ਕੇ.ਕੇ. ਯਾਦਵ ਵੱਲੋਂ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਵੱਡੇ ਪੱਧਰ ’ਤੇ ਮੁਹਿੰਮ ਚਲਾਉਣ ਦਾ ਐਲਾਨ
ਵਿਭਾਗ ਟੈਕਸ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸੇਗਾ
ਭਿ੍ਰਸਟਾਚਾਰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ
ਜਲੰਧਰ ਡਵੀਜਨ ਦੀ ਸਮੀਖਿਆ ਮੀਟਿੰਗ ਕੀਤੀ
ਸੁਖਜਿੰਦਰ ਮਾਨ
ਚੰਡੀਗੜ੍ਹ/ਜਲੰਧਰ/ਲੁਧਿਆਣਾ, 29 ਅਪ੍ਰੈਲ-ਪੰਜਾਬ ਦੇ ਕਰ ਕਮਿਸਨਰ ਸ੍ਰੀ ਕਮਲ ਕਿਸੋਰ ਯਾਦਵ ਨੇ ਅੱਜ ਟੈਕਸ (ਕਰ) ਅਧਿਕਾਰੀਆਂ ਨੂੰ ਵੈਟ ਅਤੇ ਜੀਐਸਟੀ ਦੇ ਬਕਾਇਆ ਪਏ ਸਾਰੇ ਕੇਸਾਂ ਨੂੰ ਜੂਨ ਦੇ ਅੰਤ ਤੱਕ ਨਿਪਟਾਉਣ ਦੇ ਨਿਰਦੇਸ ਦਿੱਤੇ ਹਨ।ਅੱਜ ਇੱਥੇ ਜੀਐਸਟੀ ਭਵਨ ਵਿਖੇ ਕਰ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਰ ਕਮਿਸਨਰ ਨੇ ਕਿਹਾ ਕਿ ਸੂਬੇ ਭਰ ਦੇ ਵਪਾਰੀਆਂ ਨੂੰ ਲੋੜੀਂਦੀ ਰਾਹਤ ਦੇਣਾ ਸਮੇਂ ਦੀ ਮੁੱਖ ਲੋੜ ਹੈ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਵੈਟ ਅਤੇ ਜੀਐਸਟੀ ਦੇ ਬਕਾਇਆ ਕੇਸਾਂ ਦਾ ਨਿਪਟਾਰਾ ਕਰਨ ਅਤੇ ਕਿਹਾ ਕਿ ਉਹ ਹਰ ਹਫਤੇ ਨਿੱਜੀ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਕਰਨਗੇ। ਉਨ੍ਹਾਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਕਰ ਕਮਿਸਨਰ ਨੇ ਅੱਗੇ ਐਲਾਨ ਕੀਤਾ ਕਿ ਵਿਭਾਗ ਜਲਦੀ ਹੀ ਸੂਬੇ ਵਿੱਚ ਜਾਅਲੀ ਫਰਮਾਂ ਨੂੰ ਨੱਥ ਪਾਉਣ ਲਈ ਇੱਕ ਵੱਡੀ ਮੁਹਿੰਮ ਸੁਰੂ ਕਰੇਗਾ। ਉਨ੍ਹਾਂ ਕਿਹਾ ਕਿ ਅਜਿਹੀ ਕੋਈ ਵੀ ਜਾਅਲੀ ਫਰਮ ਜੋ ਗੈਰ-ਕਾਨੂੰਨੀ ਤਰੀਕਿਆਂ ਨਾਲ ਟੈਕਸ ਚੋਰੀ ਕਰਨ ਦੀ ਕੋਸ਼ਿਸ਼ ਕਰਦੀ ਹੈ, ਉਸ ਨਾਲ ਸਖਤੀ ਨਾਲ ਨਿਪਟਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਕਿਸੇ ਵੀ ਜਾਅਲੀ ਫਰਮ ਦੇ ਸੰਚਾਲਨ ਲਈ ਜਵਾਬਦੇਹ ਬਣਾਇਆ ਜਾਵੇਗਾ।
