ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੇ ਖਿਡਾਰੀਆ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ : ਮੇਵਾ ਸਿੰਘ ਸਿੱਧੂ
ਸੁਖਜਿੰਦਰ ਮਾਨ
ਬਠਿੰਡਾ, 15 ਦਸੰਬਰ : ਸਿੱਖਿਆ ਵਿਭਾਗ ਪੰਜਾਬ ਵੱਲੋਂ ਬੀਤੇ ਦਿਨੀਂ ਸੂਬਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼੍ਰੀ ਅਨੰਦਪੁਰ ਸਾਹਿਬ (ਰੂਪਨਗਰ) ਵਿਖੇ ਕਰਵਾਈਆਂ ਗਈਆਂ । ਇਹਨਾਂ ਖੇਡਾਂ ਵਿੱਚ ਜ਼ਿਲ੍ਹਾ ਬਠਿੰਡਾ ਵੱਲੋਂ 234 ਵਿਦਿਆਰਥੀਆਂ ਨੇ ਵੱਖ-ਵੱਖ ਖੇਡਾਂ ਵਿੱਚ ਭਾਗ ਲਿਆ । ਇਹਨਾਂ ਖੇਡਾਂ ਦੌਰਾਨ ਬਠਿੰਡਾ ਜ਼ਿਲ੍ਹੇ ਵੱਲੋਂ ਰਾਜ ਪੱਧਰੀ ਖੇਡਾਂ ਵਿੱਚ ਚੰਗਾ ਪ੍ਰਦਰਸ਼ਨ ਕਰਦੇ ਹੋਏ ਵੱਖ-ਵੱਖ ਖੇਡਾਂ ਵਿੱਚ ਮੈਡਲ ਹਾਸਲ ਕੀਤੇ ਗਏ । ਇਸ ਮੌਕੇ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਬਲਵੀਰ ਸਿੰਘ ਕਮਾਂਡੋ ਅਤੇ ਗੁਰਪ੍ਰੀਤ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਵੱਖ-ਵੱਖ ਖੇਡਾਂ ਵਿੱਚ ਖਿਡਾਰੀਆਂ ਵੱਲੋਂ 4 ਗੋਲਡ ਮੈਡਲ , 7 ਸਿਲਵਰ ਮੈਡਲ ਅਤੇ 9 ਕਾਂਸ਼ੀ ਦੇ ਮੈਡਲ ਹਾਸਲ ਕਰਕੇ ਬਠਿੰਡਾ ਦਾ ਨਾਮ ਰੌਸ਼ਨ ਕੀਤਾ ਗਿਆ । ਇਹਨਾਂ ਖੇਡਾਂ ਦੌਰਾਨ ਸ਼ਤਰੰਜ ਵਿੱਚ ਕੁੜੀਆਂ ਨੇ ਫਸਟ ਅਤੇ ਮੁੰਡਿਆਂ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦੋਂ ਕਿ ਲੜਕੀਆਂ ਟੀਮ ਖੋ-ਖੋ ਨੇ ਦੂਜਾ ਸਥਾਨ ਪ੍ਰਾਪਤ ਕੀਤਾ , ਸਕੇਟਿੰਗ ਵਿੱਚ 1 ਗੋਲਡ ਮੈਡਲ, 3 ਸਿਲਵਰ ਮੈਡਲ ਅਤੇ 5 ਕਾਂਸ਼ੀ ਦੇ ਮੈਡਲ ਹਾਸਲ ਕੀਤੇ। ਰੱਸਾਕਸੀ ਲੜਕਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ , ਲੰਬੀ ਛਾਲ ਵਿੱਚ ਕੁੜੀਆਂ ਦੂਜਾ ਸਥਾਨ ਹਾਸਲ ਕੀਤਾ , ਰੋਪਸਕੀਪਿੰਗ ਮੁੰਡੇ ਸਿੰਗਲ ਵਿੱਚ ਦੂਜਾ ਸਥਾਨ ਹਾਸਲ ਕੀਤਾ ਅਤੇ ਡਬਲ ਵਿੱਚ ਤੀਜਾ ਸਥਾਨ ਹਾਸਲ ਕੀਤੀ। ਰੋਪਸਕੀਪਿੰਗ ਡਬਲ ਕੁੜੀਆਂ ਨੇ ਤੀਜਾ ਸਥਾਨ ਹਾਸਲ ਕੀਤਾ । ਜਦੋਂ ਕਿ ਕਰਾਟੇਂ ਕੁੜੀਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਗੋਲਾ ਸੁੱਟਣ ਵਿੱਚ ਮੁੰਡਿਆਂ ਨੇ ਪਹਿਲਾਂ ਸਥਾਨ ਹਾਸਲ ਕੀਤਾ । 100 ਮੀਟਰ ਦੌੜ ਵਿੱਚ ਕੁੜੀਆਂ ਨੇ ਦੂਜਾ ਸਥਾਨ ਹਾਸਲ ਅਤੇ 400 ਮੀਟਰ ਕੁੜੀਆਂ ਵਿੱਚ ਪਹਿਲੇ ਸਥਾਨ ਤੇ ਰਹਿ ਕੇ ਬਠਿੰਡੇ ਜਿਲ੍ਹੇ ਅਤੇ ਆਪਣੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ। ਇਹਨਾਂ ਖੇਡਾਂ ਦੌਰਾਨ ਜ਼ਿਲ੍ਹੇ ਦੇ ਸਮੂਹ ਬੀ.ਐਸ.