ਵੀਰੇਸ਼ ਕੁਮਾਰ ਭਾਵਰਾ ਬਣੇ ਪੰਜਾਬ ਦੇ ਨਵੇਂ ਡੀਜੀਪੀ

Date:

spot_img

ਸੁਖਜਿੰਦਰ ਮਾਨ
ਚੰਡੀਗੜ, 8 ਜਨਵਰੀ: 1987 ਬੈਚ ਦੇ ਆਈਪੀਐਸ ਅਫ਼ਸਰ ਵੀਰੇਸ਼ ਕੁਮਾਰ ਭਾਵਰਾ ਨੇ ਅੱਜ ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਮੌਜੂਦਾ ਡੀਜੀਪੀ ਐਸ. ਚੱਟੋਅਪਧਾਇ ਤੋਂ ਇਹ ਚਾਰਜ਼ ਲਿਆ ਹੈ। ਪਿਛਲੇ ਦਿਨੀਂ ਕੇਂਦਰੀ ਲੋਕ ਸੇਵਾ ਕਮਿਸ਼ਨ ਪੈਨਲ ਵਲੋਂ ਭੇਜੇ ਪੈਨਲ ਦੇ ਮੁਤਾਬਕ ਪੰਜਾਬ ਸਰਕਾਰ ਨੇ ਸ਼੍ਰੀ ਭਾਵਰਾ ਨੂੰ ਇਹ ਜਿੰਮੇਵਾਰੀ ਸੋਂਪੀ ਹੈ। ਉਜ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਡੀਜੀਪੀ ਲਗਾਉਣ ਦਾ ਫੈਸਲਾ ਚੋਣ ਜਾਬਤਾ ਲੱਗਣ ਤੋਂ ਮਹਿਜ਼ ਕੁੱਝ ਸਮਾਂ ਪਹਿਲਾਂ ਕੀਤਾ ਹੈ। ਹਾਲਾਂਕਿ ਦੋ ਦਿਨ ਪਹਿਲਾਂ ਕੇਂਦਰੀ ਕਮਿਸ਼ਨ ਨੇ ਸ਼੍ਰੀ ਭਾਵਰਾ ਸਹਿਤ ਤਿੰਨ ਅਧਿਕਾਰੀਆਂ ਦੇ ਨਾਵਾਂ ਵਾਲਾ ਪੈਨਲ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਸੀ। ਇਸ ਪੈਨਲ ਵਿਚ ਨਵੇਂ ਡੀਜੀਪੀ ਤੋਂ ਇਲਾਵਾ ਸਾਬਕਾ ਡੀਜੀਪੀ ਦਿਨਕਰ ਗੁਪਤਾ ਅਤੇ ਪ੍ਰਬੋਧ ਕੁਮਾਰ ਦਾ ਨਾਮ ਸ਼ਾਮਲ ਸੀ। ਦਿਨਕਰ ਗੁਪਤਾ ਜਿੱਥੇ ਡੀਜੀਪੀ ਦੇ ਅਹੁੱਦੇ ਤੋਂ ਹਟਾਉਣ ਬਾਅਦ ਦਿੱਲੀ ਜਾ ਰਹੇ ਹਨ, ਉਥੇ ਪ੍ਰਬੋਧ ਕੁਮਾਰ ਪਹਿਲਾਂ ਹੀ ਡੈਪੂਟੇਸ਼ਨ ਉਪਰ ਹਨ। ਜਿਸਦੇ ਚੱਲਦੇ ਸ਼੍ਰੀ ਭਾਵੜਾ ਹੀ ਪੰਜਾਬ ਸਰਕਾਰ ਦੀ ਪਸੰਦ ਬਚੇ ਹਨ। ਹਾਲਾਂਕਿ ਪੰਜਾਬ ਸਰਕਾਰ ਨੇ ਚੱਟੋਅੱਪਧਾਇ ਨੂੰ ਡੀਜੀਪੀ ਵਜੋਂ ਬਰਕਰਾਰ ਰੱਖਣ ਲਈ ਕਾਫ਼ੀ ਜੋਰ ਲਗਾਇਆ ਹੋਇਆ ਸੀ। ਉਧਰ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਨਵ-ਨਿਯੁਕਤ ਡੀ.ਜੀ.ਪੀ. ਪੰਜਾਬ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ- 2022 ਨੇੜੇ ਹਨ ਅਤੇ ਪੰਜਾਬ ਪੁਲਿਸ ਵਲੋਂ ਨਿਰਵਿਘਨ ਅਤੇ ਪਾਰਦਰਸ਼ੀ ਢੰਗ ਨਾਲ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ।