WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਵਿਕਾਸ ਦੇ ਕਾਰਜਾਂ ਚ ਲਿਆਂਦੀ ਜਾਵੇ ਹੋਰ ਤੇਜ਼ੀ : ਡਿਪਟੀ ਕਮਿਸ਼ਨਰ

ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਜਲਦ ਕਰਵਾਏ ਜਾਣ ਵਰਤੋਂ ਸਰਟੀਫ਼ਿਕੇਟ ਜਮਾਂ
ਬਠਿੰਡਾ, 13 ਅਕਤੂਬਰ : ਜ਼ਿਲ੍ਹੇ ਅਧੀਨ ਚ ਚੱਲ ਰਹੇ ਵਿਕਾਸ ਕਾਰਜਾਂ ਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਇਨ੍ਹਾਂ ਚ ਦੇਰੀ ਤੇ ਅਣਗਹਿਲੀ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਗਈ ਮਹੀਨਾਵਾਰ ਸਮੀਖਿਆ ਬੈਠਕ ਦੌਰਾਨ ਕੀਤਾ। ਇਸ ਦੌਰਾਨ ਬੈਠਕ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਜ਼ਿਲ੍ਹੇ ਭਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ।

ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਖਿਲਾਫ਼ ਸਰਕਾਰੀ ਕੰਮਕਾਜ ‘ਚ ਵਿਘਨ ਪਾਉਣ ਕਰਕੇ FIR ਦਰਜ

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਅਧੀਨ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਨੇਪਰੇ ਚਾੜਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਜੋ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ, ਉਨ੍ਹਾਂ ਦੇ ਵਰਤੋਂ ਸਰਟੀਫ਼ਿਕੇਟ ਜਲਦ ਜਮਾਂ ਕਰਵਾਉਣੇ ਯਕੀਨੀ ਬਣਾਏ ਜਾਣ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਨਾਲ ਸਬੰਧਤ ਬੀਡੀਪੀਓਜ਼ ਅਤੇ ਈਓਜ਼ ਨੂੰ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਵਿਕਾਸ ਕਾਰਜ ਨਾਲ ਸਬੰਧਤ ਕੋਈ ਵੀ ਬਕਾਇਆ ਕੰਮ ਨਾ ਰੱਖਿਆ ਜਾਵੇ। ਇਸ ਮੌਕੇ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਹੋਣ ਵਾਲੇ ਵਿਕਾਸ ਕਾਰਜਾਂ ਦੇ ਜਲਦ ਟੈਂਡਰ ਲਗਾ ਕੇ ਕਾਰਜਾਂ ਨੂੰ ਸ਼ੁਰੂ ਕੀਤਾ ਜਾਵੇ।

ਵੱਡੀ ਖ਼ਬਰ: ਸਾਬਕਾ ਡਿਪਟੀ CM ਓ ਪੀ ਸੋਨੀ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ

ਇਸ ਮੌਕੇ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਲਾਲ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋਂ, ਲੀਡ ਬੈਂਕ ਮੈਨੇਜ਼ਰ ਸ਼੍ਰੀਮਤੀ ਮੰਜੂ ਗਲਹੋਤਰਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਮੈਡਮ ਨੀਰੂ ਗਰਗ, ਉਪ ਅਰਥ ਅਤੇ ਅੰਕੜਾ ਸਲਾਹਕਾਰ ਅਫ਼ਸਰ ਸ਼੍ਰੀਮਤੀ ਸੁਨੀਤਾ ਪਾਲ, ਖੋਜ ਅਫ਼ਸਰ ਰਣਜੀਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

Related posts

ਕਿਸਾਨਾਂ ਨੇ ਬਠਿੰਡਾ ਵਿੱਚ ਪੰਜ ਥਾਵਾਂ ‘ਤੇ ਡਬਲਯੂਟੀਓ ਦੇ ਪੂਤਲੇ ਫੂਕੇ

punjabusernewssite

ਕਿਰਤੀ ਕਿਸਾਨ ਯੂਨੀਅਨ ਵਲੋਂ ਪੰਜਾਬ ਅੰਦਰ ਦਹਿਸ਼ਤ ਦਾ ਮਾਹੌਲ ਸਿਰਜ ਕੇ ਫੜੇ ਬੇਦੋਸ਼ੇ ਨੌਜਵਾਨਾਂ ਨੂੰ ਤੁਰੰਤ ਰਿਹਾ ਕਰਨ ਦੀ ਮੰਗ

punjabusernewssite

ਕਿਰਨਜੀਤ ਕੌਰ ਦੇ ਸਮਾਗਮ ਵਿੱਚ ਵੱਡੇ ਕਾਫ਼ਲੇ ਨਾਲ ਕਰਾਂਗੇ ਸ਼ਿਰਕਤ- ਮਨਜੀਤ ਧਨੇਰ

punjabusernewssite