WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਰਾਹੁਲ ਭੰਡਾਰੀ ਨੇ ਸੂਚਨਾ ਤੇ ਲੋਕ ਸੰਪਰਕ ਦੇ ਪ੍ਰਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦਾ ਵੀ ਸੰਭਾਲਿਆ ਚਾਰਜ 
– ਵਿਭਾਗਾਂ ਦੇ ਕੰਮਕਾਜ ਵਿੱਚ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣਾ ਹੋਵੇਗੀ ਮੁੱਖ ਤਰਜੀਹ: ਰਾਹੁਲ ਭੰਡਾਰੀ
ਸੁਖਜਿੰਦਰ ਮਾਨ
ਚੰਡੀਗੜ੍ਹ, 27 ਸਤੰਬਰ:1997 ਬੈਚ ਦੇ ਆਈਏਐਸ ਅਧਿਕਾਰੀ ਰਾਹੁਲ ਭੰਡਾਰੀ, ਜੋ ਇਸ ਸਮੇਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਦੇ ਪ੍ਰਮੁੱਖ ਸਕੱਤਰ ਵਜੋਂ ਤਾਇਨਾਤ ਹਨ, ਨੇ ਅੱਜ ਪ੍ਰਮੁੱਖ ਸਕੱਤਰ ਸੂਚਨਾ ਤੇ ਲੋਕ ਸੰਪਰਕ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦਾ ਵਾਧੂ ਚਾਰਜ ਸੰਭਾਲ ਲਿਆ ਹੈ।
ਦੋਵਾਂ ਵਿਭਾਗਾਂ ਦਾ ਅਹੁਦਾ ਸੰਭਾਲਣ ਉਪਰੰਤ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਨੇ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਸੋਨਾਲੀ ਗਿਰਿ ਅਤੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਦੇ ਡਾਇਰੈਕਟਰ ਘਨਸ਼ਿਆਮ ਥੋਰੀ ਨਾਲ ਮੀਟਿੰਗਾਂ ਕਰਕੇ ਦੋਹਾਂ ਵਿਭਾਗਾਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ।ਪ੍ਰਮੁੱਖ ਸਕੱਤਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਟੀਚਿਆਂ ਅਤੇ ਉਦੇਸ਼ਾਂ ਦੀ ਪ੍ਰਾਪਤੀ ਲਈ ਵਿਭਾਗਾਂ ਦੇ ਕੰਮਕਾਜ ਵਿੱਚ ਹੋਰ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਉਣ ਨੂੰ ਪ੍ਰਮੁੱਖ ਤਰਜੀਹ ਦੇਣਗੇ।

Related posts

ਹੁਣ ਪੱਤਰਕਾਰ ਵੀ ਪਾ ਸਕਣਗੇ ਪੋਸਟਲ ਬੈਲਟ ਰਾਹੀਂ ਵੋਟ, ਚੋਣ ਕਮਿਸ਼ਨ ਨੇ ਦਿੱਤੀ ਮੰਨਜੂਰੀ

punjabusernewssite

Big News: ਲੋਕ ਸਭਾ ਚੋਣਾ ਲਈ ‘ਆਪ’ ਨੇ ਐਲਾਨੇ 2 ਹੋਰ ਉਮੀਦਵਾਰ

punjabusernewssite

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਨੂੰ ਸੰਕਟ ਚੋਂ ਕੱਢਣ ਲਈ ਮਾਨ ਸਰਕਾਰ ਵੱਲੋਂ ਹੁਣ ਤੱਕ 798 ਕਰੋੜ ਰੁਪਏ ਦੀ ਵਿੱਤੀ ਸਹਾਇਤਾ-ਹਰਪਾਲ ਸਿੰਘ ਚੀਮਾ

punjabusernewssite