ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਦਾ ਆਯੌਜਨ

Date:

spot_img

ਸੁਖਜਿੰਦਰ ਮਾਨ
ਬਠਿੰਡਾ, 3 ਜੂਨ: ਵਿਸ਼ਵ ਸਾਈਕਲ ਦਿਵਸ ਮੌਕੇ ਅੱਜ ਸਿਹਤ ਵਿਭਾਗ ਵਲੋਂ ਪੰਜਾਬ ਪੁਲਿਸ ਅਤੇ ਬਠਿੰਡਾ ਸਾਈਕਲ ਗਰੁੱਪ ਦੇ ਸਹਿਯੋਗ ਨਾਲ ਸਾਈਕਲ ਰੈਲੀ ਦਾ ਆਯੌਜਨ ਕੀਤਾ ਗਿਆ। ਇਸ ਰੈਲੀ ਨੂੰ ਸਥਾਨਕ ਖੇਡ ਸਟੇਡੀਅਮ ਤੋ ਐਸ ਐਸ ਪੀ ਗੁਲਨੀਤ ਸਿੰਘ ਖੁਰਾਣਾ ਅਤੇ ਸਿਵਲ ਸਰਜਨ ਡਾ ਤੇਜਵੰਤ ਸਿੰਘ ਢਿੱਲੋ ਦੁਆਰਾ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਰੈਲੀ ਦਾ ਮੁੱਖ ਮਕਸਦ ਸਮਾਜ ਵਿੱਚ ਸਰੀਰਿਕ ਅਤੇ ਮਾਨਸਿਕ ਤੰਦਰੁਸਤੀ ਦਾ ਸੁਨੇਹਾ ਦੇਣਾ ਸੀ। ਇਸ ਰੈਲੀ ਵਿਚ ਐਸ.ਐਸ.ਪੀ ਸ: ਖੁਰਾਣਾ ਤੋਂ ਇਲਾਵਾ ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਸਹਿਤ ਸ਼ਹਿਰ ਦੀਆਂ ਪ੍ਰਮੁੱਖ ਸਖ਼ਸੀਅਤਾਂ ਵਲੋਂ ਸਮੂਲੀਅਤ ਕੀਤੀ ਗਈ। ਇਸ ਮੌਕੇ ਜਿਲਾ ਪਰਿਵਾਰ ਭਲਾਈ ਅਫਸਰ ਡਾ ਸੁਖਜਿੰਦਰ ਸਿੰਘ ਗਿੱਲ ਨੇ ਰੈਲੀ ਵਿੱਚ ਭਾਗ ਲੈਣ ਵਾਲੇ ਸਾਰੇ ਮੈਬਰਾਂ ਦਾ ਧੰਨਵਾਦ ਕੀਤਾ ਗਿਆ।ਰੈਲੀ ਦੀ ਸਮਾਪਤੀ ਮੌਕੇ ਜੋਗਰ ਪਾਰਕ ਵਿੱਚ ਭਾਗੀਦਾਰਾ ਲਈ ਰੀਫਰੈਸਮੈਟ ਦਾ ਪ੍ਰਬੰਧ ਸਿਹਤ ਵਿਭਾਗ ਵੱਲੋ ਕੀਤਾ ਗਿਆ ਸੀ। ਇਸ ਮੌਕੇ ਬਠਿੰਡਾ ਸਾਈਕਲ ਗਰੁੱਪ ਦੇ ਪ੍ਰਧਾਨ ਪ੍ਰੀਤ ਬਰਾੜ,ਉੱਘੇ ਡਾਕਟਰ ਜੀਐਸ ਨਾਗਪਾਲ, ਐਕਸੀਅਨ ਮਨਪ੍ਰੀਤ ਅਰਸੀ ਤੋਂ ਇਲਾਵਾ ਡਿਪਟੀ ਮਾਸ ਮੀਡੀਆ ਅਫਸਰ ਵਿਨੌਦ ਖੁਰਾਣਾ, ਨਰਿੰਦਰ ਕੁਮਾਰ ਜਿਲ੍ਹਾ ਬੀ ਸੀ ਸੀ, ਗਗਨਦੀਪ ਸਿੰਘ ਭੁੱਲਰ ਬੀ ਈ ਈ, ਸਚਿਨ ਕੁਮਾਰ ਐਨ ਸੀ ਡੀ ਕੋਆਰਡੀਨੇਟਰ, ਨਵੀ ਸਿੱਧੂ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਦਿਨ-ਦਿਹਾੜੇ ਗੁੰਡਾਗਰਦੀ; ਬੱਸ ‘ਚੋਂ ਉਤਾਰ ਕੇ ਕਿਸਾਨ ਦੀ ਸ਼ਰੇਆਮ ਕੀਤੀ ਕੁੱਟਮਾਰ

Bathinda News: ਬਠਿੰਡਾ ਜ਼ਿਲ੍ਹੇ ਦੇ ਕਸਬਾ ਨਥਾਣਾ ਦੇ ਵਿਚ...