ਰਾਸਟਰਪਤੀ ਅਹੁੱਦੇ ਲਈ ਚੋਣ: ਅਕਾਲੀ ਦਲ ਵਲੋਂ ਪੁਰਾਣੇ ਭਾਈਵਾਲ ਭਾਜਪਾ ਨਾਲ ਖੜ੍ਹਣ ਦਾ ਐਲਾਨ

Date:

spot_img

ਕਿਹਾ ਭਾਵੇਂ ਭਾਜਪਾ ਨਾਲ ਮਤਭੇਦ ਪਰ ਕਾਂਗਰਸ ਵੱਲੋਂ ਖੜ੍ਹੇ ਕੀਤੇ ਉਮੀਦਵਾਰ ਦੀ ਨਹੀਂ ਕਰ ਸਕਦੇ ਹਮਾਇਤ
ਸੁਖਜਿੰਦਰ ਮਾਨ
ਚੰਡੀਗੜ੍ਹ, 1 ਜੁਲਾਈ : ਆਗਾਮੀ 18 ਜੁਲਾਈ ਨੂੰ ਦੇਸ ਦੇ ਸਰਬਉੱਚ ਅਹੁੱਦੇ ਰਾਸਟਰਪਤੀ ਲਈ ਹੋਣ ਜਾ ਰਹੀ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਨੇ ਮੁੜ ਅਪਣੇ ਪੁਰਾਣੇ ਭਾਈਵਾਲ ਭਾਜਪਾ ਦੇ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਬੀਤੇ ਕੱਲ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਵਲੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਫ਼ੋਨ ਕਰਕੇ ਸਮਰਥਨ ਮੰਗਣ ਤੋਂ ਬਾਅਦ ਅੱਜ ਸ: ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਚੰਡੀਗੜ੍ਹ ’ਚ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਫੈਸਲਾ ਕੀਤਾ ਗਿਆ। ਹਾਲਾਂਕਿ ਅਕਾਲੀ ਦਲ ਦੇ ਆਗੂਆਂ ਨੇ ਇਸ ਹਿਮਾਇਤ ਦਾ ਐਲਾਨ ਕਰਨ ਮੌਕੇ ਦਾਅਵਾ ਕੀਤਾ ਕਿ ਬੇਸ਼ੱਕ ਵੰਡ ਪਾਊ ਤੇ ਫਿਰਕਾਪ੍ਰਸਤ ਧਰੁਵੀਕਰਨ ਖਾਸ ਤੌਰ ’ਤੇ ਮੌਜੂਦਾ ਐਨ ਡੀ ਏ ਸਰਕਾਰ ਦੇ ਰਾਜ ਵਿਚ ਘੱਟ ਗਿਣਤੀਆਂ ਦੇ ਮਨਾਂ ਵਿਚ ਪੈਦਾ ਹੋਈ ਅਸੁਰੱਖਿਆ ਸਮੇਤ ਚਲ ਰਹੇ ਮਾਹੌਲ ਨੁੰ ਲੈ ਕੇ ਸਾਡੇ ਭਾਜਪਾ ਨਾਲ ਮਤਭੇਦ ਹਨ ਪਰ ਅਕਾਲੀ ਦਲ ਹਮੇਸ਼ਾ ਇਸਦੇ ਸਿਧਾਂਤਾਂ ’ਤੇ ਚੱਲਿਆ ਹੈ ਜਿਸ ਮੁਤਾਬਕ ਅਸੀਂ ਸ੍ਰੀਮਤੀ ਮੁਰਮੂ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ ਕਿਉਂਕਿ ਉਹ ਨਾ ਸਿਰਫ ਮਹਿਲਾਵਾਂ ਦੀ ਬਲਕਿ ਦਬੇ ਕੁਚਲੇ ਤੇ ਘੱਟ ਗਿਣਤੀਆਂ ਦੇ ਪ੍ਰਤੀਕ ਹਨ ਜਿਹਨਾ ਵਾਸਤੇ ਸਾਡੇ ਮਹਾਨ ਗੁਰੂਆ ਨੇ ਆਪਣੀਆਂ ਸ਼ਹਾਦਤਾਂ ਦਿੱਤੀਆਂ।
ਮੀਟਿੰਗ ਦੇ ਵੇਰਵੇ ਮੀਡੀਆ ਨਾਲ ਸਾਂਝੇ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਕਦੇ ਵੀ ਆਪਣੇ ਪੰਜਾਬ ਪੱਖੀ, ਘੱਟ ਗਿਣਤੀਆਂ ਪੱਖੀ, ਕਿਸਾਨ ਪੱਖੀ ਤੇ ਗਰੀਬ ਪੱਖੀ ਏਜੰਡੇ ’ਤੇ ਸਮਝੌਤਾ ਨਹੀਂ ਕਰੇਗੀ। ਉਹਨਾਂ ਕਿਹਾ ਕਿ ਰਾਸ਼ਟਰਪਤੀ ਦੇ ਅਹੁਦੇ ਦੇ ਚੋਣ ਦੇ ਸਵਾਲ ’ਤੇ ਪਾਰਟੀ ਕੋਲ ਜੋ ਵਿਕਲਪ ਮੌਜੂਦ ਸਨ ਉਹਨਾਂ ਵਿਚੋਂ ਜਾਂ ਤਾਂ ਕਾਂਗਰਸ ਤੇ ਇਸਦੀਆਂ ਸਹਿਯੋਗੀ ਪਾਰਟੀਆਂ ਦੇ ਉਮੀਦਵਾਰ ਦੀ ਹਮਾਇਤ ਕਰਨਾ ਜਾਂ ਫਿਰ ਸਾਡੇ ਮਹਾਨ ਗੁਰੂ ਸਾਹਿਬਾਨ ਦੇ ਦਰਸਾਏ ਰਾਹ ’ਤੇ ਚੱਲਣਾ ਸ਼ਾਮਲ ਸਨ ਜਿਸ ਵਿਚੋਂ ਅਸੀਂ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਵਿਕਲਪ ਚੁਣਿਆ ਹੈ। ਸ: ਬਾਦਲ ਨੇ ਸਿੱਖ ਕੌਮ ਤੇ ਪੰਜਾਬ ਨੂੰ ਦਰਪੇਸ਼ ਉਹਨਾਂ ਮਸਲਿਆਂ ਦਾ ਵੀ ਜ਼ਿਕਰ ਕੀਤਾ ਜੋ ਹਾਲੇ ਤੱਕ ਹੱਲ ਨਹੀਂ ਹੋਏ ਤੇ ਕਿਹਾ ਕਿ ਪਾਰਟੀ ਇਹਨਾਂ ਦਾ ਤਰਕਸੰਗਤ ਹੱਲ ਕੱਢੇ ਜਾਣ ਲਈ ਦਿੜ੍ਹ ਸੰਕਲਪ ਹੈ। ਉਹਨਾਂ ਇਹਨਾਂ ਮਸਲਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਜਿਹਨਾਂ ਦੀ ਰਿਹਾਈ ਦਾ ਐਲਾਨ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ ਕੀਤਾ ਸੀ, ਉਹ ਵੀ ਸ਼ਾਮਲ ਹੈ ਤੇ ਇਸਦੇ ਨਾਲ ਹੀ ਚੰਡੀਗੜ੍ਹ ਪੰਜਾਬ ਨੁੰ ਦੇਣ ਅਤੇ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਵਿਚ ਕੋਈ ਤਬਦੀਲੀ ਨਾ ਕਰਨਾ ਵੀ ਸ਼ਾਮਲ ਹੈ। ਮੀਟਿੰਗ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸਹਿਤ ਹੋਰਨਾਂ ਆਗੂਆਂ ਨੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਗੈਸਟ ਹਾਊਸ ਵਿਚ ਭਾਜਪਾ ਉਮੀਦਵਾਰ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਸ੍ਰੀ ਚਰਨਜੀਤ ਸਿੰਘ ਅਟਵਾਲ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

