WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਪੰਜਾਬ

ਵਿਜੀਲੈਂਸ ਬਿਊਰੋ ਦੀ ਭ੍ਰਿਸਟਾਚਾਰ ਵਿਰੋਧੀ ਮੁਹਿੰਮ: ਮਾਰਕਫ਼ੈਡ ਦਾ ਸਹਾਇਕ ਮੈਨੇਜ਼ਰ ਤੇ ਈ.ਓ ਗ੍ਰਿਫਤਾਰ

ਮਾਰਕਫੈੱਡ ਦਾ ਸਹਾਇਕ ਖੇਤਰੀ ਅਫ਼ਸਰ ਨੂੰ 52,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕੀਤਾ ਗਿ੍ਰਫ਼ਤਾਰ
ਨਗਰ ਕੌਂਸਲ ਦੇ ਫੰਡਾਂ ਵਿੱਚ ਘਪਲਾ ਕਰਨ ਦੇ ਦੋਸ਼ ਵਿੱਚ ਈ.ਓ. ਗੁਰਦਾਸਪੁਰ ਨੂੰ ਕੀਤਾ ਗਿ੍ਰਫ਼ਤਾਰ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 26 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਪੰਜਾਬ ਸਰਕਾਰ ਦੇ ਦੋ ਵੱਡੇ ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿੰਨ੍ਹਾਂ ਵਿਚ ਐਸ.ਬੀ.ਐਸ. ਨਗਰ ਦੀ ਬੰਗਾ ਬ੍ਰਾਂਚ ਵਿਖੇ ਮੈਨੇਜਰ ਵਜੋਂ ਤਾਇਨਾਤ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਗੁਰਲਾਲ ਸਿੰਘ ਨੂੰ 52,000 ਰੁਪਏ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਵਿੱਚ ਗਿ੍ਰਫ਼ਤਾਰ ਕੀਤਾ ਗਿਆ ਅਤੇ ਨਾਲ ਹੀ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਰਕਫ਼ੈਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਮੁੱਖ ਮੰਤਰੀ ਦੀ ਭਿ੍ਰਸ਼ਟਾਚਾਰ ਵਿਰੋਧੀ ਹੈਲਪਲਾਈਨ ’ਤੇ ਦਰਜ ਕੀਤੀ ਆਨਲਾਈਨ ਸ਼ਿਕਾਇਤ ਦੀ ਜਾਂਚ ਉਪਰੰਤ ਉਕਤ ਦੋਸ਼ੀ ਅਧਿਕਾਰੀ ਨੂੰ ਗਿ੍ਰਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਰਾਜੀਵ ਕੁਮਾਰ ਵਾਸੀ ਪਿੰਡ ਹਕੀਮਪੁਰ ਤਹਿਸੀਲ ਬੰਗਾ ਨੇ ਜਾਣਕਾਰੀ ਦਿੱਤੀ ਕਿ ਉਹ ਦਾਣਾ ਮੰਡੀ ਬੰਗਾ ਵਿੱਚ ਆੜ੍ਹਤੀਆ ਹੈ ਅਤੇ ਉਕਤ ਮਾਰਕਫੈੱਡ ਅਧਿਕਾਰੀ ਪਿਛਲੇ ਸੀਜ਼ਨ ਦੌਰਾਨ ਉਸਦੀ ਦੁਕਾਨ ਤੋਂ ਝੋਨੇ ਦੀਆਂ 52,000 ਬੋਰੀਆਂ ਦੀ ਸਰਕਾਰੀ ਖਰੀਦ ਬਦਲੇ ਉਸ ਕੋਲੋਂ ਇੱਕ ਰੁਪਏ ਪ੍ਰਤੀ ਬੋਰੀ ਦੇ ਹਿਸਾਬ ਨਾਲ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸੌਦਾ 35,000 ਰੁਪਏ ਵਿੱਚ ਤੈਅ ਹੋਇਆ ਹੈ ਪਰ ਉਹ ਰਿਸ਼ਵਤ ਨਹੀਂ ਦੇਣਾ ਚਾਹੁੰਦਾ।ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਜਾਂਚ ਕੀਤੀ ਗਈ ਅਤੇ ਰਿਸ਼ਵਤ ਮੰਗਣ ਦੇ ਦੋਸ਼ ਸਿੱਧ ਹੋਣ ਉਪਰੰਤ ਉਕਤ ਮਾਰਕਫੈੱਡ ਅਧਿਕਾਰੀ ਵਿਰੁੱਧ ਭਿ੍ਰਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਇਸੇ ਤਰ੍ਹਾਂ ਵਿਜੀਲੈਂਸ ਬਿਊਰੋ ਵੱਲੋਂ ਅੱਜ ਨਗਰ ਕੌਂਸਲ ਗੁਰਦਾਸਪੁਰ ਦੇ ਕਾਰਜਕਾਰੀ ਅਧਿਕਾਰੀ (ਈ.ਓ.) ਅਸ਼ੋਕ ਕੁਮਾਰ ਨੂੰ ਸੂਬਾ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗ੍ਰਾਂਟਾਂ ਵਿੱਚ ਘਪਲਾ ਕਰਨ ਦੇ ਦੋਸ਼ ਹੇਠ ਗਿ੍ਰਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਵਿੱਤੀ ਵਰ੍ਹੇ ਦੌਰਾਨ ਨਗਰ ਕੌਂਸਲ ਦੀਨਾਨਗਰ ਨੂੰ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਗਈਆਂ ਸਨ। ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਈ.ਓ. ਅਸ਼ੋਕ ਕੁਮਾਰ ਨੇ ਦੀਨਾਨਗਰ ਵਿਖੇ ਆਪਣੀ ਤਾਇਨਾਤੀ ਦੌਰਾਨ ਇੱਕ ਸਥਾਨਕ ਵਿਕਰੇਤਾ ਤੋਂ ਸਟਰੀਟ ਲਾਈਟਾਂ ਦੀ ਖਰੀਦ ਲਈ 1,97,000 ਰੁਪਏ ਦਾ ਫ਼ਰਜੀ ਬਿੱਲ ਪ੍ਰਵਾਨ ਕੀਤਾ ਸੀ ਪਰ ਅਸਲ ਵਿੱਚ ਇਸ ਸਬੰਧੀ ਕੋਈ ਖਰੀਦ ਹੀ ਨਹੀਂ ਕੀਤੀ ਗਈ ਅਤੇ ਉਸ ਨੇ ਨਿੱਜੀ ਹਿੱਤਾਂ ਲਈ ਪੈਸੇ ਦਾ ਗਬਨ ਕਰਨ ਅਤੇ ਵਿਭਾਗ ਨੂੰ ਭੇਜੇ ਜਾਣ ਵਾਲੇ ਉਪਯੋਗਤਾ ਸਰਟੀਫਿਕੇਟ ਵਜੋਂ ਵਰਤਣ ਲਈ ਇਹ ਫ਼ਰਜੀ ਬਿੱਲ ਤਿਆਰ ਕੀਤਾ ਸੀ।ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਵੱਲੋਂ ਕੀਤੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜਮ ਈ.ਓ. ਨੇ ਦੀਨਾਨਗਰ ਨਗਰ ਕੌਂਸਲ ਲਈ ਪੀ.ਐਮ.ਆਈ.ਡੀ.ਸੀ. ਸਕੀਮ ਤਹਿਤ ਜਾਰੀ ਕੀਤੀਆਂ ਗ੍ਰਾਂਟਾਂ ਵਿੱਚ ਵੀ ਘਪਲਾ ਕੀਤਾ ਹੈ। ਇਸ ਸਬੰਧੀ ਉਕਤ ਈ.ਓ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

Related posts

15 ਸਾਲਾਂ ’ਚ ਕੈਪਟਨ ਤੇ ਬਾਦਲ ਨੇ ਇਸ਼ਤਿਹਾਰਬਾਜ਼ੀ ’ਤੇ ਖਰਚੇ ਢਾਈ ਅਰਬ

punjabusernewssite

ਐਸਸੀ, ਐਸਟੀ ਅਤੇ ਗਰੀਬ ਤਬਕੇ ਲਈ ਆਮ ਬਜਟ ਬਹੁਤ ਨਿਰਾਸ਼ਾਜਨਕ : ਹਰਪਾਲ ਸਿੰਘ ਚੀਮਾ

punjabusernewssite

ਸ੍ਰੀ ਅੰਮ੍ਰਿਤਸਰ ਦੇ ਵੋਟਰਾਂ ਕੋਲ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਸਬਕ ਸਿਖਾਉਣ ਦਾ ਸੁਨਿਹਰੀ ਮੌਕਾ: ਹਰਪਾਲ ਸਿੰਘ ਚੀਮਾ

punjabusernewssite