ਕਿਹਾ, ਰੈਲੀ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨਾ ਹੈ
ਸੁਖਜਿੰਦਰ ਮਾਨ
ਬਠਿੰਡਾ, 3 ਜੂਨ: ਜ਼ਿਲ੍ਹਾ ਪ੍ਰਸਾਸ਼ਨ ਤੇ ਖੇਡ ਵਿਭਾਗ ਦੇ ਸਹਿਯੋਗ ਨਾਲ ਸਵੇਰੇ 6 ਵਜੇ ਵਿਸ਼ਵ ਸਾਈਕਲ ਦਿਵਸ 2022 ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਰੈਲੀ ਵਿੱਚ ਤਕਰੀਬਨ 100 ਖਿਡਾਰੀਆਂ ਵਲੋਂ ਹਿੱਸਾ ਲਿਆ ਗਿਆ। ਇਸ ਵਿਸ਼ਵ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਦਿਆਂ ਦੱਸਿਆ ਕਿ ਇਸ ਰੈਲੀ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਕੇ ਖੇਡਾਂ ਨਾਲ ਜੋੜਨਾ ਤੇ ਤੰਦਰੁਸਤ ਸਿਹਤ ਬਨਾਉਂਣਾ ਹੈ।ਇਸ ਰੈਲੀ ਦੀ ਸ਼ੁਰੂਆਤ ਸਥਾਨਕ ਬਹੁ-ਮੰਤਵੀ ਖੇਡ ਸਟੇਡੀਅਮ ਤੋਂ ਸ਼ੁਰੂ ਹੋ ਕੇ ਹਨੂੰਮਾਨ ਚੌਂਕ ਤੋਂ ਹੁੰਦਿਆਂ ਹੋਇਆ ਰੋਜ਼ ਗਾਰਡਨ ਵਿਖੇ ਸਮਾਪਤ ਹੋਈ। ਰੈਲੀ ਦੀ ਸਮਾਪਤੀ ਉਪਰੰਤ ਖਿਡਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ।
ਇਸ ਰੈਲੀ ਵਿੱਚ ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਕੁਲਵਿੰਦਰ ਸਿੰਘ, ਸ਼੍ਰੀ ਸਾਹਿਲ ਕੁਮਾਰ, ਸ਼੍ਰੀ ਨਰਿੰਦਰ ਸਿੰਘ, ਸ਼੍ਰੀ ਪਰਮਿੰਦਰ ਸਿੰਘ, ਬਲਜੀਤ ਸਿੰਘ, ਰਾਜਵੰਤ ਸਿੰਘ, ਰੁਪਿੰਦਰ ਸਿੰਘ, ਗੁਰਨੀਤ ਸਿੰਘ, ਮਨਜਿੰਦਰ ਸਿੰਘ, ਹਰਪ੍ਰੀਤ ਸਿੰਘ, ਸੰਦੀਪ ਕੌਰ, ਸੁਖਜੀਤ ਕੌਰ ਅਤੇ ਸੁਖਪਾਲ ਕੌਰ ਕੋਚਿਜ ਤੋਂ ਇਲਾਵਾ ਭਾਰੀ ਗਿਣਤੀ ਵਿਚ ਨੌਜਵਾਨ ਅਤੇ ਦਫਤਰੀ ਸਟਾਫ ਆਦਿ ਹਾਜ਼ਰ ਸਨ।
ਵਿਸ਼ਵ ਸਾਈਕਲ ਰੈਲੀ ਨੂੰ ਡਿਪਟੀ ਕਮਿਸ਼ਨਰ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ
12 Views