ਲੁਧਿਆਣਾ ਵਿੱਚ ਰਿਹਾਇਸ਼ੀ ਤੇ ਵਪਾਰਕ ਅਰਬਨ ਅਸਟੇਟ ਕੀਤੀ ਜਾਵੇਗੀ ਵਿਕਸਿਤ: ਅਮਨ ਅਰੋੜਾ

Date:

spot_img

ਪ੍ਰਾਜੈਕਟ ਲਈ ਲਾਡੋਵਾਲ ਬਾਈਪਾਸ ‘ਤੇ ਤਕਰੀਬਨ 2000 ਏਕੜ ਜ਼ਮੀਨ ਦੀ ਕੀਤੀ ਜਾ ਰਹੀ ਹੈ ਸ਼ਨਾਖ਼ਤ
ਗਲਾਡਾ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ
ਸਾਰੇ ਲੰਬਿਤ ਮਾਮਲੇ ਇਕ ਹਫ਼ਤੇ ਦੇ ਅੰਦਰ ਨਿਪਟਾਉਣ ਦੇ ਨਿਰਦੇਸ਼, ਲਾਪ੍ਰਵਾਹੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ: ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ
ਪੰਜਾਬੀ ਖ਼ਬਰਸਾਰ ਬਿਉਰੋ
ਐਸ.ਏ.ਐਸ.ਨਗਰ, 17 ਅਕਤੂਬਰ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਯੋਜਨਾਬੱਧ ਵਿਕਾਸ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਇੱਕ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਿਕਸਿਤ ਕੀਤੀ ਜਾਵੇਗੀ। ਸ੍ਰੀ ਅਮਨ ਅਰੋੜਾ ਨੇ ਗਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ (ਗਲਾਡਾ) ਦੇ ਕੰਮਕਾਜ ਦੀ ਸਮੀਖਿਆ ਕਰਨ ਲਈ ਪੁੱਡਾ ਭਵਨ, ਐਸ.ਏ.ਐਸ.ਨਗਰ (ਮੋਹਾਲੀ) ਵਿਖੇ ਸੱਦੀ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਨੂੰ ਦੱਸਿਆ ਗਿਆ ਕਿ ਲਾਡੋਵਾਲ ਬਾਈਪਾਸ ‘ਤੇ ਇਸ ਰਿਹਾਇਸ਼ੀ ਅਤੇ ਵਪਾਰਕ ਅਰਬਨ ਅਸਟੇਟ ਵਾਸਤੇ ਪਿੰਡ ਬੱਗਾ ਕਲਾਂ, ਨੂਰਪੁਰ ਬੇਟ, ਗੜ੍ਹਾ ਅਤੇ ਗੌਂਸਪੁਰ ਦੀ ਤਕਰੀਬਨ 2000 ਏਕੜ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਾਰਵਾਈ ਅਧੀਨ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਸਤਾਵਿਤ ਅਰਬਨ ਅਸਟੇਟ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਗਮਾਡਾ ਦੀ ਤਰਜ਼ ‘ਤੇ ਲੈਂਡ ਪੂਲਿੰਗ ਰਾਹੀਂ ਇਹ ਜ਼ਮੀਨ ਐਕੁਆਇਰ ਕੀਤੀ ਜਾਵੇ। ਮੰਤਰੀ ਨੂੰ ਜਾਣੂ ਕਰਵਾਇਆ ਗਿਆ ਕਿ ਸਾਈਟ ਸਿਲੈਕਸ਼ਨ ਕਮੇਟੀ ਨੇ ਇਸ ਸਾਈਟ ਦੀ ਸਿਫ਼ਾਰਸ਼ ਕੀਤੀ ਹੈ ਅਤੇ ਇਸ ਜ਼ਮੀਨ ਨੂੰ ਐਕੁਆਇਰ ਕਰਨ ਲਈ ਇੱਕ ਕੰਸਲਟੈਂਟ ਵੀ ਲਗਾਇਆ ਗਿਆ ਹੈ।
ਲੰਬਿਤ ਪਏ ਕੇਸਾਂ ਦਾ ਗੰਭੀਰ ਨੋਟਿਸ ਲੈਂਦਿਆਂ ਸ੍ਰੀ ਅਮਨ ਅਰੋੜਾ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਾਰੇ ਲੰਬਿਤ ਮਾਮਲਿਆਂ ਨੂੰ ਇੱਕ ਹਫ਼ਤੇ ਦੇ ਅੰਦਰ ਨਿਪਟਾਇਆ ਜਾਵੇ ਅਤੇ ਨਿਰਧਾਰਤ ਸਮਾਂ ਸੀਮਾ ਵਿੱਚ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਵਿਧੀ ਵਿਕਸਿਤ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਸਾਰੇ ਕੰਮਾਂ ਨੂੰ ਸਮੇਂ ਸਿਰ ਪੂਰਾ ਕੀਤਾ ਜਾਵੇ ਅਤੇ ਕੰਮ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਿਸੇ ਵੀ ਅਧਿਕਾਰੀ ਵੱਲੋਂ ਕੰਮ ਪ੍ਰਤੀ ਲਾਪ੍ਰਵਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪ੍ਰਵਾਹੀ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਮਾਨ ਸਰਕਾਰ ਦਾ ਇੱਕੋ ਇੱਕ ਉਦੇਸ਼ ਲੋਕਾਂ ਨੂੰ ਪਾਰਦਰਸ਼ੀ ਅਤੇ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨਾ ਹੈ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਸ੍ਰੀ ਅਜੋਏ ਕੁਮਾਰ ਸਿਨਹਾ, ਮੁੱਖ ਪ੍ਰਸ਼ਾਸਕ ਪੁੱਡਾ-ਕਮ-ਡਾਇਰੈਕਟਰ ਟਾਊਨ ਐਂਡ ਕੰਟਰੀ ਪਲਾਨਿੰਗ ਸ੍ਰੀਮਤੀ ਅਪਨੀਤ ਰਿਆਤ, ਮੁੱਖ ਪ੍ਰਸ਼ਾਸਕ ਗ੍ਰੇਟਰ ਲੁਧਿਆਣਾ ਏਰੀਆ ਡਿਵੈੱਲਪਮੈਂਟ ਅਥਾਰਟੀ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ, ਵਧੀਕ ਮੁੱਖ ਪ੍ਰਸ਼ਾਸਕ ਗ੍ਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ, ਚੀਫ਼ ਟਾਊਨ ਪਲਾਨਰ ਪੰਜਾਬ ਸ੍ਰੀ ਪੰਕਜ ਬਾਵਾ ਅਤੇ ਹੋਰ ਅਧਿਕਾਰੀ ਸ਼ਾਮਲ ਸਨ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...