ਡੀਜੀਪੀ ਵੀਰੇਸ਼ ਭਾਵਰਾ ਨੇ ਕਿਹਾ ਕਿ ਨਿਰਵਿਘਨ ਤੇ ਸੁਚਾਰੂ ਰੂਪ ’ਚ ਚੋਣਾਂ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨਾਂ ਦਾ ਧਿਆਨ ਸੂਬੇ ਵਿੱਚੋਂ ਨਸ਼ਾਖੋਰੀ ਅਤੇ ਅੱਤਵਾਦ ਨੂੰ ਠੱਲ ਪਾਉਣ ‘ਤੇ ਹੋਵੇਗਾ। ਉਨਾਂ ਅੱਗੇ ਕਿਹਾ ਕਿ ਲੋਕ ਕੇਂਦਰਤ ਪੁਲੀਸ ਸੇਵਾਵਾਂ ਅਤੇ ਪਬਲਿਕ ਸਰਵਿਸ ਡਿਲੀਵਰੀ ਪ੍ਰਮੁੱਖ ਤਰਜੀਹਾਂ ਵਿੱਚ ਸ਼ਾਮਲ ਹਨ।ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਵੱਖ-ਵੱਖ ਅਪਰਾਧਾਂ ਦੀ ਜਾਂਚ ਲਈ ਤਕਨਾਲੋਜੀ ਦੀ ਵੱਧ ਤੋਂ ਵੱਧ ਵਰਤੋਂ ਕਰੇਗੀ। ਜ਼ਿਕਰਯੋਗ ਹੈ ਕਿ ਸ੍ਰੀ ਵੀਰੇਸ਼ ਭਾਵਰਾ ਜੋ ਕਿ ਪੁਲਿਸ ਮੈਡਲ ਮੈਰੀਟੋਰੀਅਸ ਸਰਵਿਸ ਅਤੇ ਡਿਸਟਿੰਗੁਜ਼ਿਟ ਸੇਵਾ ਲਈ ਰਾਸ਼ਟਰਪਤੀ ਪੁਲਿਸ ਮੈਡਲ ਦੇ ਐਵਾਰਡੀ ਹਨ,ਨੇ ਪੰਜਾਬ, ਅਸਾਮ ਅਤੇ ਇੰਟੈਲੀਜੈਂਸ ਬਿਊਰੋ, ਭਾਰਤ ਸਰਕਾਰ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ । ਉਹ ਐਸਐਸਪੀ ਮਾਨਸਾ, ਡੀਆਈਜੀ ਪਟਿਆਲਾ ਰੇਂਜ ਅਤੇ ਆਈਜੀਪੀ/ਬਠਿੰਡਾ ਵਜੋਂ ਵੀ ਕੰਮ ਕਰ ਚੁੱਕੇ ਹਨ। ਉਹ ਡੀਜੀਪੀ/ਏਡੀਜੀਪੀ – ਇੰਟੈਲੀਜੈਂਸ, ਪ੍ਰੋਵੀਜਨਿੰਗ ਅਤੇ ਆਧੁਨਿਕੀਕਰਨ, ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ, ਬਿਊਰੋ ਆਫ ਇਨਵੈਸਟੀਗੇਸ਼ਨ, ਅੰਦਰੂਨੀ ਚੌਕਸੀ ਅਤੇ ਮਨੁੱਖੀ ਅਧਿਕਾਰ, ਅਤੇ ਭਲਾਈ ਦੇ ਤੌਰ ‘ਤੇ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀ ਵਜੋਂ ਕੰਮ ਕਰ ਚੁੱਕੇ ਹਨ । ਉਨਾਂ ਬਿਊਰੋ ਆਫ ਇਨਵੈਸਟੀਗੇਸ਼ਨ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਈ ਅਤੇ ਬਿਊਰੋ ਦੇ ਪਹਿਲੇ ਨਿਰਦੇਸ਼ਕ ਵਜੋਂ ਵੀ ਤਾਇਨਾਤ ਰਹੇ ਹਨ। ਆਈਟੀ ਐਂਡ ਟੀ ਵਿੰਗ ਵਿੱਚ ਆਪਣੀ ਤਾਇਨਾਤੀ ਦੌਰਾਨ, ਉਨਾਂ ਨੇ ਸੀ.ਸੀ.ਟੀਐਨਐਸ ਪ੍ਰੋਜੈਕਟ ਨੂੰ ਲਾਗੂ ਕਰਨ ਅਤੇ ਪੰਜਾਬ ਪੁਲਿਸ ਦੁਆਰਾ ਸੋਸਲ ਮੀਡੀਆ ਦੀ ਕਿਰਿਆਸ਼ੀਲ ਵਰਤੋਂ ਦੀ ਅਗਵਾਈ ਕੀਤੀ।

