ਪੰਜਾਬੀ ਖ਼ਬਰਸਾਰ ਬਿਉਰੋ
ਸ਼੍ਰੀ ਮੁਕਤਸਰ ਸਾਹਿਬ, 10 ਜੁਲਾਈ: ਵੇਰਕਾ ਮਿਲਕ ਤੇ ਕੈਟਲ ਫੀਡ ਪਲਾਂਟ ਆਊਟਸੋਰਸ ਯੂਨੀਅਨ ਨੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਦੇ ਓ ਐਸ ਡੀ ਗੁਰਬਾਜ਼ ਸਿੰਘ ਨੂੰ ਆਪਣੀਆਂ ਮੰਗਾਂ ਨੂੰ ਲੈਕੇ ਇਕ ਮੰਗ ਪੱਤਰ ਸੌਪਿਆ ਹੈ। ਸੂਬਾ ਪ੍ਰਧਾਨ ਪਵਨਦੀਪ ਸਿੰਘ ਤੇ ਪ੍ਰਧਾਨ ਜਸਵੀਰ ਸਿੰਘ ਨੇ ਠੇਕਾ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਬਾਰੇ ਜਾਣੂ ਕਰਵਾਇਆ। ਉਹਨਾਂ ਮੰਗ ਕੀਤੀ ਕਿ ਪਿਛਲੇ ਦਸ ਪੰਦਰਾਂ ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ਤੇ ਠੇਕਾ ਮੁਲਜ਼ਮ ਡਿਊਟੀ ਕਰਦੇ ਆ ਰਹੇ ਹਨ। ਉਹਨਾਂ ਦੱਸਿਆ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਕੱਚੇ ਮੁਲਾਜ਼ਮਾਂ ਨੂੰ ਸਰਕਾਰ ਬਣਨ ਸਾਰ ਪੱਕਾ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਤੁਰੰਤ ਪੱਕਿਆ ਕਰੇ ਤੇ ਠੇਕੇਦਾਰੀ ਸਿਸਟਮ ਨੂੰ ਖਤਮ ਕਰ ਦੇਵੇ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆ ਨਾਲ ਗੱਲਬਾਤ ਕਰਕੇ ਭਰੋਸਾ ਦਿੱਤਾ ਕਿ ਤੁਹਾਡੀ ਜਲਦ ਹੀ ਸਬ ਕਮੇਟੀ ਨਾਲ ਮੁਲਾਕਾਤ ਕਰਾ ਕੇ ਤੁਹਾਡੀਆਂ ਮੰਗਾ ਦਾ ਤੁਰੰਤ ਹੱਲ ਕਰਵਾ ਦਿੱਤਾ ਜਾਵੇਗਾ। ਇਸ ਮੌਕੇ ਪਲਾਂਟ ਪ੍ਰਧਾਨ ਜਸਵੀਰ ਸਿੰਘ, ਜਗਜੋਤ ਸਿੰਘ, ਬਲਵੀਰ ਸਿੰਘ ( ਰਾਜਾ),ਕੁਲਵਿੰਦਰ ਸਿੰਘ, ਅਮਨਦੀਪ ਸਿੰਘ , ਮੱਖਣ ਸਿੰਘ,ਗੁਰਦੀਪ ਸਿੰਘ ਆਦਿ ਹਾਜ਼ਰ ਸਨ।
Share the post "ਵੇਰਕਾ ਮਿਲਕ ਪਲਾਂਟ ਆਊਟਸੋਰਸ ਯੂਨੀਅਨ ਪੰਜਾਬ ਵੱਲੋਂ ਕੈਬਨਿਟ ਮੰਤਰੀ ਗੁਰਮੀਤ ਖੁਡੀਆ ਦੇ ਨਾਂ ਸੌਪਿਆ ਮੰਗ ਪੱਤਰ"