ਸੁਖਜਿੰਦਰ ਮਾਨ
ਬਠਿੰਡਾ, 1 ਨਵੰਬਰ : ਵਿਜੀਲੈਂਸ ਜਾਗਰੂਕਤਾ ਹਫਤੇ ਦੇ ਤਹਿਤ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਲੋਂ ਅੱਜ ਸਥਾਨਕ ਸਰਕਾਰੀ ਰਾਜਿੰਦਰਾ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰਆਯੋਜਿਤ ਕੀਤਾ ਗਿਆ। ਇਸ ਸੈਮੀਨਾਰ ਵਿਚ ਅਜੇ ਮਲੂਜਾ ਐਸ.ਐਸ.ਪੀ ਵੱਲੋਂ ਬਤੋਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਗਈ। ਜਿਨ੍ਹਾਂ ਵੱਲੋਂ ਸੈਮੀਨਾਰ ਵਿੱਚ ਸੰਬੋਧਨ ਕੀਤਾ ਗਿਆ, ਸੈਮੀਨਾਰ ਦੌਰਾਨ ਕਰੀਬ 150 ਵਿਅਕਤੀਆਂ ਜਿਨ੍ਹਾਂ ਵਿਚ ਵਿਦਿਆਰਥੀਆਂ ਸਮੇਤ ਵੱਖ-ਵੱਖ ਵਾਰਡਾਂ ਦੇ ਮਿਊਸਪਲ ਕੋਂਸਲਰਾਂ ਨੇ ਭਾਗ ਲਿਆ ।
ਇਸ ਮੌਕੇ ਡੀਐਸਪੀ ਵਿਜੀਲੈਂਸ ਬਠਿੰਡਾ ਕੁਲਦੀਪ ਸਿੰਘ ਭੁੱਲਰ ਨੇ ਬੋਲਦਿਆਂ ਕਿਹਾ ਕਿ ਡਾ. ਨਰਿੰਦਰ ਭਾਰਗਵ,ਐਸ.ਐਸ.ਪੀ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਦੇ ਆਦੇਸ਼ਾਂ ਅਨੁਸਾਰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ । ਇਹ ਵੀ ਦੱਸਿਆ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਰਿਸ਼ਵਤ ਦੀ ਮੰਗ ਕਰਦਾ ਹੈ ਜਾਂ ਕਿਸੇ ਨੇ ਆਪਣੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੈ ਜਾਂ ਕੋਈ ਵਿਅਕਤੀ ਕਿਸੇ ਕੰਮ ਵਿੱਚ ਘਪਲੇਬਾਜੀ ਕਰ ਰਿਹਾ ਹੈ ਜਾਂ ਫਿਰ ਰਿਕਾਰਡ ਦੀ ਭੰਨਤੋੜ ਕਰ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਵਿਜੀਲੈਂਸ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀਆਂ ਸਬੰਧੀ ਵਿਜੀਲੈਸ ਬਿਊਰੋ ਨੂੰ ਸਿੱਧੇ ਜਾਂ ਗੁਪਤ ਤੌਰ ਤੇ ਜਾਣਕਾਰੀ ਦਿੱਤੀ ਜਾ ਸਕਦੀ ਹੈ, ਅਤੇ ਉਸ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
ਸੈਮੀਨਾਰ ਦੀ ਸਮਾਪਤੀ ਉਪਰੰਤ ਭ੍ਰਿਸ਼ਟਾਚਾਰ ਵਿਰੋਧੀ ਪੰਫਲਟ ਆਮ ਪਬਲਿਕ ਨੂੰ ਵੰਡੇ ਗਏ ਹਨ। ਇਸ ਸੈਮੀਨਾਰ ਵਿਚ ਇੰਸਪੈਕਟਰ ਅਮਨਦੀਪ ਸਿੰਘ ਮਾਨ ਅਤੇ ਇੰਸਪੈਕਟਰ ਸੰਜੀਵ ਮਿੱਤਲ ਵਿਜੀਲੈਂਸ ਬਿਊਰੋ ਬਠਿੰਡਾ, ਇੰਸਪੈਕਟਰ ਸ਼ਮਸ਼ੇਰ ਸਿੰਘ ਅਤੇ ਰਾਜਿੰਦਰਾ ਕਾਲਜ ਦੇ ਪ੍ਰਿੰਸੀਪਲ ਅਤੇ ਸਟਾਫ ਵੀ ਹਾਜ਼ਰ ਸਨ।