ਡੀਜੀਪੀ ਚਟੋਪਾਧਿਆ ਵੀ ਕੇਂਦਰ ਦੇ ਰਾਡਰ ’ਤੇ
ਚੰਡੀਗੜ੍ਹ: ਉਧਰ ਪਿਛਲੇ ਦਿਨੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ਵਿਚ ਲੱਗੇ ਸੰਨ ਤੋਂ ਬਾਅਦ ਅੱਜ ਦੁਪਿਹਰ ਤੱਕ ਪੁਲਿਸ ਦੇ ਮੁਖੀ ਰਹੇ ਐਸ.ਚਟੋਪਾਧਿਆ ਦੀਆਂ ਪ੍ਰੇਸ਼ਾਨੀਆਂ ਵਧ ਗਈਆਂ ਹਨ। ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼੍ਰੀ ਚਟੋਪਾਧਿਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਦਿਆਂ ਅੱਜ ਸ਼ਾਮ ਪੰਜ ਵਜੇ ਤਕ ਜਵਾਬ ਮੰਗਿਆ ਸੀ। ਸਖ਼ਤ ਪੱਤਰ ਵਿਚ ਚਟੋਪਾਧਿਆ ਨੂੰ ਚੇਤਾਵਨੀ ਭਰੇ ਲਹਿਜੇ ਵਿਚ ਪੁਛਿਆ ਗਿਆ ਹੈ ਕਿ ਸੁਰੱਖਿਆ ਖਾਮੀਆਂ ਕਾਰਨ ਉਨ੍ਹਾਂ ਖਿਲਾਫ ਆਲ ਇੰਡੀਆ ਸਰਵਿਸ ਰੂਲਜ਼ ਤਹਿਤ ਕਾਰਵਾਈ ਕਿਉਂ ਨਾ ਕੀਤੀ ਜਾਵੇ। ਨੋਟਿਸ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਨ੍ਹਾਂ ਸਪੈਸ਼ਲ ਪ੍ਰੋਟੈਕਸ਼ਨ ਗੁਰੱਪ ਐਕਟ ਤਹਿਤ ਆਪਣੀ ਕਾਨੂੰਨੀ ਜ਼ਿੰਮੇਵਾਰੀ ਦਾ ਪਾਲਣ ਨਹੀਂ ਕੀਤਾ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਗ੍ਰਹਿ ਵਿਭਾਗ ਵਲੋਂ ਬਠਿੰਡਾ ਦੇ ਐਸਐਸਪੀ ਅਜੈ ਮਲੂਜਾ ਤੇ ਕੁੱਝ ਹੋਰਨਾਂ ਅਧਿਕਾਰੀਆਂ ਨੂੰ ਵੀ ਇਹ ਨੋਟਿਸ ਜਾਰੀ ਕੀਤਾ ਜਾ ਚੁੱਕਿਆ ਹੈ।

spot_img
spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ; ਕ੍ਰਿਕਟ ਅੰਡਰ-17 ਲੜਕਿਆਂ ਦੇ ਮੁਕਾਬਲਿਆਂ ਦਾ ਸ਼ਾਨਦਾਰ ਆਗਾਜ਼

Bathinda News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...

Tarunpreet Singh Saund ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

👉ਮਾਨ ਸਰਕਾਰ ਮੁਲਾਜ਼ਮ ਯੂਨੀਅਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਹੱਲ...

ਭਗਵੰਤ ਮਾਨ ਸਰਕਾਰ ਨੇ ਟਰਾਂਸਪੋਰਟ ਵਿਭਾਗ ਵਿੱਚ ਤਰਸ ਦੇ ਆਧਾਰ ‘ਤੇ 9 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੰਡੇ

👉ਤਰਸ ਦੇ ਆਧਾਰ 'ਤੇ ਕੀਤੀਆਂ ਗਈਆਂ ਨਿਯੁਕਤੀਆਂ ਮ੍ਰਿਤਕ ਕਰਮਚਾਰੀਆਂ...