ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ
ਸੁਖਜਿੰਦਰ ਮਾਨ
ਬਠਿੰਡਾ, 19 ਜਨਵਰੀ : ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪਲਵੀ ਚੌਧਰੀ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹੇ ਭਰ ਦੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨਾਲ ਗੱਲਬਾਤ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਮੈਡਮ ਪਲਵੀ ਚੌਧਰੀ ਨੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਕਰਵਾਉਣ ਵਿੱਚ ਸੁਤੰਤਰਤਾ ਸੰਗਰਾਮੀਆਂ ਦਾ ਅਹਿਮ ਯੋਗਦਾਨ ਰਿਹਾ ਹੈ ਅਤੇ ਉਨ੍ਹਾਂ ਦੁਆਰਾ ਦੇਸ਼ ਲਈ ਕੀਤੇ ਗਏ ਕੰਮਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਇਸ ਮੌਕੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਉਨ੍ਹਾਂ ਦੀ ਹਰ ਇੱਕ ਸਮੱਸਿਆ ਦਾ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਮੀਟਿੰਗ ਦੌਰਾਨ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਆਪਣੀਆਂ ਸਮੱਸਿਆਵਾਂ ਦੱਸੀਆਂ ਗਈਆਂ ਅਤੇ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ ਨੂੰ ਦਿੱਤਾ ਗਿਆ। ਮੰਗ ਪੱਤਰ ਪ੍ਰਾਪਤ ਕਰਨ ਉਪਰੰਤ ਮੈਡਮ ਪਲਵੀ ਵੱਲੋਂ ਉਨ੍ਹਾ ਨੂੰ ਭਰੋਸਾ ਦਵਾਇਆ ਗਿਆ ਕਿ ਉਨ੍ਹਾਂ ਦੀਆਂ ਮੰਗਾਂ ਸਬੰਧੀ ਦਿੱਤਾ ਗਿਆ ਮੰਗ ਪੱਤਰ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੂਬਾ ਸਰਕਾਰ ਤੱਕ ਪਹੁੰਚਾ ਦਿੱਤਾ ਜਾਵੇਗਾ। ਇਸ ਮੌਕੇ ਸੁਤੰਤਰਤਾ ਸੰਗਰਾਮੀ ਸੰਸਥਾ ਬਠਿੰਡਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸ. ਨਿਰਭੈ ਸਿੰਘ, ਜਨਰਲ ਸਕੱਤਰ ਸ. ਬਲਦੇਵ ਸਿੰਘ, ਖਜ਼ਾਨਚੀ ਸ. ਜਸਪਾਲ ਸਿੰਘ ਤੋਂ ਇਲਾਵਾ ਹੋਰ ਅਹੁਦੇਦਾਰ ਅਤੇ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।
Share the post "ਵਧੀਕ ਡਿਪਟੀ ਕਮਿਸ਼ਨਰ ਨੇ ਕੀਤੀ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਮੀਟਿੰਗ"