ਵਿੱਤ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ 25 ਕਰੋੜ ਰੁਪਏ ਦੇ ਬਜਟ ਨੂੰ ਪ੍ਰਵਾਨਗੀ- ਚੀਮਾ

Date:

spot_img

ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸਾ-ਨਿਰਦੇਸਾਂ ‘ਤੇ ਖੇਡ ਵਿਭਾਗ ਵੱਲੋਂ ਦੋ ਮਹੀਨੇ ਤੱਕ ਚੱਲਣ ਵਾਲੇ ਖੇਡਾਂ ਦੇ ਮਹਾਂਕੁੰਭ ‘ਖੇਡਾਂ ਵਤਨ ਪੰਜਾਬ ਦੀਆਂ‘ ਲਈ 25 ਕਰੋੜ ਰੁਪਏ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵਿੱਤ ਵਿਭਾਗ ਨੇ ਪ੍ਰਵਾਨਤ ਬਜਟੀ ਵਿੱਚੋਂ ਉਪਬੰਧਾਂ ਵਿੱਚੋਂ 19.43 ਕਰੋੜ ਰੁਪਏ ਵੱਖ-ਵੱਖ ਹੈੱਡਾਂ ਜਿੰਨ੍ਹਾਂ ਵਿੱਚ ਗ੍ਰਾਂਟ-ਇਨ-ਏਡ ਵਜੋਂ 9.43 ਕਰੋੜ ਰੁਪਏ, ਰਿਵਾਰਡਜ ਲਈ 6 ਕਰੋੜ ਅਤੇ ਹੋਰ ਖਰਚੇ (ਵੋਟਿਡ) ਲਈ 4 ਕਰੋੜ ਰੁਪਏ ਸ਼ਾਮਿਲ ਹਨ, ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਵਿੱਤ ਵਿਭਾਗ ਨੇ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਨੂੰ ਵਾਧੂ ਬਜਟ ਉਪਬੰਧ ਵਜੋਂ 5.57 ਕਰੋੜ ਰੁਪਏ ਜਾਰੀ ਕਰਨ ਨੂੰ ਵੀ ਪ੍ਰਵਾਨਗੀ ਦਿੱਤੀ ਹੈ। ਸ. ਚੀਮਾ ਨੇ ਕਿਹਾ ਕਿ ਇਸ ਰਾਜ ਪੱਧਰੀ ਖੇਡ ਮੇਲੇ ਦੀ ਸਾਨਦਾਰ ਸਫਲਤਾ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਾਰੇ ਮੰਤਰਾਲੇ, ਵਿਭਾਗ ਅਤੇ ਜ?ਿਲ੍ਹਾ ਪ੍ਰਸਾਸਨ ਮਿਲ ਕੇ ਕੰਮ ਕਰ ਰਹੇ ਹਨ ਅਤੇ ਇਹ ਖੇਡ ਮੇਲਾ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਪੁਰਾਣੀ ਸਾਨ ਨੂੰ ਬਹਾਲ ਕਰਨ ਅਤੇ ‘ਰੰਗਲਾ ਪੰਜਾਬ‘ ਬਣਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਕਦਮ ਸਾਬਿਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਵੱਲੋਂ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ (ਕੌਮੀ ਖੇਡ ਦਿਵਸ) ਮੌਕੇ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸੁਰੂਆਤ ਕੀਤੀ ਜਾਵੇਗੀ।

spot_img
spot_img

Share post:

Popular

More like this
Related

Delhi ‘ਚ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ CJP ਦਾ ਪ੍ਰਦਰਸ਼ਨ; ਦਿੱਲੀ ਪੁਲਿਸ ਵੱਲੋਂ ਫ਼ੜੋ-ਫ਼ੜਾਈ ਸ਼ੁਰੂ

👉ਰੇਲ ਗੱਡੀਆਂ, ਮੈਟਰੋ ਸਟੇਸ਼ਨ, ਬਜ਼ਾਰ ਤੇ ਇੰਟਰਨੈਟ ਬੰਦ; ਦਿੱਲੀ...

समाधान शिविरों में आने वाली समस्याओं का प्राथमिकता के आधार पर करें समाधान – मुख्यमंत्री

👉*समाधान शिविर सरकार की फ्लैगशिप योजना, गत वर्ष के...

दूसरे राज्यों की सीमा से आने वाले बाजरा एवं धान पर कड़ी निगरानी रखें – मुख्यमंत्री

👉*सरकार किसानों का एक एक दाना खरीदेगी* Haryana News: हरियाणा...