ਓਜ ਬਠਿੰਡਾ ਨੇ ਉਸਾਰੂ ਤਰੀਕੇ ਨਾਲ ਭੂਮਿਕਾ ਨਿਭਾਈ ਅਤੇ ਵਿਦਿਆਰਥੀਆਂ ਨੂੰ ਮੌਕੇ ਤੇ ਲੋੜੀਂਦੀ ਸਹਾਇਤਾ ਉਪਲੱਬਧ ਕਰਵਾਈ ਗਈ । ਇਹਨਾਂ ਖੇਡਾਂ ਦੌਰਾਨ ਲੜਕੀਆਂ ਦੀਆਂ ਟੀਮਾਂ ਨਾਲ ਇਸਤਰੀ ਅਧਿਆਪਕਾਂ ਦੀ ਡਿਊਟੀ ਲਗਾਈ ਗਈ।ਇਹਨਾਂ ਖੇਡਾਂ ਦੌਰਾਨ ਜਿਲੇ ਵੱਲੋਂ ਚੰਗਾ ਪ੍ਰਦਰਸ਼ਨ ਕਰਨ ਤੇ ਸਿੱਖਿਆ ਵਿਭਾਗ ਵੱਲੋ ਇਹਨਾਂ ਮਾਨਮੱਤੀਆਂ ਪ੍ਰਾਪਤੀਆਂ ਤੇ ਵਿਦਿਆਰਥੀ ਖਿਡਾਰੀਆਂ ਅਤੇ ਟੀਮ ਇੰਚਾਰਜਾ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਐਲੀਮੈਂਟਰੀ ਅਤੇ ਸ਼ਿਵ ਪਾਲ ਗੋਇਲ ਸੈਕੰਡਰੀ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰ ਪਾਲ ਸਿੰਘ ਅਤੇ ਇਕਬਾਲ ਸਿੰਘ ਬੁੱਟਰ ਵੱਲੋਂ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਤੇ ਮੈਡਲ ਪ੍ਰਾਪਤ ਕਰਨ ਵਾਲੇ ਤੇ ਸਮੂਹ ਖਿਡਾਰੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਅਤੇ ਮਾਪਿਆਂ ਨੂੰ ਲੱਖ ਲੱਖ ਵਧਾਈਆਂ ਦਿੱਤੀਆਂ ਗਈ। ਜ਼ਿਲ੍ਹਾ ਸਿੱਖਿਆ ਅਫ਼ਸਰ ਮੇਵਾ ਸਿੰਘ ਸਿੱਧੂ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ ਜਲਦੀ ਹੀ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਮੈਡਲ ਹਾਸਲ ਕਰਨ ਵਾਲੇ ਖਿਡਾਰੀਆ ਨੂੰ ਅਤੇ ਉਨ੍ਹਾਂ ਦੀ ਤਿਆਰੀ ਕਰਾਉਣ ਵਾਲੇ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਵਿਭਾਗ ਬਠਿੰਡਾ ਵੱਲੋਂ ਖਿਡਾਰੀਆਂ ਅਤੇ ਅਧਿਆਪਕਾਂ ਨੂੰ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਜਾਵੇਗਾ । ਇਸ ਮੌਕੇ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਬਰਾੜ ਨਿਰਭੈ ਸਿੰਘ ਭੂੰਦੜ ਸਮਾਰਟ ਸਕੂਲ ਕੋਆਰਡੀਨੇਟਰ ਬਠਿੰਡਾ ਜਤਿੰਦਰ ਸ਼ਰਮਾ ਬਠਿੰਡਾ, ਭੁਪਿੰਦਰ ਸਿੰਘ ਭਿੰਦਾ, ਪ੍ਰਿਤਪਾਲ ਸਿੰਘ ਮੌੜ, ਸਰਜੀਤ ਸਿੰਘ ਬਜੋਆਣਾ ਭਗਤਾ , ਗੁਰਸੇਵਕ ਸਿੰਘ ਸਿਵੀਆ ਅਮਨਦੀਪ ਸਿੰਘ ਝੱਬਰ, ਦਵਿੰਦਰ ਸਿੰਘ ਧੰਨੀਕੇ ਜਗਪ੍ਰੀਤ ਸਿੰਘ, ਜਗਪਾਲ ਸਿੰਘ ਬੰਗੀ, ਬਲਰਾਜ ਸਿੰਘ ਖੇਡ ਅਫ਼ਸਰ , ਸੁਖਦੀਪ ਕੌਰ ਕਿਰਨਾਂ ਰਾਣੀ ਗਹਿਰੀ ਦੇਵੀ ਨਗਰ ਰਮਨਦੀਪ ਕੌਰ ਰਾਮਪੁਰਾ, ਪ੍ਰਦੀਪ ਕੌਰ ਸੰਗਤ , ਗੁਰਜੀਤ ਸਿੰਘ ਗੋਨਿਆਣਾ , ਜਸਪਾਲ ਸਿੰਘ ਰਾਮਪੁਰਾ ਫੂਲ, ਜਗਤਾਰ ਸਿੰਘ ਭਗਤਾ ਜਸਵੀਰ ਸਿੰਘ ਤਲਵੰਡੀ ਸਾਬੋ, ਆਦਿ ਨੇ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਵਿੱਚ ਵਿਸ਼ੇਸ਼ ਭੂਮਿਕਾ ਨਿਭਾਈ ਗਈ।
Share the post "ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿੱਚ ਬਠਿੰਡਾ ਦੇ ਖਿਡਾਰੀਆਂ ਨੇ 20 ਮੈਡਲ ਹਾਸਲ ਕਰਕੇ ਨਾਮ ਰੌਸ਼ਨ ਕੀਤਾ"