ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਅਗਲੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਰੈਲੀ

Date:

spot_img

ਪਿਛਲੀਆਂ ਸਰਕਾਰਾਂ ਦੀ ਤਰਾਂ ਆਪ ਸਰਕਾਰ ਵੀ ਠੇਕਾ ਮੁਲਾਜ਼ਮਾਂ ਨਾਲ਼ ਕਰ ਰਹੀ ਹੈ ਧੋਖਾ:ਮੋਰਚਾ ਆਗੂ
ਲਹਿਰਾ ਮੁਹੱਬਤ, 18 ਨਵੰਬਰ(ਸੁਖਜਿੰਦਰ ਮਾਨ): ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ ‘ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ’ ਦੇ ਬੈਨਰ ਹੇਠ ਅਗਲੇ ਸੰਘਰਸ਼ਾਂ ਦੀ ਤਿਆਰੀ ਵਜੋਂ ਰੋਸ ਰੈਲੀ ਕੀਤੀ ਗਈ। ਇਸ ਰੈਲੀ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ ਤੇ ਜਗਸੀਰ ਸਿੰਘ ਭੰਗੂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਥਾਂ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਧੋਖਾ ਕਰ ਰਹੀ ਹੈ।

ਮਨਪ੍ਰੀਤ ਪਲਾਟ ਕੇਸ ’ਚ ਨਾਮਜਦ ਜੁਗਨੂੰ ਠੇਕੇਦਾਰ ਤੇ ਸੀਏ ਸੰਜੀਵ ਨੂੰ ਮਿਲੀ ਅੰਤਰਿਮ ਜਮਾਨਤ

ਇਸਤੋਂ ਇਲਾਵਾ ਆਮ ਲੋਕਾਂ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਮੁਲਾਜਮ ਜਥੇਬੰਦੀਆਂ ਦੇ ਨਾਲ ਮਿਲਣ ਤੋਂ ਵੀ ਟਾਲਾ ਵੱੱਟਿਆ ਜਾ ਰਿਹਾ ਅਤੇ ਆਪ ਸਰਕਾਰ ਵੱਲੋਂ ਆਪਣੇ ਪੌਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਰਿਵਾਰਾਂ ਸਮੇਤ 30 ਨਵੰਬਰ ਨੂੰ ਪੰਜਾਬ ਦੇ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ।

ਸਿਹਤ ਮਨੀਸਟਰੀਅਲ ਕਾਮਿਆ ਨੇ 10ਵੇਂ ਦਿਨ ਵੀ ਰਖਿੱਆ ਕੰਮ ਠੱਪ

ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ’ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

 

spot_img
spot_img

Share post:

Popular

More like this
Related

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...

ਪ੍ਰਗਟ ਸਿੰਘ ਦੇ ਪ੍ਰਧਾਨ ਬਣਨ ‘ਤੇ ਗੁਰਸ਼ਰਨ ਮਾਖਾ ਨੇ ਦਿੱਤੀ ਵਧਾਈ

ਔਖੇ ਸਮੇਂ 'ਚ ਕਾਂਗਰਸ ਦੀ ਕਮਾਂਡ ਸੰਭਾਲਣ ਵਾਲੇ ਰਾਜਾ...

CM Mann ਨਾਲ ਮੀਟਿੰਗ ਮਾਮਲੇ ‘ਚ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਪੁੱਜੇ ਬਾਬਾ ਲੱਖਾ ਸਿੰਘ

Amritsar News: ਪੰਜਾਬ ਸਰਕਾਰ ਵੱਲੋਂ ਬੀਤੇ ਸਮੇਂ ਪਾਸ ਕੀਤੇ...