ਵਿਜੀਲੈਂਸ ਵੱਲੋਂ ਵਾਹਨ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਦੀ ਜਾਂਚ ਲਈ 7 ਆਰਟੀਏ ਦਫਤਰਾਂ ਦੀ ਚੈਕਿੰਗ

Date:

spot_img

ਐਮ.ਵੀ.ਆਈ. ਜਲੰਧਰ ਅਤੇ ਦੋ ਪ੍ਰਾਈਵੇਟ ਏਜੰਟਾਂ ਨੂੰ ਗਿ੍ਰਫ਼ਤਾਰ ਕਰਕੇ 12.50 ਲੱਖ ਰੁਪਏ ਦੀ ਰਿਸਵਤ ਰਾਸੀ ਕੀਤੀ ਬਰਾਮਦ
ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 24 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮੋਟਰ ਵਹੀਕਲ ਇੰਸਪੈਕਟਰ (ਐਮ.ਵੀ.ਆਈ.) ਜਲੰਧਰ ਨਰੇਸ ਕਲੇਰ ਸਮੇਤ ਦੋ ਪ੍ਰਾਈਵੇਟ ਏਜੰਟਾਂ ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਨੂੰ ਕਾਬੂ ਕਰਕੇ ਉਹਨਾਂ ਕੋਲੋਂ ਵਾਹਨਾਂ ਲਈ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸੱਕੀ ਦਸਤਾਵੇਜਾਂ ਤੋਂ ਇਲਾਵਾ ਰਿਸਵਤ ਦੀ ਰਕਮ ਵਜੋਂ 12.50 ਲੱਖ ਰੁਪਏ ਬਰਾਮਦ ਕੀਤੇ ਗਏ ਹਨ। ਇਹ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਖੇਤਰੀ ਟਰਾਂਸਪੋਰਟ ਅਥਾਰਟੀ (ਆਰ.ਟੀ.ਏ.) ਦਫਤਰਾਂ ਵਿੱਚ ਬੇਨਿਯਮੀਆਂ ਅਤੇ ਭਿ੍ਰਸਟਾਚਾਰ ਸਬੰਧੀ ਸ?ਿਕਾਇਤਾਂ ਮਿਲਣ ਉਪਰੰਤ ਬਿਊਰੋ ਨੇ ਸੂਬੇ ਦੇ ਸੱਤ ਜ਼ਿਲ੍ਹਿਆਂ ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜਪੁਰ, ਫਰੀਦਕੋਟ, ਮਾਨਸਾ, ਜਲੰਧਰ ਅਤੇ ਹੁਸ?ਿਆਰਪੁਰ ਦੇ ਐਮ.ਵੀ.ਆਈ. ਦਫਤਰਾਂ ਦੀ ਅਚਨਚੇਤ ਚੈਕਿੰਗ ਕੀਤੀ।
ਉਨ੍ਹਾਂ ਦੱਸਿਆ ਕਿ ਚੈਕਿੰਗ ਦੌਰਾਨ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਐਮ.ਵੀ.ਆਈ. ਅਤੇ ਸਬੰਧਤ ਆਰ.ਟੀ.ਏ. ਦਫਤਰਾਂ ਤੋਂ ਵਾਹਨਾਂ ਨੂੰ ਫਿਟਨੈਸ ਸਰਟੀਫਿਕੇਟ ਜਾਰੀ ਕਰਨ ਦੇ ਸੱਕੀ ਰਿਕਾਰਡਾਂ ਨੂੰ ਜਬਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਪਹਿਲਾਂ ਵਿਜੀਲੈਂਸ ਬਿਊਰੋ ਨੇ ਆਰ.ਟੀ.ਏ. ਦਫਤਰ ਸੰਗਰੂਰ ਵਿੱਚ ਵਾਹਨ ਫਿਟਨੈਸ ਸਰਟੀਫਿਕੇਟ ਘੁਟਾਲੇ ਦਾ ਪਰਦਾਫਾਸ ਕੀਤਾ ਸੀ ਜਿਸ ਵਿੱਚ ਦੋ ਕਰਮਚਾਰੀਆਂ ਅਤੇ ਇੱਕ ਏਜੰਟ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਆਰ.ਟੀ.ਏ., ਐਮ.ਵੀ.ਆਈ., ਕਲਰਕਾਂ ਅਤੇ ਪ੍ਰਾਈਵੇਟ ਏਜੰਟਾਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਐਮ.ਵੀ.ਆਈ. ਦਫ਼ਤਰ, ਜਲੰਧਰ ਵਿਚ ਕੰਮ ਕਰਦੇ ਦੋ ਏਜੰਟਾਂ ਨੂੰ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਵੱਲੋਂ ਪੁੱਛਗਿੱਛ ਦੌਰਾਨ ਰਾਧੇ ਨਾਮੀ ਏਜੰਟ ਕੋਲੋਂ 12.5 ਲੱਖ ਰੁਪਏ ਰਿਸਵਤ ਦੀ ਰਕਮ ਬਰਾਮਦ ਕੀਤੀ ਗਈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਐਫਆਈਆਰ ਨੰਬਰ 14 ਮਿਤੀ 23-8-2022 ਨੂੰ ਆਈ.