ਇਕ ਹੋਰ ਮੁੱਦੇ ’ਤੇ ਚਰਚਾ ਕਰਦੇ ਹੋਏ ਕਰ ਕਮਿਸਨਰ ਨੇ ਕਿਹਾ ਕਿ ਹਰੇਕ ਅਧਿਕਾਰੀ ਇਹ ਯਕੀਨੀ ਬਣਾਏਗਾ ਕਿ ਅਸੈਸਮੈਂਟ ਕੇਸ ਸਤੰਬਰ ਦੇ ਅੰਤ ਤੱਕ ਮੁਕੰਮਲ ਹੋ ਜਾਣ। ਉਨਾਂ ਕਿਹਾ ਕਿ ਅਧਿਕਾਰੀ ਵਿੱਤੀ ਸਾਲ ਦੇ ਅੰਤ ਤੱਕ ਇੰਤਜਾਰ ਨਾ ਕਰਨ, ਸਗੋਂ ਬਾਰੀਕੀ ਨਾਲ ਅਧਿਐਨ ਕਰਕੇ ਸਤੰਬਰ ਦੇ ਅੰਤ ਤੱਕ ਇਸ ਕਾਰਜ ਨੂੰ ਨੇਪਰੇ ਚਾੜ੍ਹਨ। ਸ੍ਰੀ ਯਾਦਵ ਨੇ ਕਿਹਾ ਕਿ ਵਿਭਾਗ ਵੱਲੋਂ ਜਲਦੀ ਹੀ ਹਰੇਕ ਅਧਿਕਾਰੀ ਦੁਆਰਾ ਆਪਣੀਆਂ ਅਸੈਸਮੈਂਟਸ ਪੂਰੀਆਂ ਕਰਨ ਲਈ ਮਹੀਨਾਵਾਰ ਟੀਚਾ ਮਿੱਥਿਆ ਜਾਵੇਗਾ।ਕਰ ਕਮਿਸਨਰ ਨੇ ਅਧਿਕਾਰੀਆਂ ਨੂੰ ਆਪਣੇ ਖੇਤਰ ਦੇ ਦੌਰੇ ਵਧਾਉਣ ਦੇ ਨਿਰਦੇਸ ਦਿੱਤੇ। ਉਨ੍ਹਾਂ ਕਿਹਾ ਕਿ ਇਹ ਇੱਕ ਪਾਸੇ ਵਿਭਾਗ ਨੂੰ ਜਮੀਨੀ ਹਕੀਕਤਾਂ ਤੋਂ ਜਾਣੂੰ ਕਰਵਾਉਣ ਅਤੇ ਦੂਜੇ ਪਾਸੇ ਟੈਕਸਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਚਾਰੂ ਬਣਾਉਣ ਵਿੱਚ ਮਦਦ ਕਰੇਗਾ। ਸ੍ਰੀ ਯਾਦਵ ਨੇ ਕਿਹਾ ਕਿ ਜਾਂਚ ਕਰਨਾ ਹਰੇਕ ਅਧਿਕਾਰੀ ਲਈ ਜਰੂਰੀ ਹੈ ਅਤੇ ਇਸ ਸਬੰਧੀ ਵਿਭਾਗ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ।
ਟੈਕਸ ਕਮਿਸਨਰ ਨੇ ਇਹ ਵੀ ਕਿਹਾ ਕਿ ਡੀਮਡ ਅਪਰੂਵਲ ਆਰ.ਸੀਜ਼ ਲਈ ਵੀ ਨਿਰੀਖਣ ਦੀ ਕਾਰਵਾਈ ਵਿੱਚ ਤੇਜ਼ੀ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਫੀਲਡ ਨਿਰੀਖਣ ਕਰਨ ਵਿੱਚ ਅਧਿਕਾਰੀਆਂ ਦੀ ਕੁਤਾਹੀ ਦਾ ਸਖਤ ਨੋਟਿਸ ਲਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਗਲਤੀ ਕਰਨ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਨ ਦੱਸੋ ਨੋਟਿਸ ਜਾਰੀ ਕਰਨ ਸਮੇਤ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਕਰ ਕਮਿਸਨਰ ਨੇ ਸਪੱਸਟ ਕਿਹਾ ਕਿ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਟੈਕਸ ਚੋਰੀ ਕਰਨ ਨਾਲ ਸਰਕਾਰੀ ਖਜਾਨੇ ਨੂੰ ਭਾਰੀ ਨੁਕਸਾਨ ਹੁੰਦਾ ਹੈ ਜੋ ਕਿ ਕਿਸੇ ਵੀ ਤਰ੍ਹਾਂ ਬਰਦਾਸਤਯੋਗ ਨਹੀਂ ਹੈ ਅਤੇ ਵਿਭਾਗ ਵੱਲੋਂ ਹੁਣ ਸਾਰੇ ਟੈਕਸ ਚੋਰੀ ਕਰਨ ਵਾਲਿਆਂ ’ਤੇ ਸ਼ਿਕੰਜਾ ਕਸਿਆ ਜਾਵੇਗਾ। ਸ੍ਰੀ ਯਾਦਵ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕੋਈ ਵੀ ਟੈਕਸ ਚੋਰੀ ਕਰਨ ਵਾਲਾ ਸਰਕਾਰ ਦੇ ਸ਼ਿਕੰਜੇ ਤੋਂ ਬਚ ਕੇ ਨਾ ਨਿਕਲੇ।
