Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਸਿੱਖਿਆ

ਰਾਜ ਪੱਧਰੀ ਮੁਕਾਬਲੇ ਵਿੱਚ ਆਰਬੀਡੀਏਵੀ ਬਠਿੰਡਾ ਨੇ ਹਾਸਿਲ ਕੀਤਾ ਪਹਿਲਾ ਸਥਾਨ 

9 Views
ਸੁਖਜਿੰਦਰ ਮਾਨ 
ਬਠਿੰਡਾ, 11 ਅਕਤੂਬਰ: ਭਾਰਤ ਵਿਕਾਸ ਪਰਿਸ਼ਦ ਪੰਜਾਬ ਵੱਲੋਂ  ਬੀਤੇ ਦਿਨ ਮਲੋਟ ਵਿਖੇ ਆਯੋਜਿਤ ਕਰਵਾਏ ਗਏ ਰਾਜ ਪੱਧਰੀ ਨੈਸ਼ਨਲ ਗਰੁੱਪ ਸੌਂਗ ਹਿੰਦੀ ਅਤੇ ਸੰਸਕ੍ਰਿਤ ਦੇ ਮੁਕਾਬਲਿਆਂ ਵਿੱਚ ਬਠਿੰਡਾ ਦੇ ਆਰਬੀਡੀਏਵੀ ਸਕੂਲ ਨੇ ਪਹਿਲਾਂ ਹਾਸਿਲ ਕੀਤਾ ਹੈ। ਇੰਨਾਂ ਮੁਕਾਬਲਿਆਂ ਵਿੱਚ ਪੰਜਾਬ ਸਾਊਥ ਦੇ 12 ਸ਼ਹਿਰਾਂ ਦੀਆ ਟੀਮਾਂ ਨੇ ਭਾਗ ਲਿਆ ਸੀ। ਜਿਸ ਵਿਚੋਂ ਆਰਬੀਡੀਏਵੀ  ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਵਿੱਦਿਆਰਥੀਆਂ ਨੇ ਪਹਿਲਾ ਸਥਾਨ ਹਾਸਿਲ ਕਰ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਮ ਰੋਸ਼ਨ ਕੀਤਾ।
ਇਸ ਪ੍ਰਾਪਤੀ ‘ਤੇ ਬੀਤੇ ਕੱਲ੍ਹ ਸਕੂਲ ਦੀ ਸਵੇਰ ਸਭਾ ਵਿੱਚ ਭਾਰਤ ਵਿਕਾਸ ਪਰਿਸ਼ਦ ਬਠਿੰਡਾ ਦੇ ਮੈਬਰਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦਿਆਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਕੂਲ ਪ੍ਰਿੰਸੀਪਲ ਡਾ ਅਨੁਰਾਧਾ ਭਾਟੀਆ ਨੇ ਵਿਦਿਆਰਥੀਆਂ ਨੂੰ ਮੈਡਲ, ਸਰਟੀਫਿਕੇਟ ਅਤੇ ਗਿਫਟ ਦੇਕੇ ਸਨਮਾਨਿਤ ਕੀਤਾ ਅਤੇ ਮੁਕਾਬਲੇ ਦੀ ਤਿਆਰੀ ਕਰਵਾਉਣ  ਵਾਲੇ ਸਕੂਲ ਦੇ ਐਕਟੀਵਿਟੀ ਇੰਚਾਰਜ ਪ੍ਰਿਤਪਾਲ ਸਿੰਘ ਅਤੇ ਵਿਆਦਰਥੀਆਂ ਦੀ ਪ੍ਰਸ਼ੰਸਾ ਕਰਦੇ ਅਗਲੇ ਪੜਾਅ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਬਠਿੰਡਾ ਦੇ ਪ੍ਰਧਾਨ ਅਸ਼ਵਨੀ ਮੌਂਗਾ ਨੇ ਪਰਿਸ਼ਦ ਬਠਿੰਡਾ ਵੱਲੋ ਜੇਤੂ ਰਹਿਣ ਵਾਲੀ ਟੀਮ  ਨੂੰ 5100 ਰੁਪਏ ਦੀ ਨਗਦ ਰਾਸ਼ੀ ਦੇਕੇ ਸਨਮਾਨਿਤ ਕੀਤਾ। ਇਸ ਮੌਕੇ ਉਹਨਾਂ ਬੋਲਦੇ ਕਿਹਾ ਕਿ ਇਸ ਸਕੂਲ ਦੀ ਟੀਮ ਹੁਣ ਅਗਲੇ ਪੜਾਅ  ਜੋ ਕੇ ਪਟਿਆਲਾ ਵਿੱਚ 19 ਨਵੰਬਰ ਨੂੰ ਹੋਣ ਜਾ ਰਹੇ ਹਨ ਉਸ ਮੁਕਾਬਲੇ ਵਿੱਚ ਭਾਗ ਲਵੇਗੀ ਅਤੇ ਨਾਲ ਹੀ ਉਹਨਾਂ ਸਕੂਲ ਪ੍ਰਿੰਸੀਪਲ ਡਾ ਅਨੁਰਾਧਾ ਭਾਟੀਆ ਦਾ ਉਹਨਾਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ। ਇਸ ਮੌਕੇ ਭਾਰਤ ਵਿਕਾਸ ਪਰਿਸ਼ਦ ਬਠਿੰਡਾ ਦੀ ਪੂਰੀ ਟੀਮ ਅਤੇ ਸਕੂਲ ਦਾ ਸਮੂਹ ਸਟਾਫ਼ ਮੌਜੂਦ ਰਿਹਾ।

Related posts

ਯਾਦਗਾਰੀ ਹੋ ਨਿੱਬੜਿਆ ਸਿਲਵਰ ਓਕਸ ਸਕੂਲ ਦਾ ਸਥਾਪਨਾ ਦਿਵਸ

punjabusernewssite

ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮਾਂ ਦੇ ਮੁਕਾਬਲੇ ਕਰਵਾਏ

punjabusernewssite

ਬਾਬਾ ਫ਼ਰੀਦ ਕਾਲਜ ਨੇ ਕੈਰੀਅਰ ਗਾਈਡੈਂਸ ਬਾਰੇ ਅਲੂਮਨੀ ਗੱਲਬਾਤ ਕਰਵਾਈ

punjabusernewssite