ਲੰਬੀ ਹਲਕੇ ਦੀ ਸੇਵਾ ‘ਬਾਦਲ ਸਾਹਿਬ’ ਵਾਂਗ ਪੂਰੀ ਲਗਨ ਨਾਲ ਕਰਦਾ ਰਹਾਂਗਾ: ਸੁਖਬੀਰ ਸਿੰਘ ਬਾਦਲ

0
16

ਸੂਬੇ ਵਿਚੋਂ ਕਾਂਗਰਸ-ਆਪ ਗਠਜੋੜ ਖਤਮ ਕਰਨ ਵਾਸਤੇ ਨੌਜਵਾਨਾਂ ਨੂੰ ਅਕਾਲੀ ਦਲ ਦੇ ਝੰਡੇ ਹੇਠ ਇਕਜੁੱਟ ਹੋਣ ਦਾ ਦਿੱਤਾ ਸੱਦਾ
ਲੰਬੀ, 1 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਉਹਨਾਂ ਨੂੰ ਇਸ ਹਲਕੇ ਦੀ ’ਸੇਵਾ’ ਕਰਨ ਦੀ ਜ਼ਿੰਮੇਵਾਰੀ ਸੌਂਪੀ ਹੈ ਤੇ ਉਹ ਉਸੇ ਲਗਨ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕਰਨਗੇ ਜਿਵੇਂ ਸਾਬਕਾ ਮੁੱਖ ਮੰਤਰੀ ਕਰਦੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਹਲਕੇ ਦੇ ਲੋਕਾਂ ਨਾਲ ਕੋਈ ਅਨਿਆਂ ਨਾ ਹੋਵੇ।ਇਥੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋ ਆਯੋਜਿਤ ਯੁਵਕ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਬਾਦਲ ਸਾਹਿਬ ਨੇ ਨਾ ਸਿਰਫ ਇਸ ਇਲਾਕੇ ਦੇ ਸਾਰੇ ਪਿੰਡਾਂ ਵਿਚ ਸਿੰਜਾਈ ਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਦਿੱਤੀਆਂ ਬਲਕਿ ਆਧੁਨਿਕ ਦੌਰ ਦੀਆਂ ਸ਼ਹਿਰੀ ਨਾਗਰਿਕ ਸਹੂਲਤਾਂ ਵੀ ਦਿੱਤੀਆਂ।

ਵਿਜੀਲੈਂਸ ਬਿਊਰੋ ਨੇ ਅਕਾਲੀ ਆਗੂ ਜਰਨੈਲ ਸਿੰਘ ਵਾਹਿਦ, ਪਤਨੀ ਰੁਪਿੰਦਰ ਕੌਰ ਵਾਹਿਦ ਅਤੇ ਪੁੱਤਰ ਸੰਦੀਪ ਸਿੰਘ ਨੂੰ ਕੀਤਾ ਗ੍ਰਿਫ਼ਤਾਰ

