WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਚੰਡੀਗੜ੍ਹ

ਵਰਲਡ ਹਾਈਪਰਟੈਨਸਨ ਡੇਅ: ਡਾ. ਵਿਜੈ ਸਿੰਗਲਾ ਵੱਲੋਂ ਆਰਮ ਇਨ ਬੀ.ਪੀ. ਆਪਰੇਟਸ ਦਾ ਉਦਘਾਟਨ

ਸੁਖਜਿੰਦਰ ਮਾਨ
ਚੰਡੀਗੜ੍ਹ, 17 ਮਈ: ਪੰਜਾਬ ਦੇ ਸਿਹਤ ਤੇ ਪਰਿਵਾਰ ਮੰਤਰੀ ਡਾ. ਵਿਜੈ ਸਿੰਗਲਾ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸਥਿਤ ਆਯੁਰਵੈਦਿਕ ਡਿਸਪੈਂਸਟਰੀ ਵਿੱਚ ਆਰਮ ਇਨ ਬੀ.ਪੀ. ਆਪਰੇਟਸ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਸਿੰਗਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਨਵੀਨਤਮ ਆਰਮ ਇਨ ਬੀ.ਪੀ. ਆਪਰੇਟਸ ਮਸ਼ੀਨਾਂ ਸੂਬੇ ਦੇ ਸਾਰੇ ਜ਼ਿਲ੍ਹਾ ਹਸਪਤਾਲਾਂ ਅਤੇ ਸਬ- ਡਿਵੀਜ਼ਨਲ ਹਸਪਤਾਲਾਂ ਵਿੱਚ ਸਥਾਪਤ ਕੀਤੀਆਂ ਗਈਆਂ ਹਨ। ਇਸੇ ਲੜੀ ਤਹਿਤ ਸੂਬਾ ਸਰਕਾਰ ਵੱਲੋਂ ਅੱਜ ਵਿਸ਼ਵ ਹਾਈਪਰਟੈਸ਼ਨ ਦਿਵਸ ਮੌਕੇ ‘ਤੇ ਅੱਜ ਪੰਜਾਬ ਸਿਵਲ ਸਕੱਤਰੇਤ-1 ਤੇ 2 ਅਤੇ ਡਾਇਰੈਕਟੋਰੇਟ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਖੇ ਇਹ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ ਤਾਂ ਜੋ ਸੂਬੇ ਦੇ ਮੁਲਾਜ਼ਮਾਂ ਨੂੰ ਵੀ ਨਵੀਨਤਮ ਤਕਨੀਕਾਂ ਨਾਲ ਟੈਸਟ ਕਰਵਾਉਣ ਦੀ ਸੁਵਿਧਾ ਉਪਲਬਧ ਹੋ ਸਕੇ। ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਸਕੱਤਰੇਤ ਇੰਪਲਾਇਜ ਯੂਨੀਅਨ ਵੱਲੋਂ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਦਾ ਇਸ ਕਾਰਜ ਲਈ ਧੰਨਵਾਦ ਕੀਤਾ ਗਿਆ ਅਤੇ ਨਾਲ ਹੀ ਮੰਗ ਕੀਤੀ ਕਿ ਪੰਜਾਬ ਸਿਵਲ ਸਕੱਤਰੇਤ-1 ਵਿੱਚ ਖਾਲੀ ਪਈ ਮੈਡੀਕਲ ਅਫ਼ਸਰ ਦੀ ਆਸਾਮੀ ਨੂੰ ਤੁਰੰਤ ਭਰਿਆ ਜਾਵੇਗਾ ਜਿਸ ‘ਤੇ ਸਿਹਤ ਮੰਤਰੀ ਵੱਲੋਂ ਭਰੋਸਾ ਦਵਾਇਆ ਗਿਆ ਕਿ ਇੱਕ ਹਫ਼ਤੇ ਵਿੱਚ ਇਹ ਆਸਾਮੀ ਭਰ ਦਿੱਤੀ ਜਾਵੇਗੀ। ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਜੀ.ਬੀ. ਸਿੰਘ, ਰਜਿਸਟਰਾਰ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਡਾ. ਸੰਜੀਵ ਗੋਇਲ, ਡਾਇਰੈਕਟਰ ਆਯੁਰਵੈਦਿਕ ਪੰਜਾਬ ਡਾ. ਸ਼ਸ਼ੀ ਭੂਸ਼ਣ, ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਅਫ਼ਸਰ ਡਾ. ਪਰਵਿੰਦਰ ਸਿੰਘ, ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ ਅਤੇ ਹੋਰ ਹਾਜ਼ਰ ਸਨ।

Related posts

ਤਨਖਾਹਾਂ ਨਾ ਮਿਲਣ ਦੇ ਵਿਰੁੱਧ 8 ਫਰਵਰੀ ਨੂੰ ਤਹਿਸੀਲ ਪੱਧਰ ’ਤੇ ਵਿਭਾਗੀ ਮੁੱਖੀ ਦੇ ਖਿਲਾਫ ਅਰਥੀ ਫੂਕ ਮੁਜਾਹਰੇ ਕਰਨ ਦਾ ਐਲਾਨ

punjabusernewssite

ਹਫ਼ਤੇ ਵਿੱਚ 8 ਕਿਲੋ ਹੈਰੋਇਨ, 7.75 ਕਿਲੋ ਅਫੀਮ, 17 ਕਿਲੋ ਗਾਂਜਾ, 1.22 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ 366 ਨਸ਼ਾ ਤਸਕਰ ਗਿਰਫ਼ਤਾਰ

punjabusernewssite

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

punjabusernewssite