ਕਰ ਕਮਿਸਨਰ ਨੇ ਟੈਕਸਾਂ ਦੇ ਖੜ੍ਹੇ ਬਕਾਏ ਦੀ ਜਲਦੀ ਵਸੂਲੀ ਲਈ ਵੀ ਜੋਰ ਪਾਇਆ। ਉਨ੍ਹਾਂ ਕਿਹਾ ਕਿ ਅਧਿਕਾਰੀ ਡਿਫਾਲਟਰਾਂ ਤੋਂ ਬਕਾਏ ਦੀ ਵਸੂਲੀ ਲਈ ਵੱਡੇ ਪੱਧਰ ’ਤੇ ਰਿਕਵਰੀ ਮੁਹਿੰਮ ਸੁਰੂ ਕਰਨ। ਸ੍ਰੀ ਯਾਦਵ ਨੇ ਕਿਹਾ ਕਿ ਸੂਬੇ ਵਿੱਚ ਕਰ ਉਗਰਾਹੀ ਨੂੰ ਵਧਾਉਣ ਲਈ ਇਹ ਸਮੇਂ ਦੀ ਲੋੜ ਹੈ।ਅਧਿਕਾਰੀਆਂ ਵੱਲੋਂ ਟੈਕਸ ਸੁਧਾਰਾਂ ਲਈ ਦਿੱਤੇ ਗਏ ਨਵੇਂ ਵਿਚਾਰਾਂ/ਸੁਝਾਵਾਂ ਦਾ ਸੁਆਗਤ ਕਰਦਿਆਂ ਕਰ ਕਮਿਸਨਰ ਨੇ ਕਿਹਾ ਕਿ ਟੈਕਸ ਸੁਧਾਰਾਂ ਲਈ ਨਵੀਆਂ ਪਹਿਲਕਦਮੀਆਂ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਸੂਬਾ ਪੱਧਰ ’ਤੇ ਵੀ ਅਧਿਕਾਰੀਆਂ ਵੱਲੋਂ ਪੇਸ਼ ਕੀਤੇ ਗਏ ਨਵੇਂ ਵਿਚਾਰਾਂ ਨੂੰ ਅਪਣਾਏਗਾ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਸੂਬੇ ਵਿੱਚ ਟੈਕਸ ਵਸੂਲੀ ਨੂੰ ਹੋਰ ਬਿਹਤਰ ਬਣਾਉਣ ਲਈ ਅਣਥੱਕ ਮਿਹਨਤ ਕਰ ਰਿਹਾ ਹੈ।
ਭਿ੍ਰਸਟਾਚਾਰ ਬਿਲਕੁਲ ਸਹਿਣ ਨਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕਰ ਕਮਿਸਨਰ ਨੇ ਕਿਹਾ ਕਿ ਇਸ ਵਿੱਚ ਸਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਮਾਂਬੱਧ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਵਿਭਾਗ ਟੈਕਸ ਵਸੂਲੀ ਅਤੇ ਸੇਵਾਵਾਂ ਦੇਣ ਵਿੱਚ ਇੱਕ ਨਵਾਂ ਮਾਪਦੰਡ ਸਥਾਪਤ ਕਰੇਗਾ।
ਕਰ ਕਮਿਸਨਰ ਨੇ ਸਮੂਹ ਵਪਾਰੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣਾ ਬਕਾਇਆ ਟੈਕਸ ਸਰਕਾਰ ਨੂੰ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਟੈਕਸ ਦੀ ਵਰਤੋਂ ਢੁਕਵੇਂ ਢੰਗ ਨਾ ਸੂਬੇ ਵਿੱਚ ਵਿਕਾਸ ਕਾਰਜਾਂ ਲਈ ਕੀਤੀ ਜਾਂਦੀ ਹੈ ਜਿਸ ਕਾਰਨ ਟੈਕਸ ਅਦਾ ਕਰਨ ਵਾਲੇ ਇਸ ਵਿਕਾਸ ਦਾ ਹਿੱਸਾ ਬਣਦੇ ਹਨ। ਸ੍ਰੀ ਯਾਦਵ ਨੇ ਇਹ ਵੀ ਕਿਹਾ ਕਿ ਕਰਦਾਤਾਵਾਂ ