ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 28 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਸੰਗਰੂਰ ਜਿਲ੍ਹੇ ਦੀ ਨਗਰ ਕੌਂਸਲ ਸੁਨਾਮ ਦੇ ਸਾਬਕਾ ਪ੍ਰਧਾਨ ਭਗੀਰਥ ਰਾਏ ਨੂੰ ਸਰਕਾਰੀ ਫੰਡਾਂ ਵਿੱਚ ਗਬਨ ਕਰਨ ਦੇ ਦੋਸ ਹੇਠ ਗਿ੍ਰਫਤਾਰ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਵੱਲੋਂ ਨਗਰ ਕੌਂਸਲ ਸੁਨਾਮ ਵਿੱਚ ਫੰਡਾਂ ਦੇ ਘਪਲੇ ਦੀ ਗਜਿਨ ਜਾਂਚ ਕੀਤੀ ਗਈ ਜਿਸ ਦੌਰਾਨ ਪਤਾ ਲੱਗਾ ਕਿ ਭਗੀਰਥ ਰਾਏ ਨੇ ਆਪਣੀ ਸਰਕਾਰੀ ਗੱਡੀ ਦੀ ਮੁਰੰਮਤ ਦੇ ਜਾਅਲੀ ਬਿੱਲ ਤਿਆਰ ਕੀਤੇ ਸਨ। ਇਸ ਤੋਂ ਇਲਾਵਾ ਉਸ ਨੇ ਆਪਣੇ ਦੋ ਵਾਰੀ ਦੇ ਕਾਰਜਕਾਲ ਦੌਰਾਨ ਸੂਬਾ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਿਰਧਾਰਤ ਇਸਤਿਹਾਰ ਨੀਤੀ ਨੂੰ ਨਗਰ ਕੌਂਸਲ ਵਿੱਚ ਸਹੀ ਢੰਗ ਨਾਲ ਲਾਗੂ ਨਹੀਂ ਕੀਤਾ ਜਿਸ ਕਾਰਨ ਸਰਕਾਰੀ ਖਜਾਨੇ ਨੂੰ ਕਰੀਬ 4 ਲੱਖ ਰੁਪਏ ਦਾ ਵਿੱਤੀ ਨੁਕਸਾਨ ਹੋਇਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਭਿ੍ਰਸਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
Share the post "ਵਿਜੀਲੈਂਸ ਵੱਲੋਂ ਫੰਡਾਂ ਵਿੱਚ ਘਪਲੇ ਦੇ ਦੋਸ ਹੇਠ ਨਗਰ ਕੌਂਸਲ ਸੁਨਾਮ ਦਾ ਸਾਬਕਾ ਪ੍ਰਧਾਨ ਗਿ੍ਰਫਤਾਰ"