spot_img
spot_img

ਵੇਰਕਾ ਵਲੋਂ ਭਵਿੱਖ ਚ ਲੱਸੀ, ਖੀਰ ਤੇ ਹੋਰਨਾਂ ਪ੍ਰੋਡੈਕਟਾਂ ਨੂੰ ਕੀਤਾ ਜਾਵੇਗਾ ਸ਼ੁਗਰ ਫਰੀ : ਐਸਪੀ ਸਿੰਘ

Date:

spot_img

ਵੇਰਕਾ ਦਾ ਮਕਸਦ ਪ੍ਰੋਡੈਕਟਾਂ ਦੀ ਪਹੁੰਚ ਆਸਾਨ ਕਰਨਾ ਤੇ ਗੁਣਵੱਤਾ ਵਧਾਉਣਾ ਹੈ : ਸੁਖਪ੍ਰੀਤ ਸਿੰਘ
ਸੁਖਜਿੰਦਰ ਮਾਨ
ਬਠਿੰਡਾ, 10 ਅਕਤੂਬਰ : ਸਥਾਨਕ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜ਼ਰ ਐਸਪੀ ਸਿੰਘ ਅਤੇ ਬੋਰਡ ਆਫ਼ ਡਾਇਰੈਕਟਰ ਸੁੱਖੀ ਮਾਨ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ਵਿਚ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਹੋਈ ਇਸ ਮੀਟਿੰਗ ਵਿੱਚ ਢਾਬਾ ਐਸੋਸੀਏਸ਼ਨ ਬਠਿੰਡਾ ਦੇ ਨੁਮਾਇੰਦਿਆਂ ਵਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿਹਤ ਅਫ਼ਸਰ ਸ਼੍ਰੀਮਤੀ ਊਸ਼ਾ ਗੋਇਲ ਵਿਸੇਸ਼ ਤੌਰ ਮੌਜੂਦ ਰਹੇ।

ਬਿਕਰਮ ਸੇਰਗਿੱਲ ਤੇ ਪੰਕਜ ਕਾਲੀਆ ਦੀ ਜਮਾਨਤ ਦੇ ਕੇਸ ’ਚ ਹੋਈ ਬਹਿਸ, ਹੁਣ ਫੈਸਲਾ ਇਸ ਦਿਨ!

ਜਨਰਲ ਮੈਨੇਜ਼ਰ ਐਸਪੀ ਸਿੰਘ ਵਲੋਂ ਵੇਰਕਾ ਦੁਆਰਾ ਤਿਆਰ ਕੀਤੇ ਗਏ ਨਵੇਂ ਪ੍ਰੋਡੈਕਟਾਂ ਜਿਨ੍ਹਾਂ ਚ ਦਹੀ 6 ਲੀਟਰ ਪੈਕਟ, ਲੋਅ ਫੈਟ ਪਨੀਰ ਅਤੇ ਵੇਰਕਾ ਇੱਕ ਲੀਟਰ ਕਰੀਮ ਸਬੰਧੀ ਜਾਣੂ ਕਰਵਾਇਆ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਵੇਰਕਾ ਮਿਲਕ ਪਲਾਂਟ ਵਲੋਂ ਭਵਿੱਖ ਵਿੱਚ ਲੱਸੀ, ਖੀਰ ਅਤੇ ਹੋਰ ਪ੍ਰੋਡੈਕਟਾਂ ਨੂੰ ਸ਼ੁਗਰ ਫਰੀ ਕੀਤਾ ਜਾਵੇਗਾ।ਇਸ ਦੌਰਾਨ ਬੋਰਡ ਆਫ਼ ਡਾਇਰੈਕਟਰ ਸੁਖਪ੍ਰੀਤ ਸਿੰਘ ਨੇ ਮੀਟਿੰਗ ਵਿੱਚ ਸ਼ਾਮਲ ਐਸੋਸੀਏਸ਼ਨ ਦੇ ਨੁਮਾਦਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵੇਰਕਾ ਦੀ ਅਹਿਮ ਕੜੀ ਦੱਸਦਿਆਂ ਵੇਰਕਾ ਦੇ ਪ੍ਰੋਡੈਕਟ ਵੱਧ ਤੋਂ ਵੱਧ ਵਰਤਣ ਲਈ ਪ੍ਰੇਰਿਤ ਕੀਤਾ।

‘ਚਹੇਤਿਆਂ’ ਦੀ ਭਰਤੀ ਦਾ ਮਾਮਲਾ: ਮੁੱਖ ਮੰਤਰੀ ਦਾ ਕਿਹਾ ਸਿਰ ਮੱਥੇ, ਪਰ ਪਰਨਾਲਾ ਉਥੇ ਦਾ ਉਥੇ

ਇਸ ਦੌਰਾਨ ਢਾਬਾ ਐਸੋਸੀਏਸ਼ਨ ਦੇ ਨੁਮਾਂਇੰਦਿਆਂ ਕੋਲੋਂ ਜਿੱਥੇ ਲੋੜੀਂਦੇ ਸੁਝਾਅ ਲਏ ਗਏ ਉੱਥੇ ਉਨ੍ਹਾਂ ਨੂੰ ਵੇਰਕਾ ਪ੍ਰੋਡੈਕਟਾਂ ਸਬੰਧੀ ਆਪਣੀ ਫੀਡ ਬੈਕ ਦੇਣ ਲਈ ਵੀ ਕਿਹਾ ਗਿਆ। ਇਸ ਮੌਕੇ ਵੇਰਕਾ ਮਿਲਕ ਪਲਾਂਟ ਦੇ ਮੈਨੇਜ਼ਰ ਮਾਰਕੀਟਿੰਗ ਅਭੀਨਵ, ਜਗਦੀਪ ਸਿੰਘ ਮੁਹਾਲਾ, ਢਾਬਾ ਐਸੋਸੀਏਸ਼ਨ ਬਠਿੰਡਾ ਦੇ ਪ੍ਰਧਾਨ ਨਰਿੰਦਰ ਸੋਨੀ ਤੇ ਹੋਰ ਨੁਮਾਂਦਿਆਂ ਤੋਂ ਇਲਾਵਾ ਵੇਰਕਾ ਮਿਲਕ ਪਲਾਂਟ ਦੇ ਅਧਿਕਾਰੀ ਤੇ ਕਰਮਚਾਰੀ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...

Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Patiala News: ਸੂਬੇ 'ਚ ਇੰਨੀਂ ਦਿਨੀਂ 'ਚੰਨੀ ਵਰਸਜ਼ ਵੜਿੰਗ'...

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...