ਪੀ.ਸੀ. ਦੀ ਧਾਰਾ 120 ਬੀ ਅਤੇ 420 ਅਤੇ ਭਿ੍ਰਸਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤੇ 7-ਏ ਅਧੀਨ ਨਰੇਸ ਕਲੇਰ, ਐਮ.ਵੀ.ਆਈ., ਜਲੰਧਰ ਅਤੇ ਉਸ ਦੇ ਦਫਤਰ ਤੋਂ ਕੰਮ ਕਰ ਰਹੇ 10 ਪ੍ਰਾਈਵੇਟ ਏਜੰਟਾਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਐਮ.ਵੀ.ਆਈ. ਕਲੇਰ ਸਮੇਤ ਏਜੰਟ ਰਾਮਪਾਲ ਉਰਫ ਰਾਧੇ ਅਤੇ ਮੋਹਨ ਲਾਲ ਨੂੰ ਵੀ ਗਿ੍ਰਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਦੇ ਨਿਯਮਾਂ ਅਨੁਸਾਰ ਸਾਰੇ ਵਪਾਰਕ ਵਾਹਨਾਂ ਨੂੰ ਸੜਕਾਂ ‘ਤੇ ਚੱਲਣ ਲਈ ਆਰਟੀਏ ਦਫਤਰ ਤੋਂ ਫਿਟਨੈਸ ਸਰਟੀਫਿਕੇਟ ਲੈਣਾ ਪੈਂਦਾ ਹੈ ਅਤੇ ਅਜਿਹੇ ਸਾਰੇ ਵਾਹਨਾਂ ਦਾ ਦਸਤਾਵੇਜਾਂ ਸਮੇਤ ਐਮ.ਵੀ.ਆਈ. ਵੱਲੋਂ ਉਨ੍ਹਾਂ ਦੇ ਦਫਤਰ ਵਿੱਚ ਖੁਦ ਨਿਰੀਖਣ ਕਰਨਾ ਜ਼ਰੂਰੀ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਵੱਖ-ਵੱਖ ਜ?ਿਲ੍ਹਿਆਂ ਵਿੱਚ ਅਧਿਕਾਰੀ ਏਜੰਟਾਂ ਅਤੇ ਵਿਚੋਲਿਆਂ ਦੀ ਮਿਲੀਭੁਗਤ ਨਾਲ ਵਾਹਨਾਂ ਦੇ ਮਾਡਲ ਦੇ ਆਧਾਰ ‘ਤੇ ਪ੍ਰਤੀ ਵਾਹਨ ਭਾਰੀ ਰਿਸਵਤ ਦੇ ਬਦਲੇ ਵਾਹਨਾਂ ਦੀ ਫਿਜੀਕਲ ਵੈਰੀਫਿਕੇਸਨ ਕੀਤੇ ਬਿਨਾਂ ਫਿਟਨੈਸ ਸਰਟੀਫਿਕੇਟ ਜਾਰੀ ਕਰ ਰਹੇ ਹਨ। ਇਸ ਤਰ੍ਹਾਂ ਕੁਝ ਆਰ.ਟੀ.ਏਜ ਅਤੇ ਐਮ.ਵੀ.ਆਈਜ ਵੱਲੋਂ ਖੁਦ ਨਿਰੀਖਣ ਕੀਤੇ ਬਿਨਾਂ ਸਿਰਫ਼ ਦਸਤਾਵੇਜਾਂ ਦੇ ਆਧਾਰ ‘ਤੇ ਹੀ ਫਿਜੀਕਲ ਜਾਂਚ ਕਰਕੇ ਵਾਹਨਾਂ ਨੂੰ ਪਾਸ ਕੀਤਾ ਜਾ ਰਿਹਾ ਸੀ, ਜਿਨ੍ਹਾਂ ਨੂੰ ਮੌਕੇ ‘ਤੇ ਨਿਰੀਖਣ ਲਈ ਨਿਰਧਾਰਿਤ ਥਾਂ ‘ਤੇ ਲਿਆਉਣਾ ਜ਼ਰੂਰੀ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਇਨ੍ਹਾਂ ਸੂਬਾ ਪੱਧਰੀ ਨਿਰੀਖਣਾਂ ਦੀ ਅਗਲੇਰੀ ਜਾਂਚ ਜਾਰੀ ਹੈ ਅਤੇ ਜੇਕਰ ਕੋਈ ਵੀ ਦੋਸੀ ਪਾਇਆ ਗਿਆ ਤਾਂ ਕਾਨੂੰਨ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

‘टीबी मुक्त भारत’ के संकल्प को सशक्त कर रहा हरियाणा : आरती सिंह राव

Haryana News: हरियाणा की स्वास्थ्य मंत्री आरती सिंह राव...

विभाजन के बाद हरियाणा आए विस्थापितों ने प्रदेश की सांस्कृतिक विरासत को किया समृद्ध: राव इंद्रजीत सिंह

👉गुरुग्राम में आयोजित हुआ विभाजन विभीषिका स्मृति दिवस का...

विभाजन विभिषिका की घटनाओं को इतिहास में संजोय रखें- केन्द्रीय मंत्री मनोहर लाल

👉युवाओं को जागरूक करने के लिए राष्ट्रीय पाठयक्रमों में...