ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਕੀਤਾ ਦੌਰਾ

Date:

spot_img

ਕਿਹਾ, ਔਰਤਾਂ ਦੀ ਸਹੂਲਤ ਦੇ ਮੱਦੇਨਜ਼ਰ ਜਲਦ ਹੀ ਫਾਈਬਰ ਸਿਲੰਡਰ ਹੋਣਗੇ ਸਪਲਾਈ
ਰਿਫਾਇਨਰੀ ਦੁਆਰਾ ਤਿਆਰ ਕੀਤੇ ਜਾ ਰਹੇ ਪ੍ਰੋਡਕਟਾਂ ਤੇ ਪ੍ਰਗਟਾਈ ਤਸੱਲੀ
ਸੁਖਜਿੰਦਰ ਮਾਨ
ਬਠਿੰਡਾ, 10 ਮਾਰਚ : ਪੈਟਰੋਲੀਅਮ, ਕੁਦਰਤੀ ਗੈਸ, ਕਿਰਤ ਅਤੇ ਰੁਜ਼ਗਾਰ ਰਾਜ ਮੰਤਰੀ ਭਾਰਤ ਸਰਕਾਰ ਰਾਮੇਸ਼ਵਰ ਤੇਲੀ ਨੇ ਅੱਜ ਇੱਥੇ ਰਾਮਾਂ ਮੰਡੀ ਨਜ਼ਦੀਕ ਪੈਂਦੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਤੇ ਬੌਟਲਿੰਗ ਪਲਾਂਟ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਰਾਜ ਮੰਤਰੀ ਨੂੰ ਪੰਜਾਬ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਨਾਲ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ.ਡੀ. ਤੇ ਸੀਈਓ ਸ਼੍ਰੀ ਪ੍ਰਭਦਾਸ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਰਾਜ ਮੰਤਰੀ ਸ਼੍ਰੀ ਤੇਲੀ ਨੇ ਗੁਰੂ ਗੋਬਿੰਦ ਸਿੰਘ ਰਿਫ਼ਇਨਰੀ ਵਿਖੇ ਵੱਖ-ਵੱਖ ਯੂਨਿਟਾਂ ਦਾ ਦੌਰਾ ਕੀਤਾ ਅਤੇ ਚੱਲ ਰਹੇ ਪ੍ਰੋਡਕਟਾਂ ਤੋਂ ਇਲਾਵਾ ਇੱਥੋ ਦੀ ਸੁੰਦਰਤਾ, ਸਾਫ਼-ਸਫ਼ਾਈ ਅਤੇ ਹਰਿਆਵਲ ਦੀ ਸ਼ਲਾਘਾ ਕੀਤੀ।ਉਨ੍ਹਾਂ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦੇ ਐਮ.ਡੀ. ਨਾਲ ਗੱਲਬਾਤ ਕਰਦਿਆਂ ਇੱਥੇ ਅਪਣਾਏ ਜਾ ਰਹੇ ਵਿਲੱਖਣ ਅਤੇ ਨਵੀਨਤਾਕਾਰੀ ਅਭਿਆਸਾ ਨੂੰ ਸਮਝਿਆਂ। ਉਨ੍ਹਾਂ ਇੱਥੇ ਚੱਲ ਰਹੇ ਬਾਇਓ ਈਥਾਨਾਲ ਪ੍ਰੋਜੈਕਟ ਦਾ ਵੀ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਪੈਟਰੋਕੈਮੀਕਲ ਪ੍ਰੋਜੈਕਟ ਦੇ ਅਤਿ ਆਧੁਨਿਕ ਕੰਟਰੋਲ ਰੂਮ ਦਾ ਦੌਰਾ ਕਰਕੇ ਇਸ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨਾਲ ਆਪਣੀ ਜਿੰਦਗੀ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਤਜ਼ਰਬੇ ਵੀ ਸਾਂਝੇ ਕੀਤੇ। ਕੇਂਦਰੀ ਮੰਤਰੀ ਨੇ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵੱਖ-ਵੱਖ ਤਰ੍ਹਾਂ ਦੇ ਬੂਟੇ ਵੀ ਲਗਾਏ। ਇਸ ਉਪਰੰਤ ਰਾਜ ਮੰਤਰੀ ਰਾਮੇਸ਼ਵਰ ਤੇਲੀ ਨੇ ਐਚਪੀਸੀਐਲ ਦੇ ਬੌਟਲਿੰਗ ਪਲਾਂਟ ਦਾ ਦੌਰਾ ਕਰਨ ਉਪਰੰਤ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਵਲੋਂ ਚਲਾਈ ਉਜਵਲ ਯੋਜਨਾ ਤਹਿਤ ਘਰ-ਘਰ ਗੈਸ ਪਹੁੰਚਾਉਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਔਰਤਾਂ ਦੀ ਸਹੂਲਤ ਤੇ ਮੰਗ ਨੂੰ ਮੁੱਖ ਰੱਖਦਿਆਂ ਬਹੁਤ ਜਲਦ ਹੀ ਫਾਈਬਰ ਦੇ ਸਿਲੰਡਰ ਰਾਹੀਂ ਗੈਸ ਸਪਲਾਈ ਕੀਤੀ ਜਾਵੇਗੀ ਤਾਂ ਜੋ ਮਹਿਲਾਵਾਂ ਲਈ ਸਿਲੰਡਰ ਉਠਾਉਣਾ ਆਸਾਨ ਰਹੇ। ਇਸ ਦੌਰਾਨ ਰਿਫਾਇਨਰੀ ਦੇ ਸੀਓਓ ਏ.ਐਸ ਵਾਸੂ, ਐਸ.ਪੀ. ਅਜੈ ਗਾਂਧੀ, ਐਸ.ਡੀ.ਐਮ ਤਲਵੰਡੀ ਸਾਬੋ ਗਗਨਦੀਪ ਸਿੰਘ, ਡੀਐਸਪੀ ਬੂਟਾ ਸਿੰਘ ਗਿੱਲ ਤੋਂ ਇਲਾਵਾ ਰਿਫ਼ਇਨਰੀ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

spot_img
spot_img

Share post:

Popular

More like this
Related

Amarjit Chawla Case; ਪੰਜਾਬ ਸਰਕਾਰ ਵੱਲੋਂ SIT ਦਾ ਗਠਨ

Chandigarh News: ਪਿਛਲੇ ਕਰੀਬ ਇੱਕ ਮਹੀਨੇ ਤੋਂ ਸਿੱਖ ਪੰਥ...

ਦਿੱਗਜ ਅਦਾਕਾਰ Nana Patekar ਨਹੀਂ ਰਹੇ, 75 ਸਾਲ ਦੀ ਉਮਰ ’ਚ ਨਿਧਨ ਦਾ ਕੀ ਸੀ ਕਾਰਨ ?

ਮੁੰਬਈ: ਭਾਰਤੀ ਸਿਨੇਮਾ ਲਈ ਅੱਜ ਦਾ ਦਿਨ ਬੇਹੱਦ ਦੁਖਦਾਈ...

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

👉ਪੂਰੇ ਪੰਜਾਬ ਵਿੱਚ 12 ਘੰਟੇ ਚੱਲੀ ਰੇਡ ਤੋਂ ਬਾਅਦ...