ਸੁਖਜਿੰਦਰ ਮਾਨ
ਬਠਿੰਡਾ, 9 ਅਗਸਤ: ਸੂਬੇ ਵਿਚ ਨਸ਼ਿਆਂ ਦੇ ਕਾਰਨ ਹਰ ਰੋਜ਼ ਹੋ ਰਹੀਆਂ ਮੌਤਾਂ ਅਤੇ ਨਸ਼ਿਆਂ ਦੇ ਵਧ ਰਹੇ ਪ੍ਰਚਲਨ ਨੂੰ ਰੋਕਣ ਲਈ ਆਮ ਲੋਕਾਂ ਤੇ ਵੱਖ ਵੱਖ ਸਮਾਜ ਸੇਵੀ ਜਥੇਬੰਦੀਆਂ ਵਲੋਂ ਉੱਠ ਖੜੇ ਹੋਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਵੀ ਇਸ ਸਮਾਜਿਕ ਬੁਰਾਈ ਵਿਰੁਧ ਮੋਰਚਾ ਖੋਲਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿਚ ਮੋਰਚੇ ਦੇ ਆਗੂਆਂ ਦਾ ਇੱਕ ਵਫ਼ਦ ਪੁਲਿਸ ਅਧਿਕਾਰੀਆਂ ਨੂੰ ਮਿਲਿਆਂ ਅਤੇ ਨਸ਼ਿਆਂ ਦੇ ਮਾਮਲੇ ਵਿਚ ਸਖ਼ਤੀ ਕਰਨ ਦੀ ਮੰਗ ਕਰਦਿਆਂ ਮੋਰਚੇ ਵਲੋਂ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਇਸ ਮੌਕੇ ਕਿਸਾਨ ਸਭਾ ਦੇ ਪ੍ਰਧਾਨ ਬਲਕਰਨ ਸਿੰਘ ਬਰਾੜ ਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਮੀਟਿੰਗ ਦੌਰਾਨ ਪੁਲਿਸ ਆਗੂਆਂ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ ਹੈ ਤੇ ਜੇਕਰ ਪ੍ਰਸ਼ਾਸਨ ਨੇ ਇਸ ਉਪਰ ਅਮਲ ਨਾ ਕੀਤਾ ਤਾਂ ਮੋਰਚਾ ਸੰਘਰਸ਼ ਵਿੱਢਣ ਤੋਂ ਵੀ ਗੁਰੇਜ਼ ਨਹੀਂ ਕਰੇਗਾ।
ਆਂਗਣਵਾੜੀ ਵਰਕਰਾਂ ਤੇ ਹੈਲਪਰਾਂ 15 ਅਗਸਤ ਨੂੰ ਪੰਜਾਬ ਭਰ ਵਿੱਚ ਕਾਲਾ ਦਿਵਸ ਮਨਾਉਣਗੀਆਂ
ਬੀਕੇਯੂ ਡਕੌਂਦਾ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ ਨੇ ਕਿਹਾ ਕਿ ਨਸ਼ੇ ਨੂੰ ਰੋਕਣ ਲਈ ਆਉਣ ਵਾਲੇ ਦਿਨਾਂ ਵਿੱਚ ਜਲਦੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਬਖਸ਼ੀਸ਼ ਸਿੰਘ ਖਾਲਸਾ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲੇ ਦੇ ਆਗੂ ਬਲਜਿੰਦਰ ਕੌਰ ਵਿਰਕ ਤੇ ਕਮਲਪ੍ਰੀਤ ਜਨ ਸਕੱਤਰ , ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਮਿੱਠੀ ਫੁੱਲੋ ਤੇ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਲੱਖੋਵਾਲ ਦੇ ਦਾਰਾ ਸਿੰਘ ਮਾਈਸਰਖਾਨਾ, ਬੀਕੇਯੂ ਏਕਤਾ ਮਾਲਵਾ ਦੇ ਪ੍ਰਧਾਨ ਦਾਰਾ ਸਿੰਘ ਬੱਲੋ ਤੇ ਬੀਕੇਯੂ ਏਕਤਾ ਡਕੌਂਦਾ ਦੇ ਸਕੱਤਰ ਰਾਜਿੰਦਰ ਕੋਟਭਾਰਾ ਆਦਿ ਹਾਜ਼ਰ ਸਨ।
Share the post "ਵਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਕਿਸਾਨ ਮੋਰਚੇ ਦਾ ਵਫ਼ਦ ਐਸਐਸਪੀ ਨੂੰ ਮਿਲਿਆ"