WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਲੁਧਿਆਣਾ

ਲੁਧਿਆਣਾ ਬੱਸ ਸਟੈਂਡ ਤੋਂ ਛੇ ਮਹੀਨੇ ਦੌਰਾਨ ਹੋਵੇਗੀ 3.22 ਕਰੋੜ ਰੁਪਏ ਕਮਾਈ: ਲਾਲਜੀਤ ਸਿੰਘ ਭੁੱਲਰ

ਬੱਸ ਸਟੈਂਡ ਦੇ ਬਾਥਰੂਮਾਂ ਤੋਂ ਦੁੱਗਣੀ ਬੋਲੀ ਨਾਲ 3.95 ਲੱਖ ਰੁਪਏ ਪ੍ਰਤੀ ਮਹੀਨਾ ਮਿਲਣਗੇ
ਅੱਡਾ ਫੀਸ ਤੋਂ ਹੋਵੇਗੀ 38.51 ਲੱਖ ਪ੍ਰਤੀ ਮਹੀਨਾ ਕਮਾਈ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਇਕੱਲੇ ਲੁਧਿਆਣਾ ਬੱਸ ਸਟੈਂਡ ਤੋਂ ਛੇ ਮਹੀਨੇ ਦੌਰਾਨ 3.22 ਕਰੋੜ ਰੁਪਏ ਦੀ ਕਮਾਈ ਹੋਣ ਜਾ ਰਹੀ ਹੈ, ਜਿਸਦੇ ਨਾਲ ਟਰਾਂਸਪੋਰਟ ਵਿਭਾਗ ਨੂੰ ਮੁੜ ਤਰੱਕੀ ਦੀਆਂ ਲੀਹਾਂ ’ਤੇ ਲਿਜਾਇਆ ਜਾਵੇਗਾ। ਇਹ ਦਾਅਵਾ ਅੱਜ ਇੱਥੇ ਜਾਰੀ ਇੱਕ ਬਿਆਨ ਵਿਚ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਈਮਾਨਦਾਰ ਨੀਤੀਆਂ ਰੰਗ ਲਿਆ ਰਹੀਆਂ ਹਨ, ਜਿਨ੍ਹਾਂ ਸਦਕਾ ਵਿਭਾਗ ਲਈ ਆਮਦਨ ਦੇ ਨਵੇਂ ਦਰਵਾਜ਼ੇ ਖੁੱਲ੍ਹ ਰਹੇ ਹਨ। ਉਨ੍ਹਾਂ ਦੱਸਿਆ ਕਿ ਲੁਧਿਆਣਾ ਬੱਸ ਅੱਡੇ ਵਿੱਚ ਪਾਰਕਿੰਗ, ਬਾਥਰੂਮ, ਇਸ਼ਤਿਹਾਰਬਾਜ਼ੀ ਅਤੇ ਅੱਡਾ ਫੀਸ ਦੀ ਛੇ ਮਹੀਨੇ ਲਈ ਬੋਲੀ ਹੋਈ ਜਿਸ ਤੋਂ ਟਰਾਂਸਪੋਰਟ ਵਿਭਾਗ ਨੂੰ ਪਿਛਲੇ ਸਾਲ ਦੇ ਮੁਕਾਬਲੇ ਵੱਧ ਮਾਲੀਆ ਮਿਲੇਗਾ। ਉਨ੍ਹਾਂ ਦੱਸਿਆ ਕਿ ਬੋਲੀ ਤੋਂ ਬਾਅਦ ਪੰਜਾਬ ਰੋਡਵੇਜ਼/ਪਨਬੱਸ ਨੂੰ ਅੱਡਾ ਫ਼ੀਸ ਤੋਂ 38.51 ਲੱਖ ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਛੇ ਮਹੀਨੇ ਦੌਰਾਨ 2 ਕਰੋੜ 31 ਲੱਖ 6 ਹਜ਼ਾਰ ਰੁਪਏ ਕਮਾਈ ਹੋਵੇਗੀ। ਇਸੇ ਤਰ੍ਹਾਂ ਪਾਰਕਿੰਗ ਦੀ ਬੋਲੀ ਪਹਿਲਾਂ ਦੇ ਮੁਕਾਬਲੇ 70 ਹਜ਼ਾਰ ਰੁਪਏ ਵਾਧੇ ਨਾਲ 7.20 ਲੱਖ ਰੁਪਏ ਪ੍ਰਤੀ ਮਹੀਨਾ ਠੇਕੇ ’ਤੇ ਚੜ੍ਹੀ ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 43 ਲੱਖ 20 ਹਜ਼ਾਰ ਰੁਪਏ ਮਿਲਣਗੇ।ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਬੋਲੀ ਦੌਰਾਨ ਅੱਡੇ ਵਿਚਲੇ ਬਾਥਰੂਮਾਂ ਤੋਂ ਵਿਭਾਗ ਨੂੰ ਦੁੱਗਣਾ ਮੁਨਾਫ਼ਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਹ ਬਾਥਰੂਮ ਪਿਛਲੇ ਸਾਲ ਦੇ 2.01 ਲੱਖ ਪ੍ਰਤੀ ਮਹੀਨਾ ਦੇ ਮੁਕਾਬਲੇ ਦੁੱਗਣੇ ਭਾਅ ’ਤੇ ਬੋਲੀਦਾਤਾ ਵੱਲੋਂ ਲਏ ਗਏ ਅਤੇ ਇਸ ਵਾਰ 3.95 ਲੱਖ ਰੁਪਏ ਪ੍ਰਤੀ ਮਹੀਨਾ ਵਿੱਚ ਬੋਲੀ ਲੱਗੀ ਹੈ, ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 23 ਲੱਖ 70 ਹਜ਼ਾਰ ਰੁਪਏ ਮੁਨਾਫ਼ਾ ਹੋਵੇਗਾ।
ਸ. ਭੁੱਲਰ ਨੇ ਦੱਸਿਆ ਕਿ ਬੱਸ ਅੱਡੇ ਅੰਦਰ ਇਸ਼ਤਿਹਾਰਬਾਜ਼ੀ ਦਾ ਠੇਕਾ 3.05 ਲੱਖ ਰੁਪਏ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਚੜ੍ਹਿਆ ਹੈ। ਬੱਸ ਅੱਡੇ ਅੰਦਰ ਇਸ਼ਤਿਹਾਰਬਾਜ਼ੀ ਲਈ 13327 ਵਰਗ ਫੁੱਟ ਦੀਆਂ 43 ਥਾਵਾਂ ਹਨ, ਜਿਥੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 18 ਲੱਖ 30 ਹਜ਼ਾਰ ਰੁਪਏ ਮਿਲਣਗੇ।ਕੈਬਨਿਟ ਮੰਤਰੀ ਨੇ ਦੱਸਿਆ ਕਿ ਬੱਸ ਅੱਡੇ ਦੀਆਂ ਪਿਛਲੇ ਕਈ ਵਰ੍ਹ?ਆਂ ਤੋਂ ਬੰਦ ਪਈਆਂ ਦੁਕਾਨਾਂ ਅਤੇ ਐਸ.ਸੀ.ਐਫ. ਦੀ ਵੀ ਇਸ ਵਾਰ ਬੋਲੀ ਲੱਗੀ ਹੈ। ਬੱਸ ਸਟੈਂਡ ਦੀਆਂ ਦੋ ਦੁਕਾਨਾਂ ਦੀ ਬੋਲੀ ਪ੍ਰਤੀ ਮਹੀਨਾ 42,750 ਰੁਪਏ ਹਰੇਕ ਦੇ ਹਿਸਾਬ ਨਾਲ ਲੱਗੀ ਜਿਸ ਤੋਂ ਵਿਭਾਗ ਨੂੰ ਛੇ ਮਹੀਨੇ ਦੌਰਾਨ 5 ਲੱਖ 13 ਹਜ਼ਾਰ ਰੁਪਏ ਮਿਲਣਗੇ। ਇਸੇ ਤਰ੍ਹਾਂ ਤਿੰਨ ਐਸ.ਸੀ.ਐਫ. 5,000 ਰੁਪਏ ਹਰੇਕ ਪ੍ਰਤੀ ਮਹੀਨਾ ਕਿਰਾਏ ’ਤੇ ਦਿੱਤੇ ਗਏ ਹਨ, ਜਿਨ੍ਹਾਂ ਤੋਂ ਵਿਭਾਗ ਨੂੰ 90 ਹਜ਼ਾਰ ਰੁਪਏ ਪ੍ਰਾਪਤ ਹੋਣਗੇ।ਇਸੇ ਦੌਰਾਨ ਟਰਾਂਸਪੋਰਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਰਹਿੰਦੀਆਂ ਦੁਕਾਨਾਂ ਦੀ ਦੁਬਾਰਾ ਬੋਲੀ ਲਈ ਤੁਰੰਤ ਕਾਰਵਾਈ ਕਰਨ ਤਾਂ ਜੋ ਲੋਕਾਂ ਨੂੰ ਇਸ ਦਾ ਫ਼ਾਇਦਾ ਮਿਲ ਸਕੇ ਅਤੇ ਵਿਭਾਗ ਦੀ ਕਮਾਈ ਵਿੱਚ ਹੋਰ ਵਾਧਾ ਹੋ ਸਕੇ।

Related posts

ਕਾਂਗਰਸੀ ਨੇਤਾਵਾਂ ਨੇ ਪੰਜਾਬ ਵਿਧਾਨ ਸਭਾ ਵਿੱਚ ਵ੍ਹਾਈਟ ਪੇਪਰ ਲਿਆ ਕੇ ਐਸ.ਵਾਈ.ਐਲ. ਨਹਿਰ ਦੇ ਸੋਹਲੇ ਗਾਏ ਸਨ-ਮੁੱਖ ਮੰਤਰੀ

punjabusernewssite

ਪੀਆਰਟੀਸੀ/ਪਨਬਸ ਵਰਕਰ ਯੂਨੀਅਨ ਦਾ ਦਾਅਵਾ: ਨਿੱਜੀਕਰਨ ਦੀ ਤਲਵਾਰ ਫ਼ੜ ਕੇ ਸਰਕਾਰ ਟ੍ਰਾਂਸਪੋਰਟ ਵਿਭਾਗ ਨੂੰ ਖ਼ਤਮ ’ਤੇ ਲੱਗੀ

punjabusernewssite

ਖ਼ੂਨ ਹੋਇਆ ਚਿੱਟਾ: ਨੂੰਹ ਦੇ ਐਨ.ਆਰ.ਆਈ ਭਰਾ ਨੇ ਕੀਤਾ ਸੀ ਲੁਧਿਆਣਾ ’ਚ ਬਜ਼ੁਰਗ ਜੋੜੇ ਦਾ ਕਤਲ

punjabusernewssite