ਲੋਕਤੰਤਰ ਤੇ ਸਵਿਧਾਨ ਬਚਾਉਣ ਲਈ ਦਲਿਤ ਸਮਾਜ ਨੂੰ ਇਕ ਜੁੱਟ ਹੋਣ ਦੀ ਲੋੜ: ਗਹਿਰੀ

Date:

spot_img
ਦਲਿਤ ਮਹਾਂ ਪੰਚਾਇਤ ਤੇ ਦਲਿਤ ਜਥੇਬੰਦੀਆਂ ਦੀ ਹੋਈ ਮੀਟਿੰਗ
ਸੁਖਜਿੰਦਰ ਮਾਨ
ਬਠਿੰਡਾ, 2 ਅਪ੍ਰੈਲ: ਦਲਿਤ ਮਹਾਂ ਪੰਚਾਇਤ, ਐਸ ਸੀ ਵਿੰਗ ਕਾਂਗਰਸ ਅਤੇ ਆਦਿ ਧਰਮ ਸਮਾਜ ਦੇ ਨੇਤਾਵਾਂ ਦੀ ਇੱਕ ਮੀਟਿੰਗ ਅੱਜ ਕਿਰਨਜੀਤ ਸਿੰਘ ਗਹਿਰੀ ਚੇਅਰਮੈਨ ਦਲਿਤ ਮਹਾਂ ਪੰਚਾਇਤ ਪੰਜਾਬ ਜਰਨਲ ਸਕੱਤਰ ਕਾਂਗਰਸ ਦੀ ਅਗਵਾਈ ਹੇਠ ਹੋਈ। ਜਿਸ ਵਿਚ ਬਲਦੇਵ ਸਿੰਘ ਅਕਲੀਆਂ, ਜਰਮਨ ਗਹਿਰੀ,ਸੁਰੇਸ਼ ਕੁਮਾਰ, ਸੁੰਦਰ ਵਾਲਮੀਕੀ, ਮਨਜੀਤ ਸਿੰਘ ਨਰੂਆਣਾ, ਸਰਦੂਲ ਸਿੰਘ, ਮੋਦਨ ਸਿੰਘ ਪੰਚ ,ਰਾਧੇ ਸ਼ਾਮ ਸ਼ਹਿਰੀ ਪ੍ਰਧਾਨ ਦਲਿਤ ਮਹਾਂ ਪੰਚਾਇਤ ਸਮੇਤ ਕਈ ਹੋਰ ਨੇਤਾਵਾਂ ਨੇ ਹਿੱਸਾ ਲਿਆ। ਇਸ ਮੌਕੇ ਦਲਿਤ ਨੇਤਾ ਕਿਰਨਜੀਤ ਸਿੰਘ ਗਹਿਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਸ ਸੀ ਕਮਿਸ਼ਨ ਦੀਆਂ ਸ਼ਕਤੀਆਂ ਨੂੰ ਘਟਾਇਆ ਜਾ ਰਿਹਾ ਹੈ ਅਤੇ ਦਲਿਤ ਸਮਾਜ ਨੂੰ ਸਰਕਾਰ ਨੇ ਅਖੋਂ ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੂੰ ਬਚਾਉਣ ਲਈ ਅਤੇ ਲੋਕਤੰਤਰ ਦੀ ਰਾਖੀ ਲਈ ਦਲਿਤ ਸਮਾਜ ਨੂੰ ਇਕ ਜੁੱਟ ਹੋਣ ਦੀ ਲੋੜ ਹੈ । ਗਹਿਰੀ ਨੇ ਕਿਹਾ ਰਾਹੁਲ ਗਾਂਧੀ ਉਪਰ ਕਾਰਵਾਈ ਕਰਕੇ ਲੋਕਾਂ ਨੂੰ ਡਰਾਉਣ ਦੀ ਕੋਸ਼ਿਸ਼ ਭਾਜਪਾ ਸਰਕਾਰ ਦੇ ਕਫ਼ਨ ਦਾ ਆਖਰੀ ਕਿੱਲ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਦਲਿਤ ਸਮਾਜ ਵਲੋਂ ਸਰਕਾਰ ਨੂੰ ਮੰਗ ਪੱਤਰ ਭੇਜੇ ਜਾਣਗੇ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

PIT ਨੰਦਗੜ੍ਹ ਦੇ ਵਿਦਿਆਰਥੀਆਂ ਲਈ ਵਿਦਿਅਕ ਅਤੇ ਇਤਿਹਾਸਕ ਟੂਰ ਦਾ ਆਯੋਜਨ; ਇਤਿਹਾਸਕ ਅਸਥਾਨਾਂ ਦੇ ਕੀਤੇ ਦਰਸ਼ਨ

Bathinda News:ਪੰਜਾਬ ਇੰਸਟੀਚਿਊਟ ਆਫ਼ ਟੈਕਨਾਲੋਜੀ (ਪੀ.ਆਈ.ਟੀ.), ਨੰਦਗੜ੍ਹ ਵੱਲੋਂ ਵਿਦਿਆਰਥੀਆਂ...

Vigilance Bureau ਵੱਲੋਂ ਮਾਰਚ 2022 ਤੋਂ ਅਗਸਤ 2026 ਤੱਕ ਭ੍ਰਿਸ਼ਟਾਚਾਰ ਦੇ 1107 ਮਾਮਲਿਆਂ ਵਿੱਚ 1146 ਮੁਲਜ਼ਮ ਗ੍ਰਿਫ਼ਤਾਰ

Chandigarh News: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜ਼ੀਰੋ...