ਬਠਿੰਡਾ, 27 ਅਕਤੂਬਰ: ਪਲਾਟ ਕੇਸ ਵਿੱਚ ਵਿਜੀਲੈਂਸ ਬਿਉਰੋ ਨੇ ਮੁੜ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੇਸ਼ ਹੋਣ ਲਈ ਸੰਮਨ ਕੱਢੇ ਹਨ। ਵਿਜੀਲੈਂਸ ਦੇ ਸੂਤਰਾਂ ਮੁਤਾਬਕ ਹੁਣ ਦੂਜੀ ਵਾਰ ਮੁੜ ਅਗਲੇ ਮੰਗਲਵਾਰ ਜਾਣੀ 31 ਅਕਤੂਬਰ ਨੂੰ ਵਿਜੀਲੈਂਸ ਬਿਊਰੋ ਦੇ ਬਠਿੰਡਾ ਸਥਿਤ ਦਫ਼ਤਰ ਵਿਚ ਜਾਂਚ ਅਧਿਕਾਰੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਇਸਤੋਂ ਪਹਿਲਾਂ ਵੀ 23 ਅਕਤੂਬਰ ਨੂੰ ਵਿਜੀਲੈਂਸ ਵਲੋਂ ਸਾਬਕਾ ਮੰਤਰੀ ਤੇ ਭਾਜਪਾ ਆਗੂ ਨੂੰ ਬੁਲਾਇਆ ਗਿਆ ਸੀ ਪ੍ਰੰਤੂ ਊਹ ਪਿੱਠ ਦੇ ਦਰਦ ਕਾਰਨ ਪੇਸ਼ ਨਹੀਂ ਹੋਏ ਸਨ, ਬਲਕਿ ਉਨ੍ਹਾਂ ਪੀਜੀਆਈ ਦੇ ਡਾਕਟਰਾਂ ਵਲੋਂ ਦਿੱਤਾ ਇੱਕ ਹਫ਼ਤੇ ਦਾ ਰੇਸਟ ਸਰਟੀਫਿਕੇਟ ਦਿੱਤਾ ਸੀ।
ਇਸਦੇ ਨਾਲ ਹੀ ਉਹਨਾਂ ਵੱਲੋਂ ਪੇਸ਼ ਹੋਏ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਸਾਬਕਾ ਮੰਤਰੀ ਦਾ ਪਾਸਪੋਰਟ ਜਾਂਚ ਅਧਿਕਾਰੀ ਨੂੰ ਸੌਂਪਿਆ ਸੀ।ਇਸ ਮੌਕੇ ਐਡਵੋਕੇਟ ਭਿੰਡਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਸੀ ਕਿ ਮਨਪ੍ਰੀਤ ਸਿੰਘ ਬਾਦਲ ਦੀ ਰੀੜ ਦੀ ਹੱਡੀ ਵਿਚ ਸਮੱਸਿਆ ਹੋਣ ਕਾਰਨ ਪਿੱਠ ਵਿੱਚ ਲਗਾਤਾਰ ਦਰਦ ਹੋ ਰਿਹਾ ਹੈ ਜਿਸ ਦੇ ਚਲਦੇ ਉਹ ਚੱਲਣ ਫਿਰਨ ਤੋਂ ਅਸਮਰੱਥ ਹਨ। ਹੁਣ ਮੁੜ ਉਨ੍ਹਾਂ ਨੂੰ ਸੰਮਨ ਹੋਣ ’ਤੇ ਵਿਜੀਲੈਂਸ ਸਾਹਮਣੇ ਪੇਸ਼ ਹੋਣ ਬਾਰੇ ਸ਼ੰਕੇ ਬਰਕਰਾਰ ਹਨ ਕਿਉਂਕਿ ਸ: ਬਾਦਲ ਦੇ ਵਕੀਲ ਨੇ ਵਿਜੀਲੈਸ ਅਧਿਕਾਰੀਆਂ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਉਹ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਜਾ ਕੇ ਪੁਛਗਿਛ ਕਰ ਸਕਦੇ ਹਨ।
ਖ਼ਪਤਕਾਰ ਫ਼ੋਰਮ ਦਾ ਫ਼ੁਰਮਾਨ: ਬਿਜਲੀ ਦੇ ਬਕਾਇਆ ਬਿੱਲਾਂ ਲਈ ਨਵਾਂ ਨਹੀਂ, ਪੁਰਾਣਾ ਮਕਾਨ ਮਾਲਕ ਹੋਵੇਗਾ ਜ਼ਿੰਮੇਵਾਰ
ਗੌਰਤਲਬ ਹੈ ਕਿ ਵਿਜੀਲੈਂਸ ਵੱਲੋਂ ਦਰਜ ਕੇਸ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਲੰਘੀ 16 ਅਕਤੂਬਰ ਨੂੰ ਅਗਾਊਂ ਜਮਾਨਤ ਮਿਲ ਜਾਣ ਤੋਂ ਬਾਅਦ ਵਿਜੀਲੈਂਸ ਬਿਉਰੋ ਵਲੋਂ ਮਨਪ੍ਰੀਤ ਬਾਦਲ ਨੂੰ ਦੂਜੀ ਵਾਰ ਜਾਂਚ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਸਾਬਕਾ ਮੰਤਰੀ ਅਤੇ ਉਸਦੇ ਪੰਜ ਸਾਥੀਆਂ ਵਿਰੁੱਧ ਲੰਘੀ 24 ਸਤੰਬਰ ਨੂੰ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ 1560 ਗਜ ਦਾ ਪਲਾਟ ਖਰੀਦਣ ਦੇ ਮਾਮਲੇ ਵਿੱਚ ਵਿਜੀਲੈਂਸ ਬਿਉਰੋ ਦੇ ਬਠਿੰਡਾ ਥਾਣਾ ਵਲੋਂ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਹੋਇਆ ਹੈ।
ਮਨਪ੍ਰੀਤ ਪਲਾਟ ਕੇਸ: ਬਿਕਰਮ ਸ਼ੇਰਗਿੱਲ ਤੇ ਪੰਕਜ ਕਾਲੀਆਂ ਦੇ ਅਦਾਲਤ ਵਲੋਂ ਗ੍ਰਿਫਤਾਰੀ ਵਰੰਟ ਜਾਰੀ
ਇਸ ਮਾਮਲੇ ਵਿੱਚ ਪਲਾਟ ਦੀ ਬੋਲੀ ਦੇਣ ਵਾਲੇ ਤਿੰਨ ਪ੍ਰਾਈਵੇਟ ਵਿਅਕਤੀ ਹੋਟਲ ਕਾਰੋਬਾਰੀ ਰਜੀਵ ਕੁਮਾਰ, ਵਪਾਰੀ ਵਿਕਾਸ ਅਰੋੜਾ ਅਤੇ ਇੱਕ ਠੇਕੇਦਾਰ ਦੇ ਮੁਲਾਜ਼ਮ ਅਮਨਦੀਪ ਗ੍ਰਿਫਤਾਰੀ ਤੋਂ ਬਾਅਦ ਹੁਣ ਜੇਲ ਵਿਚ ਬੰਦ ਹਨ, ਜਿੰਨ੍ਹਾਂ ਦੀ ਪੱਕੀ ਜਮਾਨਤ ਅਰਜੀ ਬਠਿੰਡਾ ਦੀ ਸੈਸਨ ਅਦਾਲਤ ਨੇ ਰੱਦ ਕਰ ਦਿੱਤੀ ਹੈ। ਇਸਤੋਂ ਇਲਾਵਾ ਇਸ ਕੇਸ ਵਿਚ ਫ਼ਸੇ ਬੀਡੀਏ ਦੇ ਤਤਕਾਲੀ ਅਧਿਕਾਰੀ ਬਿਕਰਮਜੀਤ ਸਿੰਘ ਸ਼ੇਰਗਿਲ ਤੇ ਸੁਪਰਡੈਂਟ ਪੰਕਜ ਕਾਲੀਆ ਬੇਸ਼ੱਕ ਵਿਜੀਲੈਸ ਦੀ ਗ੍ਰਿਫਤ ਤੋਂ ਦੂਰ ਹਨ ਪ੍ਰੰਤੂ ਬਠਿੰਡਾ ਅਦਾਲਤ ਨੇ ਉਨ੍ਹਾਂ ਦੀਆਂ ਅਗਾਉੂਂ ਜਮਾਨਤਾਂ ਰੱਦ ਕਰਕੇ ਹੁਣ ਗ੍ਰਿਫਤਾਰੀ ਵਰੰਟ ਵੀ ਜਾਰੀ ਕਰ ਦਿੱਤੇ ਹਨ।
Share the post "ਵਿਜੀਲੈਂਸ ਨੇ ਮੁੜ ਕੱਢੇ ਮਨਪ੍ਰੀਤ ਬਾਦਲ ਨੂੰ ਸੰਮਨ, ਮੰਗਲਵਾਰ ਨੂੰ ਪੇਸ਼ ਹੋਣ ਲਈ ਕਿਹਾ"