WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਬਠਿੰਡਾ

“ਵਿਕਸਿਤ ਭਾਰਤ ਸੰਕਲਪ ਯਾਤਰਾ”ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਨੇ 3 ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਜ਼ਿਲ੍ਹੇ ਦੇ ਪਿੰਡਾਂ ਚ ਆਮ ਲੋਕਾਂ ਨੂੰ ਵੱਖ-ਵੱਖ ਸਕੀਮਾਂ ਸਬੰਧੀ ਕੀਤਾ ਜਾਵੇਗਾ ਜਾਗਰੂਕ
ਬਠਿੰਡਾ, 24 ਨਵੰਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ “ਵਿਕਸਿਤ ਭਾਰਤ ਸੰਕਲਪ ਯਾਤਰਾ”ਮੁਹਿੰਮ ਤਹਿਤ ਸਥਾਨਕ ਸਰਕਿਟ ਹਾਊਸ ਤੋਂ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਡਾਇਰੈਕਟਰ ਮਨਿਸਟਰੀ ਆਫ਼ ਕਾਮਰਸ ਅਤੇ ਇੰਡਸਟਰੀਜ਼ ਮੁਹੰਮਦ ਇਸਰਾਰ ਅਲੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਮੁਹਿੰਮ ਪੂਰੇ ਭਾਰਤ ਦੇਸ਼ ਲਈ 15 ਨਵੰਬਰ ਤੋਂ ਸ਼ੁਰੂ ਕੀਤੀ ਗਈ ਹੈ ਅਤੇ 26 ਜਨਵਰੀ 2024 ਤੱਕ ਜਾਰੀ ਰਹੇਗੀ।

ਨਸ਼ਾ ਮੁਕਤ ਪੰਜਾਬ:ਨੌਜਵਾਨਾਂ ਨੂੰ ਉਸਾਰੂ ਸੋਚ ਨਾਲ ਜੋੜਨਾ ਹੈ ਸਮੇਂ ਦੀ ਮੁੱਖ ਲੋੜ : ਐਸ.ਪੀ.ਐਸ. ਪਰਮਾਰ

ਇਸ ਦੌਰਾਨ ਇਹ ਵੈਨਾਂ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਪ੍ਰਚਾਰ ਕਰਨਗੀਆਂ ਅਤੇ ਪ੍ਰਤੀ ਵੈਨ ਹਰ ਰੋਜ਼ 2 ਪਿੰਡ ਕਵਰ ਕਰਦਿਆਂ ਭਾਰਤ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ਤੇ ਮੌਜੂਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ “ਵਿਕਸਤ ਭਾਰਤ ਸੰਕਲਪ ਯਾਤਰਾ”ਇਸ ਦੌਰਾਨ 2.50 ਲੱਖ ਗ੍ਰਾਮ ਪੰਚਾਇਤਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ 17 ਸਕੀਮਾਂ ਸਬੰਧੀ ਪ੍ਰਚਾਰ ਮੁਹਿੰਮ ਦੌਰਾਨ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਵੈਨਾਂ ਰਾਹੀਂ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਸਬੰਧੀ ਜਿਵੇਂ ਫਾਰਮ ਭਰਨ ਤੋਂ ਲੈ ਕੇ ਲਾਭ ਪ੍ਰਾਪਤ ਕਰਨ ਤੱਕ ਦੀ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ।

ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਪੰਜਾਬ ’ਚ ਹੋਵੇਗਾ, ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਦਾ ਐਲਾਨ

ਇਸ ਤੋਂ ਇਲਾਵਾ ਸਕਰੀਨ ਸ਼ਾਟ, ਫਿਲਮਾਂ, ਨਾਟਕਾਂ, ਸਕਿੱਟਾਂ, ਗੀਤਾਂ, ਬੋਲੀਆਂ, ਕਲਚਰਲ ਪ੍ਰੋਗਰਾਮਾਂ ਰਾਹੀਂ, ਲਿਟਰੇਚਰ, ਕਿਤਾਬਚੇ, ਪੜ੍ਹਨ ਸਮੱਗਰੀ ਆਦਿ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਅੱਜ ਪਹਿਲੇ ਦਿਨ ਇਨ੍ਹਾਂ ਵੈਨਾਂ ਦੁਆਰਾ ਬਠਿੰਡਾ ਬਲਾਕ ਦੇ ਪਿੰਡ ਗੁਲਾਬਗੜ੍ਹ ਤੇ ਕਟਾਰ ਸਿੰਘ ਵਾਲਾ, ਨਥਾਣਾ ਬਲਾਕ ਦੇ ਪੂਹਲਾ ਅਤੇ ਪੂਹਲੀ ਅਤੇ ਗੋਨਿਆਣਾ ਬਲਾਕ ਦੇ ਖਿਆਲੀਵਾਲਾ ਤੇ ਖੇਮੂਆਣਾ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀਮਤੀ ਲਵਜੀਤ ਕਲਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਜ਼ਿਲ੍ਹਾ ਸਿੱਖਿਆ ਅਫ਼ਸਰ ਸਿਵ ਪਾਲ ਗੋੲਲ, ਉਪ ਜ਼ਿਲਾ ਸਿੱਖਿਆ ਅਫ਼ਸਰ ਮਹਿੰਦਰਪਾਲ, ਵੱਖ ਵੱਖ ਬਲਾਕਾਂ ਤੋਂ ਬੀਡੀਪੀਓਜ਼, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਆਦਿ ਹਾਜ਼ਰ ਸਨ।

 

Related posts

ਪੁਰਾਣੀ ਪੈਨਸਨ ਦੀ ਬਹਾਲੀ ਲਈ 28 ਮਾਰਚ ਦੀ ਹੜਤਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ

punjabusernewssite

ਨਵੇਂ ਬਣੇ ਚੇਅਰਮੈਨਾਂ ਨੇ ਗੁਰਦੂਆਰਾ ਸਾਹਿਬ ਵਿਖੇ ਮੱਥਾ ਟੇਕਿਆ

punjabusernewssite

ਆਰਥਿਕ ਮੰਦਹਾਲੀ ਦੇ ਚੱਲਦੇ ਇੱਕ ਹੋਰ ਨੌਜਵਾਨ ਨੇ ਚੁੱਕਿਆ ‘ਖੌਫ਼ਨਾਕ’ ਕਦਮ

punjabusernewssite