ਇਸ ਹਲਕੇ ਵਿਚ 7 ਸਾਲਾਂ ਤੋਂ ਕੋਈ ਵਿਕਾਸ ਨਹੀਂ ਹੋਇਆ। ਮੈਂ ਇਸ ਹਲਕੇ ਦੇ ਵਿਕਾਸ ਤੇ ਇਥੇ ਨੌਕਰੀਆਂ ਲਿਆਉਣ ਲਈ ਵਚਨਬੱਧ ਹਾਂ।ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਇਸ ਹਲਕੇ ਤੋਂ ਹਾਰਨੇ ਨਹੀਂ ਚਾਹੀਦੇ ਸਨ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਨੌਜਵਾਨ ਤੇ ਸਮਾਜ ਦੇ ਸਾਰੇ ਵਰਗ ਕਾਂਗਰਸ-ਆਮ ਆਦਮੀ ਪਾਰਟੀ ਗਠਜੋੜ ਦੇ ਮਾੜੇ ਮਨਸੂਬਿਆਂ ਤੋਂ ਜਾਣੂ ਹੋਣ ਤੇ ਅਕਾਲੀ ਦਲ ਦੇ ਝੰਡੇ ਥੱਲੇ ਇਕਜੁੱਟ ਹੋਣ ਤਾਂ ਜੋ ਪੰਜਾਬ ਵਿਰੋਧੀ ਪਾਰਟੀਆਂ ਨੂੰ ਮਾਤ ਦਿੱਤੀ ਜਾ ਸਕੇ।ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਸਮਾਜ ਦਾ ਹਰ ਵਰਗ ਅੱਜ ਪੀੜਤ ਹੈ ਜਦੋਂ ਕਿ ਆਪ ਨੂੰ ਬਹੁਤ ਵੱਡੇ ਬਹੁਮਤ ਨਾਲ ਸਰਕਾਰ ਦੀ ਵਾਗਡੋਰ ਸੌਂਪੀ ਗਈ ਸੀ।

ਵਿਜੀਲੈਂਸ ਦੀ ਟੀਮ ਵਲੋਂ ਮਨਪ੍ਰੀਤ ਦੇ ਕਰੀਬੀ ਠੇਕੇਦਾਰ ਦੇ ਘਰ ਛਾਪੇਮਾਰੀ

ਉਹਨਾਂ ਕਿਹਾ ਕਿ ਕਿਸਾਨਾਂ ਨੂੰ ਵਾਰ-ਵਾਰ ਫਸਲਾਂ ਦੇ ਹੋ ਰਹੇ ਨੁਕਸਾਨ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ ਤੇ ਜੁਲਾਈ ਵਿਚ ਆਏ ਹੜ੍ਹਾਂ ਦੇ ਮਾਮਲੇ ਵਿਚ ਹਾਲੇ ਤੱਕ ਗਿਰਦਾਵਰੀ ਹੀ ਪੂਰੀ ਨਹੀਂ ਕੀਤੀ ਗਈ। ਸ: ਬਾਦਲ ਨੇ ਆਪ ਵਿਧਾਇਕਾਂ ਵੱਲੋਂ ਕੀਤੀ ਜਾ ਰਹੀ ਗੁੰਡਾਗਰਦੀ ਦਾ ਵੀ ਜ਼ਿਕਰ ਕੀਤਾ ਤੇ ਦੱਸਿਆ ਕਿ ਕਿਵੇਂ ਕਾਨੂੰਨ ਵਿਵਸਥਾ ਢਹਿ ਢੇਰੀ ਹੋ ਗਈ ਹੈ ਤੇ ਨਸ਼ਾ ਤਸਕਰੀ ਵੱਧ ਗਈ ਹੈ। ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇਹ ਦੱਸਿਆ ਕਿ ਕਿਵੇਂ ਨੌਜਵਾਨਾਂ ਨੂੰ ਕੀਤੇ ਵਾਅਦੇ ਅਨੁਸਾਰ ਰੋਜ਼ਗਾਰ ਨਾਲ ਨਹੀਂ ਮਿਲ ਰਹੇ ਤੇ ਆਪ ਸਰਕਾਰ ਉਹਨਾਂ ਦੇ ਰੋਸ ਪ੍ਰਗਟਾਵੇ ਦੇ ਲੋਕਤੰਤਰੀ ਅਧਿਕਾਰ ਨੂੰ ਕੁਚਲ ਰਹੀ ਹੈ। ਇਸ ਮੌਕੇ ਯੂਥ ਅਕਾਲੀ ਆਗੂ ਆਕਾਸ਼ਦੀਪ ਸਿੰਘ ਮਿੱਡੂਖੇੜਾ ਵੀ ਹਾਜ਼ਰ ਸਨ।

 

LEAVE A REPLY

Please enter your comment!
Please enter your name here