ਪੰਜਾਬੀ ਖ਼ਬਰਸਾਰ ਬਿਉਰੋ
ਬਠਿੰਡਾ, 1 ਅਗੱਸਤ: ਪੰਜਾਬ ਸਰਕਾਰ ਵੱਲੋਂ ਭੇਜੀਆਂ ਆਯੂੁੁਸ਼ਮਾਨ ਭਾਰਤ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਵੈਨਾਂ ਵਿਚੋਂ ਇੱਕ ਵੈਨ ਅੱਜ ਸਿਵਲ ਹਸਪਤਾਲ ਭੁੱਚੋ ਪਹੁੰਚੀ। ਜਿਥੇ ਮਾਸਟਰ ਜਗਸੀਰ ਸਿੰਘ ਐਮ ਐਲ ਏ ਹਲਕਾ ਭੁੱਚੋ ਨੇ ਵੈਨ ਨੂੰ ਝੰਡੀ ਦੇ ਕੇ ਰਵਾਨਾ ਕੀਤਾ। ਇਸ ਵੈਨ ਸਬੰਧੀ ਜਾਣਕਾਰੀ ਦਿੰਦਿਆਂ ਮਾਸਟਰ ਜਗਸੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਸਿਹਤ ਵਿਭਾਗ ਵਲੋਂ ਆਯੂਸ਼ਮਨ ਭਾਰਤ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਲਾਭ ਦੇਣ ਤੇ ਜਾਗਰੂਕ ਕਰਨ ਲਈ ਜਾਗਰੂਕਤਾ ਵੈਨਾਂ ਦਾ ਉਪਰਾਲਾ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਵੈਨ ਆਡੀਓ ਅਤੇ ਵੀਡੀਓ ਨਾਲ ਲੈੱਸ ਹੈ, ਜ਼ੋ ਜਿਲ੍ਹੇ ਵਿੱਚ 28 ਦਿਨ ਰਹੇਗੀ, ਜ਼ੋ ਜਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਜਾ ਕੇ ਈ ਕਾਰਡ ਬਣਾ ਰਹੀ ਹੈ ਅਤੇ ਇਸ ਮੁਹਿੰਮ ਪ੍ਰਤੀ ਜਾਗਰੂਕ ਕਰ ਰਹੀ ਹੈ। ਇਸ ਮੌਕੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਹ ਵੈਨ ਹਰ ਦਿਨ 2 ਪਿੰਡਾਂ ਵਿਚ ਲਾਭਪਾਤਰੀਆਂ ਦੇ ਕਾਰਡ ਬਣਾ ਰਹੀ ਹੈ ਅਤੇ 4 ਪਿੰਡਾਂ ਵਿਚ ਜਾਗਰੂਕਤਾ ਕੀਤੀ ਜਾ ਰਹੀ ਹੈ। ਉਹਨਾਂ ਦੱਸਿਆ ਕਿ ਇਸ ਮੁਹਿੰਮ ਤੋਂ ਇਲਾਵਾ ਕੋਈ ਵੀ ਯੋਗ ਲਾਭਪਾਤਰੀ ਆਪਣੀ ਨਜ਼ਦੀਕੀ ਮਾਰਕੀਟ ਕਮੇਟੀ, ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਵਿਖੇ ਆਪਣਾ ਆਧਾਰ ਕਾਰਡ ਅਤੇ ਰਾਸ਼ਨ ਕਾਰਡ ਲਿਜਾ ਕੇ 30 ਰੁੁਪਏ ਵਿੱਚ ਆਪਣਾ ਈ-ਕਾਰਡ ਬਣਵਾ ਸਕਦਾ ਹੈ। ਯੋਗ ਪਰਿਵਾਰ ਆਪਣੇ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਕਾਰਡ ਬਣਵਾ ਸਕਦੇ ਹਨ। ਡਾ ਤੇਜਵੰਤ ਸਿੰਘ ਨੇ ਦੱਸਿਆ ਕਿ ਜਿਲ੍ਹਾ ਬਠਿੰਡਾ ਵਿੱਚ ਲਗਭੱਗ 250000 ਪਰਿਵਾਰਾਂ ਦੇ ਕਾਰਡ ਬਨਾਉਣ ਦਾ ਟੀਚਾ ਹੈ, ਜਿਨ੍ਹਾਂ ਵਿੱਚੋਂ 181991 ਪਰਿਵਾਰਾਂ ਨੇ ਕਾਰਡ ਬਨਾ ਲਏ ਗਏ ਹਨ।
Share the post "ਵਿਧਾਇਕ ਜਗਸੀਰ ਸਿੰਘ ਨੇ ਆਯੂੁੁਸ਼ਮਾਨ ਭਾਰਤ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਵੈਨ ਨੂੰ ਝੰਡੀ ਦੇ ਕੀਤਾ ਰਵਾਨਾ"