ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫ਼ਾਸ, 10 ਮੋਬਾਇਲ ਫ਼ੋਨ ਬਰਾਮਦ

Date:

spot_img

ਸੁਖਜਿੰਦਰ ਮਾਨ
ਬਠਿੰਡਾ, 5 ਮਈ : ਥਾਣਾ ਕੈਨਾਲ ਕਲੋਨੀ ਦੀ ਪੁਲਿਸ ਨੇ ਰਾਹਗੀਰਾਂ ਨੂੰ ਲੁੱਟਣ ਵਾਲੇ ਗਿਰੋਹ ਦਾ ਪਰਦਾਫ਼ਾਸ ਕਰਦਿਆਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋ 10 ਮੋਬਾਈਲ ਫੋਨ ਅਤੇ ਇੱਕ ਬਿਨਾਂ ਨੰਬਰੀ ਮੋਟਰਸਾਈਕਲ ਬਰਾਮਦ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਪਰਮਪਾਰਸ ਸਿੰਘ ਚਹਿਲ ਨੇ ਦਸਿਆ ਕਿ ਕਥਿਤ ਦੋਸੀਆਂ ਵਿਰੁਧ ਪਰਚਾ ਦਰਜ਼ ਕਰਕੇ ਅਦਾਲਤ ਵਿਚ ਪੇਸ ਕੀਤਾ ਗਿਆ, ਜਿੱਥੇ ਹੋਰ ਪੁੱਛਗਿੱਛ ਲਈ ਰਿਮਾਂਡ ’ਤੇ ਲਿਆਂਦਾ ਗਿਆ ਹੈ। ਉਨ੍ਹਾਂ ਦਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਇਲਾਕੇ ਵਿਚ ਝਪਟਮਾਰੀ ਦੀਆਂ ਘਟਨਾਵਾਂ ਵਧ ਰਹੀਆਂ ਸਨ। ਇਸ ਸਬੰਧ ਵਿਚ ਪੁਲਿਸ ਨੂੰ ਸਿਕਾਇਤ ਮਿਲਣ ’ਤੇ ਜਦ ਜਾਂਚ ਕੀਤੀ ਗਈ ਤਾਂ ਪਤਾ ਲੱਗਿਆ ਕਿ ਬਲਵਿੰਦਰ ਸਿੰਘ ਵਾਸੀ ਭੁੱਚੋ ਮੰਡੀ ਤੇ ਪੇ੍ਰਮ ਕੁਮਾਰ ਵਾਸੀ ਜੋਗੀ ਨਗਰ ਇੰਨ੍ਹਾਂ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ। ਜਿਸਦੇ ਚੱਲਦੇ ਇੰਨ੍ਹਾਂ ਨੂੰ ਕਾਬੂ ਕੀਤਾ ਗਿਆ। ਜਿਸਤੋਂ ਬਾਅਦ ਕੀਤੀ ਪੁਛ ਪੜਤਾਲ ਦੌਰਾਨ ਕਥਿਤ ਦੋਸੀਆਂ ਨੇ ਮੰਨਿਆਂ ਕਿ ਉਹ ਰਾਹਗੀਰਾਂ ਤੇ ਖ਼ਾਸਕਰ ਪ੍ਰਵਾਸੀ ਮਜਦੂਰਾਂ ਨੂੰ ਇਕੱਲਿਆਂ ਦੇਖ ਕੇ ਨਿਸ਼ਾਨਾ ਬਣਾਉਂਦੇ ਸਨ ਤੇ ਉਨ੍ਹਾਂ ਕੋਲੋ ਨਗਦੀ ਅਤੇ ਮੋਬਾਇਲ ਫ਼ੋਨ ਆਦਿ ਖੋਹ ਲੈਂਦੇ ਸਨ ਅਤੇ ਅੱਗੇ ਉਨ੍ਹਾਂ ਨੂੰ ਸਸਤੇ ਭਾਅ ਵੇਚ ਦਿੰਦੇ ਸਨ। ਪੁਲਿਸ ਅਧਿਕਾਰੀ ਮੁਤਾਬਕ ਇੰਨ੍ਹਾਂ ਕੋਲੋ 10 ਮੋਬਾਇਲ ਫ਼ੋਨ ਵੀ ਬਰਾਮਦ ਕਰਵਾਏ ਗਏ ਹਨ।

spot_img
spot_img
spot_img

Share post:

Popular

More like this
Related

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

👉ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ...