਂ ਨੂੰ ਯਾਦ ਕੀਤਾ। ਇਹਨਾਂ ਸ਼ਖਸੀਅਤਾਂ ਵਿਚ ਅਖਿਲੇਸ਼ ਯਾਦਵ ਤੋਂ ਇਲਾਵਾ ਸਾਬਕਾ ਐਮ ਪੀ ਤੇ ਪ੍ਰਸਿੱਧ ਉਦਯੋਗਪਤੀ ਨਵੀਨ ਜਿੰਦਲ, ਪੰਜਾਬ ਦੇ ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਆਮ ਆਦਮੀ ਪਾਰਟੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਅਤੇ ਹਰਮੀਤ ਸਿੰਘ ਪਠਾਣਮਾਜਰਾ, ਆਲ ਇੰਡੀਆ ਐਂਟੀ ਟੈਰੋਰਿਸਟ ਫਰੰਟ ਦੇ ਮੁਖੀ ਮਨਿੰਦਰਜੀਤ ਸਿੰਘ ਬਿੱਟਾ, ਮੈਡਮ ਗੁਰਜੋਤ ਕੌਰ ਤੇ ਹਰਪ੍ਰੀਤ ਸਿੰਘ, ਨਾਮਧਾਰੀ ਸੰਪਰਦਾ ਦੇ ਮੁਖੀ ਸਤਿਗੁਰੂ ਉਦੈ ਸਿੰਘ, ਬਾਬਾ ਬੁੱਧ ਸਿੰਘ ਨਿੱਕੇ ਘੁੰਮਣਾਂ ਵਾਲੇ, ਬਾਬਾ ਜਗਜੀਤ ਸਿੰਘ ਲੋਪੋ ਵਾਲੇ, ਬਾਬਾ ਕੁਲਵੰਤ ਸਿੰਘ ਸਮਾਧ ਭਾਈ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਸਿੱਧ ਪੰਜਾਬੀ ਗਾਇਕ ਪੰਮੀ ਬਾਈ ਤੇ ਪ੍ਰਸਿੱਧ ਪੰਜਾਬੀ ਗੀਤਕਾਰ ਬਾਬੂ ਸਿੰਘ ਮਾਨ ਨੇ ਵੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਇਹਨਾਂ ਸ਼ਖਸੀਅਤਾਂ ਨੇ ਕਿਹਾ ਕਿ ਸ: ਬਾਦਲ ਦੇ ਅਕਾਲ ਚਲਾਣੇ ਨਾਲ ਸਿਰਫ ਪੰਜਾਬ ਹੀ ਨਹੀਂ ਬਲਕਿ ਸਮੁੱਚੇ ਦੇਸ਼ ਤੇ ਦੁਨੀਆਂ ਵਿਚ ਵਸਦੇ ਲੋਕਾਂ ਨੂੰ ਵੱਡਾ ਘਾਟਾ ਪਿਆ ਹੈ ਜੋ ਕਦੇ ਪੂਰਾ ਨਹੀਂ ਕੀਤਾ ਜਾ ਸਕਦਾ।

Related posts

ਮਹਿਰਾਜ ਤੇ ਲਹਿਰਾ ਬੇਗਾ ਤੋਂ ਬਾਅਦ ਹੁਣ ਭੁੱਚੋਂ ਮੰਡੀਆਂ ਵਾਲਿਆਂ ਦੀ ਵੀ ਨਹੀਂ ਲੱਗੇਗੀ ਟੋਲ ਪਰਚੀ

punjabusernewssite

ਵਿਧਾਨ ਸਭਾ ਚੋਣਾਂ ਸਬੰਧੀ ਹਰ ਤਰ੍ਹਾਂ ਦੀਆਂ ਅਗਾਂਊ ਤਿਆਰੀਆਂ ਮੁਕੰਮਲ : ਡਿਪਟੀ ਕਮਿਸ਼ਨਰ

punjabusernewssite

ਕਾਨੂੰਨੀ ਜਾਗਰੂਕਤਾ ਮੁਹਿੰਮ ਫ਼ਲਾਉਣ ਬਾਰੇ ਜਾਰੀ ਕੀਤੀ ਫਿਲਮ

punjabusernewssite