WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

ਲਾਈਨੋਂ ਪਾਰ ਇਲਾਕੇ ਵਿੱਚ ਸਿੰਗਲਾ ਪਰਿਵਾਰ ਨੂੰ ਮਿਲੀ ਵੱਡੀ ਤਾਕਤ ਬਾਬੇ ਕੇ ਪਰਿਵਾਰ ਨੇ ਫੜੀ ਤੱਕੜੀ

ਸ਼੍ਰੋਮਣੀ ਅਕਾਲੀ ਦਲ ਦੀ ਲਹਿਰ ਅੱਗੇ ਕੋਈ ਨਹੀਂ ਟਿਕ ਸਕੇਗਾ: ਸਰੂਪ ਸਿੰਗਲਾ
ਸੁਖਜਿੰਦਰ ਮਾਨ
ਬਠਿੰਡਾ, 18 ਜਨਵਰੀ:-ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਦੇ ਕਾਫਲੇ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਅੱਜ ਲਾਇਨੋਪਾਰ ਬਠਿੰਡਾ ਦੇ ਵਾਰਡ ਨੂੰ 42 ਚ ਕਾਂਗਰਸ ਪਾਰਟੀ ਨੂੰ ਝੱਟਕਾ ਦਿੰਦੇ ਹੋਏ ਚਰਨਜੀਤ ਸਿੰਘ ਸਿੱਧੂ ਬਾਬੇ ਕੇ ਆਪਣੇ ਪਰਿਵਾਰ ਤੇ ਸਾਥੀਆਂ ਸਮੇਤ ਅਕਾਲੀ ਦਲ ਚ ਸ਼ਾਮਿਲ ਹੋ ਗਏ ।ਜਿਨ੍ਹਾਂ ਨੂੰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼ਾਮਿਲ ਕਰਦਿਆਂ ਜੀ ਆਇਆਂ ਨੂੰ ਕਿਹਾ ਅਤੇ ਪਾਰਟੀ ਵਿਚ ਪੂਰਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ੍ਰੀ ਸਿੰਗਲਾ ਵੱਲੋਂ ਚਰਨਜੀਤ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਬਠਿੰਡਾ ਸ਼ਹਿਰੀ ਦਾ ਜਥੇਬੰਧਕ ਸਕੱਤਰ ਨਿੱਯੁਕਤ ਕੀਤਾ । ਇਸ ਮੌਕੇ ਚਮਕੌਰ ਸਿੰਘ ਮਾਨ ਪ੍ਰਧਾਨ ਅਕਾਲੀ ਦਲ ਕਿਸਾਨ ਵਿੰਗ ਜਿਲ੍ਹਾ ਬਠਿੰਡਾ ਸ਼ਹਿਰੀ ਸਰਕਲ ਪ੍ਰਧਾਨ ਸੁਖਦੇਵ ਸਿੰਘ ਗੁਰਥੜੀ ਸਾਬਕਾ ਕੌਂਸਲਰ ਬੰਤ ਸਿੱਧੂ ਯੂਥ ਅਕਾਲੀ ਆਗੂ ਮਨਦੀਪ ਸਿੰਘ ਲਾਡੀ ਸਾਬਕਾ ਕੌਂਸਲਰ ਦਰਸ਼ਨ ਬਜਾਜ  ਸੁਖਬੀਰ ਮਾਨਸ਼ਾਈਆਂ ਆਜ਼ਾਦ ਸਿੰਘ ਲੱਡੂ ਰਾਜਦੀਪ ਢਿੱਲੋਂ ਬੌਰੀਆ ਸਿੰਘ ਬੀਬੀ ਮਨਜੀਤ ਕੌਰ ਚਾਹਿਲ ਪ੍ਰੀਤਮ ਗਾਰਡ ਮਲਕੀਤ ਕੌਰ ਅਤੇ ਵੱਡੀ ਗਿਣਤੀ ਚ ਨਗਰ ਨਿਵਾਸੀ ਹਾਜਰ ਸਨ।ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਪਰਿਵਾਰਕ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੱਕ ਵਿਚ ਲਹਿਰ ਚੱਲੀ ਹੋਈ ਹੈ ਜਿਸ ਅੱਗੇ ਕੋਈ ਨਹੀਂ ਟਿਕ ਸਕੇਗਾ, ਕਿਉਂਕਿ ਕਾਂਗਰਸ ਅਤੇ ਆਪ ਕੋਲ ਵੋਟ ਮੰਗਣ ਲਈ ਕੋਈ ਏਜੰਡਾ ਨਹੀਂ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੇ ਖਾਸਕਰ ਖਜ਼ਾਨਾ ਮੰਤਰੀ ਦੀਆਂ ਨੀਤੀਆਂ ਤੋਂ ਹਰ ਵਰਗ ਤ੍ਰਾਹੀ ਤ੍ਰਾਹੀ ਕਰ ਰਿਹਾ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਹਰ ਵਰਗ ਦੀ ਭਲਾਈ ਲਈ ਸਕੀਮਾਂ ਉਲੀਕੀਆਂ ਤੇ ਇਸ ਸਰਕਾਰ ਨੇ ਉਹ ਸਕੀਮਾਂ ਵੀ ਬੰਦ ਕਰ ਦਿੱਤੀਆਂ । ਉਨ੍ਹਾਂ ਲਾਈਨੋ ਪਾਰ ਇਲਾਕੇ  ਲੋਕਾਂ ਤੋਂ ਵੋਟ ਦੀ ਮੰਗ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਇਸ ਇਲਾਕੇ ਦੇ ਚਹੁੰਮੁਖੀ ਵਿਕਾਸ ਲਈ ਪਹਿਲਾਂ ਦੀ ਤਰ੍ਹਾਂ ਹਮੇਸ਼ਾਂ ਹੀ ਯਤਨਸ਼ੀਲ ਰਹਿਣਗੇ ਇਸ ਮੌਕੇ ਨਾ ਦੇਣਾ ਵੱਡੀ ਗਿਣਤੀ ਵਿੱਚ ਅਕਾਲੀ ਆਗੂ ਵੀ ਹਾਜ਼ਰ ਸਨ।

Related posts

ਬਠਿੰਡਾ ਪੱਟੀ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀਆਂ ਵਲੋਂ ਰੱਖੇ ਢਾਈ ਦਰਜ਼ਨ ਮੁਲਾਜਮਾਂ ਦੀ ਵਿਜੀਲੈਂਸ ਨੇ ਵਿੱਢੀ ਪੜਤਾਲ

punjabusernewssite

ਖਿਡਾਰੀਆਂ ਵਲੋਂ ਜਗਰੂਪ ਸਿੰਘ ਗਿੱਲ ਦਾ ਸਮਰਥਨ

punjabusernewssite

ਸਿਹਤ ਵਿਭਾਗ ਦੇ ਡਾਇਰੈਕਟਰ ਨੇ ਕੀਤਾ ਹਸਪਤਾਲ ਦਾ ਦੌਰਾ

punjabusernewssite