ਸੁਖਜਿੰਦਰ ਮਾਨ
ਬਠਿੰਡਾ, 14 ਦਸੰਬਰ: ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਦਾ ਘਰ-ਘਰ ਤੱਕ ਯੋਗ ਲਾਭਪਾਤਰੀਆਂ ਨੂੰ ਲਾਭ ਪੁਹੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਡਿਪਟੀ ਕਮਿਸ਼ਨਰ ਸ.ਅਰਵਿੰਦਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ 16 ਅਤੇ 17 ਦਸੰਬਰ ਨੂੰ ਵਿਸ਼ੇਸ਼ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਉੱਪ ਮੰਡਲ ਮੈਜਿਸਟਰੇਟ ਬਠਿੰਡਾ ਸ.ਕੰਵਰਜੀਤ ਸਿੰਘ ਵੱਲੋਂ ਕੈਂਪ ਸਬੰਧੀ ਅਗਾਊਂ ਪ੍ਰਬੰਧਾਂ ਬਾਰੇ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਮੀਟਿੰਗ ਦੌਰਾਨ ਉੱਪ ਮੰਡਲ ਮੈਜਿਸਟਰੇਟ ਨੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ ਵਿਭਾਗ, ਸਿਹਤ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਜ਼ਿਲ੍ਹਾ ਫੂਡ ਤੇ ਸਪਲਾਈ ਵਿਭਾਗ ਨਾਲ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਨਾਂ ਕੈਂਪਾਂ ਦੌਰਾਨ ਉਹ ਆਪੋ-ਆਪਣੇ ਵਿਭਾਗ ਦੇ ਸਟਾਲ ਲਗਾ ਕੇ ਆਉੁਣ ਵਾਲੇ ਯੋਗ ਲਾਭਪਾਤਰੀ ਨੂੰ ਵੱਧ ਤੋਂ ਵੱਧ ਲਾਹਾ ਦੇਣਾ ਯਕੀਨੀ ਬਣਾਉਣ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਕੈਂਪ ਦੌਰਾਨ ਆਉਣ ਵਾਲੇ ਕਿਸੇ ਵੀ ਯੋਗ ਲਾਭਪਾਤਰੀ ਨੂੰ ਕੋਈ ਪਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ੲਸ ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹ੍ਹਾਂ ਦੇ ਨੁੰਮਾਇੰਦੇ ਹਾਜ਼ਰ ਸਨ।
ਲੋਕ ਭਲਾਈ ਸਕੀਮਾਂ ਦਾ ਲਾਹਾ ਦੇਣ ਲਈ ਸੁਵਿਧਾ ਕੈਂਪ 16 ਤੇ 17 ਦਸੰਬਰ ਨੰੂ
8 Views