CM Bhagwant Mann ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ

👉ਪੰਜਾਬ ਸਰਕਾਰ ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਤਿਕਾਰ ਕਰ...

CM Nayab Singh Saini ਨੇ ਕਾਰਗਿਲ ਯੁੱਧ ਦੇ ਅਮਰ ਸ਼ਹੀਦ ਨਾਇਕ ਮਲਕੀਤ ਸਿੰਘ ਨੂੰ ਦਿੱਤੀ ਸ਼ਰਧਾਂਜਲੀ

👉ਪਟਿਆਲਾ ਦੇ ਪਿੰਡ ਹਡਾਨਾ ਵਿੱਚ ਸ਼ਹੀਦ ਦੀ 26ਵੀਂ ਬਰਸੀ...

CM Nayab Saini ਨੇ ਪਟਿਆਲਾ ਵਿਖੇ ਸਵਰਗੀ ਸਰਦਾਰਨੀ ਇੰਦਰਜੀਤ ਕੌਰ ਦੀ ਅੰਤਮ ਅਰਦਾਸ ‘ਚ ਕੀਤੀ ਸ਼ਿਰਕਤ

👉ਓਐਸਡੀ ਡਾ. ਪ੍ਰਭਲੀਨ ਸਿੰਘ ਦੀ ਮਾਤਾ ਦੇ ਦਿਹਾਂਤ 'ਤੇ...