ਸੁਖਜਿੰਦਰ ਮਾਨ
ਬਠਿੰਡਾ, 5 ਅਗਸਤ : ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ’ਤੇ ਕੀਤੇ ਕਬਜ਼ਿਆਂ ਨੂੰ ਲਗਾਤਾਰ ਖਾਲੀ ਕਰਵਾਇਆ ਜਾ ਰਿਹਾ ਹੈ, ਇਸੇ ਕੜੀ ਤਹਿਤ ਪੰਜਾਬ ਵਕਫ਼ ਬੋਰਡ ਵੱਲੋਂ ਵੀ ਲਗਾਤਾਰ ਆਪਣੀਆਂ ਜ਼ਮੀਨਾਂ ਨੂੰ ਕਬਜ਼ੇ ਮੁਕਤ ਕਰਵਾਇਆ ਜਾ ਰਿਹਾ ਹੈ। ਸ਼ੁੱਕਰਵਾਰ ਨੂੰ ਬਠਿੰਡਾ ਦੇ ਅਮਰਪੁਰਾ ਮੁਹੱਲੇ ਵਿੱਚ ਪੰਜਾਬ ਵਕਫ਼ ਬੋਰਡ ਵੱਲੋਂ ਲੰਬੇ ਸਮੇਂ ਤੋਂ ਖਾਲੀ ਪਈ ਜ਼ਮੀਨ ਨੂੰ ਕਾਨੂੰਨੀ ਪ੍ਰਕਿਰਿਆ ਵਿੱਚ ਸੁਲਝਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਠਿੰਡਾ ਸਰਕਲ ਦੇ ਅਸਟੇਟ ਅਫਸਰ ਮੁਹੰਮਦ ਅਲੀ ਨੇ ਦੱਸਿਆ ਕਿ ਪੰਜਾਬ ਵਕਫ ਬੋਰਡ ਵੱਲੋਂ ਪ੍ਰਸ਼ਾਸਕ ਐਮ.ਐਫ.ਫਾਰੂਕੀ ਏ.ਡੀ.ਜੀ.ਪੀ. ਦੀ ਅਗਵਾਈ ਹੇਠ ਲਗਾਤਾਰ ਵਧੀਆ ਕੰਮ ਕੀਤਾ ਜਾ ਰਿਹਾ ਹੈ।
ਆਂਗਣਵਾੜੀ ਵਰਕਰਾਂ ਵੱਲੋਂ 6 ਅਗਸਤ ਨੂੰ ਮੰਤਰੀ ਬਲਜੀਤ ਕੌਰ ਦੇ ਘਰ ਦੇ ਘਿਰਾਓ ਦਾ ਐਲਾਨ
ਸ਼ੁੱਕਰਵਾਰ ਨੂੰ ਬਠਿੰਡਾ ਦੇ ਅਮਰਪੁਰਾ ਮੁਹੱਲੇ ਨੇੜੇ ਰੇਲਵੇ ਕਰਾਸਿੰਗ ਨੇੜੇ ਕਰੀਬ 10 ਵਿਅਕਤੀਆਂ ਖਿਲਾਫ ਕਬਜੇ ਦਾ ਕੇਸ ਵਧੀਕ ਡਿਪਟੀ ਕਮਿਸ਼ਨਰ ਦੀ ਅਦਾਲਤ ਵਿੱਚ ਚੱਲ ਰਿਹਾ ਸੀ ਕਿਉਂਕਿ ਇੱਥੇ ਫਲਾਈਓਵਰ ਬਣਨਾ ਹੈ ਜਿਸ ਲਈ ਪੀ.ਡਬਲਯੂ.ਡੀ ਨੂੰ ਉਕਤ ਜ਼ਮੀਨ ਦੀ ਲੋੜ ਸੀ ਪਰ ਲੋਕਾਂ ਨੇ ਇਹ ਜ਼ਮੀਨ ਛੱਡਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇੱਥੋਂ ਦੀ ਕਰੀਬ 7 ਕਨਾਲ ਜ਼ਮੀਨ ਪੰਜਾਬ ਵਕਫ਼ ਬੋਰਡ ਦੇ ਨਾਂ ’ਤੇ ਹੈ।
ਇਸ ਮੌਕੇ ਮੁਹੰਮਦ ਅਲੀ ਨੇ ਦੱਸਿਆ ਕਿ ਬਠਿੰਡਾ ਵਿਖੇ ਪੰਜਾਬ ਵਕਫ਼ ਬੋਰਡ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਤੌਰ ’ਤੇ ਬੈਠੇ ਸਾਰੇ ਲੋਕਾਂ ਨੂੰ ਰੈਗੂਲਰ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਵੀ ਕਾਨੂੰਨੀ ਪ੍ਰਕਿਰਿਆ ਦੇ ਤਹਿਤ ਜ਼ਮੀਨਾਂ ਖਾਲੀ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਅਸਟੇਟ ਅਫਸਰ ਮੁਹੰਮਦ ਅਲੀ ਸਮੇਤ ਡੀ.ਐਸ.ਪੀ ਬਠਿੰਡਾ, ਤਹਿਸੀਲਦਾਰ ਬਠਿੰਡਾ ਲਾਇਕ ਅਹਿਮਦ ਅਰਸੂ, ਲਿਆਕਤ ਅਲੀ, ਸਦਾਪ੍ਰੀਤ ਸਿੰਘ, ਇਮਰਾਨ ਕੁਰੈਸ਼ੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Share the post "ਵਕਫ਼ ਬੋਰਡ ਦੀਆਂ ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਾਧਾਰੀਆਂ ਨੂੰ ਕਾਨੂੰਨੀ ਪ੍ਰਕਿਰਿਆ ਰਾਹੀਂ ਉਠਾਇਆ ਜਾ ਰਿਹਾ: ਅਸਟੇਟ ਅਫ਼ਸਰ"