WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਮੁਲਾਜ਼ਮ ਮੰਚ

ਵਿਰੋਧੀ ਪਾਰਟੀਆਂ ਨੂੰ ਛੱਡ ਬੇਰੁਜ਼ਗਾਰ ਅਧਿਆਪਕਾਂ ਨਾਲ ਬਹਿਸ ਕਰਨ ਮੁੱਖ ਮੰਤਰੀ:-ਗੁਰਪ੍ਰੀਤ ਪੱਕਾ

ਬਠਿੰਡਾ, 12 ਅਕਤੂਬਰ: ਬੀ.ਐੱਡ.ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੇ ਮੁੱਖ ਮੰਤਰੀ ਨੂੰ ਵਿਰੋਧੀ ਪਾਰਟੀਆਂ ਨੂੰ ਛੱਡ ਬੇਰੁਜ਼ਗਾਰ ਅਧਿਆਪਕਾਂ ਨਾਲ ਉਨ੍ਹਾਂ ਦੇ ਮੁੱਦਿਆਂ ਤੇ ਉਹਨਾਂ ਨਾਲ ਬਹਿਸ ਕਰਨ ਦੀ ਚੇਤਾਵਨੀ ਦਿੱਤੀ ਹੈ।ਇਸ ਸੰਬੰਧੀ  ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਪੱਕਾ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵੋਟਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਭਗਵੰਤ ਮਾਨ ਨੇ ਸਿੱਖਿਆਂ ਢਾਂਚੇ ਵਿੱਚ ਸੁਧਾਰ ਕਰਨ ਲਈ ਟੈੱਟ ਪਾਸ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਗੱਲ ਕਹੀ ਸੀ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਉਹਨਾਂ ਦੀਆਂ ਮੰਗਾਂ ਦਾ ਹੱਲ ਤਾਂ ਕੀ ਕਰਨਾ ਸੀ ਬੇਰੁਜ਼ਗਾਰਾਂ ਦੀਆਂ ਮੰਗਾਂ ਸੁਣਨਾ ਵੀ ਪਸੰਦ ਨਹੀਂ ਕਰਦੇ। ਵੋਟਾਂ ਤੋਂ ਪਹਿਲਾਂ ਇਹਨਾਂ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਬੇਰੁਜ਼ਗਾਰਾਂ ਦੇ ਧਰਨਿਆਂ ਵਿੱਚ ਆਕੇ ਉਹਨਾਂ ਨੂੰ ਆਪਣੀ ਸਰਕਾਰ ਆਉਣ ਤੇ ਮੰਗਾਂ ਦਾ ਹੱਲ ਕਰਨ ਲਈ ਕਹਿੰਦੇ ਸੀ ਪਰ ਹੁਣ ਉਹਨਾਂ ਨੂੰ ਬੇਰੁਜ਼ਗਾਰਾਂ ਦੀਆਂ ਮੰਗਾਂ ਨਜਾਇਜ਼ ਲੱਗਦੀਆਂ ਹਨ ਤੇ ਉਹ ਬੇਰੁਜ਼ਗਾਰ ਅਧਿਆਪਕਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਉਹਨਾਂ ਤੇ ਨਜਾਇਜ਼ ਸ਼ਰਤਾਂ ਲਾਕੇ ਉਹਨਾਂ ਦੀਆਂ ਡਿਗਰੀਆਂ ਰੱਦੀ ਕਰ ਰਹੇ ਹਨ।
ਯੂਨੀਅਨ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਵਿਰੋਧੀ ਪਾਰਟੀਆਂ ਨੂੰ ਮੁੱਦਿਆਂ ਤੇ ਬਹਿਸ ਕਰਨ ਵਾਲੇ ਬਿਆਨ ਨੂੰ ਇੱਕ ਡਰਾਮਾ ਕਰਾਰ ਦਿੰਦਿਆਂ ਕਿਹਾ ਕਿ ਜੇ ਮੁੱਖ ਮੰਤਰੀ ਸਾਹਿਬ ਸੱਚੀ ਪੰਜਾਬ ਦਰਦੀ ਹਨ ਤੇ ਬੇਰੁਜ਼ਗਾਰਾਂ ਦੀਆਂ ਮੰਗਾਂ ਦਾ ਹੱਲ ਕਰਨਾ ਚਾਹੁੰਦੇ ਹਨ ਤਾਂ ਉਹ ਵਿਰੋਧੀ ਪਾਰਟੀਆਂ ਦੀ ਬਜਾਏ ਬੇਰੁਜ਼ਗਾਰ ਅਧਿਆਪਕਾਂ ਨਾਲ ਉਹਨਾ ਦੀਆਂ ਮੰਗਾਂ ਤੇ ਬਹਿਸ ਕਰਨ ਤੇ ਉਹਨਾਂ ਦੇ ਮਸਲਿਆਂ ਦਾ ਹੱਲ ਕਰਨ। ਉਨ੍ਹਾਂ ਚੇਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇ ਜਲਦ ਸਰਕਾਰ ਉਹਨਾਂ ਦੇ ਮਸਲਿਆਂ ਦਾ ਹੱਲ ਨਹੀਂ ਕਰਦੀ ਤਾਂ ਪੰਚਾਇਤ ਚੋਣਾਂ ਤੇ ਲੋਕ ਸਭਾ ਚੋਣਾਂ ਵਿੱਚ ਸਰਕਾਰ ਦਾ ਵੱਡੀ ਪੱਧਰ ਤੇ ਵਿਰੋਧ ਕੀਤਾ ਜਾਵੇਗਾ।

Related posts

ਤਹਿਸੀਲਦਾਰ ਦੀ ਮੁਅੱਤਲੀ ਵਿਰੁਧ ਭੜਕੇ ਮਾਲ ਅਧਿਕਾਰੀ, ਦੋ ਦਿਨਾਂ ਲਈ ਕੀਤਾ ਕੰਮਕਾਜ਼ ਠੱਪ

punjabusernewssite

ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

punjabusernewssite

ਏਮਜ਼ ਧਰਨਾ: ਨਰਸਿੰਗ ਅਫਸਰਾਂ ਤੇ ਡਾਇਰੈਕਟਰ ’ਚ ਹੋਈ ਮੀਟਿੰਗ ਤੋਂ ਬਾਅਦ ਕਮੇਟੀ ਦਾ ਹੋਇਆ ਗਠਨ

punjabusernewssite