ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 1,000 ਰੁਪਏ ਲੈੰਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

Date:

spot_img

ਪਹਿਲਾਂ ਵੀ ਲੈ ਚੁੱਕਿਆ ਸੀ 3,000 ਰੁਪਏ
ਜਲੰਧਰ, 7 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਐਸ.ਬੀ.ਐਸ. ਨਗਰ ਜ਼ਿਲ੍ਹੇ ਦੇ ਥਾਣਾ ਬਲਾਚੌਰ ਸਦਰ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਲੇਖ ਰਾਜ ਨੂੰ 1,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਏਐਸਆਈ ਨੂੰ ਬਲਾਚੌਰ ਤਹਿਸੀਲ ਦੇ ਪਿੰਡ ਮੋਹਰਾਂ ਦੇ ਵਸਨੀਕ ਚਰਨ ਦਾਸ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਕਾਂਗਰਸ ਨੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਸਟਾਰ ਪ੍ਰਚਾਰਕਾਂ ‘ਚ ਨਵਜੋਤ ਸਿੱਧੂ ਨੂੰ ਨਹੀਂ ਮਿਲੀ ਜੱਗ੍ਹਾਂ

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਦੋਸ਼ੀ ਪੁਲਿਸ ਮੁਲਾਜ਼ਮ ਉਸ ਦੇ ਪੁੱਤਰ ਦੀ ਝਗੜੇ ਬਾਰੇ ਪੁਲਿਸ ਸ਼ਿਕਾਇਤ ਦੇ ਸਬੰਧ ਵਿੱਚ ਪੁਲੀਸ ਕੇਸ ਦਰਜ ਕਰਨ ਦੀ ਧਮਕੀ ਦੇ ਕੇ 5 ਹਜ਼ਾਰ ਰੁਪਏ ਰਿਸ਼ਵਤ ਵਜੋਂ ਮੰਗੇ ਸੀ ਅਤੇ ਇਸ ਵਿੱਚੋਂ 3,000 ਪੇਸ਼ਗੀ ਲੈ ਚੁੱਕਾ ਹੈ ਤੇ ਹੁਣ ਉਸ ਨੇ 1,000 ਰੁਪਏ ਹੋਰ ਰਿਸ਼ਵਤ ਦੇਣ ਲਈ ਦਬਾਅ ਪਾ ਰਿਹਾ ਹੈ ਜਦਕਿ ਇਹ ਮਾਮਲਾ ਪਿੰਡ ’ਚ ਹੋਏ ਝਗੜੇ ਨਾਲ ਸੰਬੰਧਤ ਸੀ, ਜਿਸ ਦਾ ਪਹਿਲਾਂ ਹੀ ਪੰਚਾਇਤੀ ਸਮਝੌਤਾ ਹੋ ਚੁੱਕਾ ਹੈ।

ਕਿਸਾਨ ਨੇ ਲਗਾਈ ਹੋਈ ਸੀ ਪਰਾਲੀ ਨੂੰ ਅੱਗ, ਉਪਰੋਂ ਪੁੱਜੇ ਡਿਪਟੀ ਕਮਿਸ਼ਨਰ

ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਜਲੰਧਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਲੇਖ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਦੇ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਬਠਿੰਡਾ ‘ਚ ਸਾਬਕਾ ਜੇਲ੍ਹ ਸੁਪਰਡੈਂਟ ਤੋਂ ਤੰਗ ਆ ਕੇ ਸਾਬਕਾ ਫ਼ੌਜੀ ਨੇ ਕੀਤੀ ਆ/ਤਮ/ਹੱਤਿ/ਆ

Bathinda News : ਬਠਿੰਡਾ ਜੇਲ੍ਹ ਦੇ ਇੱਕ ਸਾਬਕਾ ਸੁਪਰਡੈਂਟ...

Canada ‘ਚ ਦੋਸਤ ਨੂੰ ਮਿਲਣ ਆਈ ਪੰਜਾਬਣ ਲੜਕੀ ਦੀ ਗੋ*ਲੀ ਲੱਗਣ ਕਾਰਨ ਮੌ*ਤ

Canada News : Canada ਦੇ ਸ਼ਹਿਰ ਐਡਮਿੰਟਨ 'ਚ ਇੱਕ...

Haryana Police ਸਮੇਤ ਛੇ ਪ੍ਰਮੁੱਖ ਵਿਭਾਗਾਂ ਵਿੱਚ ਸਾਬਕਾ ਅਗਨੀਵੀਰਾਂ ਨੂੰ ਮਿਲੇਗਾ 20 ਪ੍ਰਤੀਸ਼ਤ ਤੱਕ ਰਾਖਵਾਂਕਰਨ

👉ਗਰੁੱਪ-ਸੀ ਦੇ ਹੋਰ ਅਹੁਦਿਆਂ 'ਤੇ 5 ਪ੍ਰਤੀਸ਼ਤ, ਹੁਨਰ ਅਧਾਰਤ...

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਫ਼ਦ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਮਿਲਿਆ

👉ਪੰਜੋਖਰਾ ਸਾਹਿਬ ਦੇ ਮੁੱਦੇ 'ਤੇ ਮੁੱਖ ਮੰਤਰੀ ਨਾਲ ਮੀਟਿੰਗ...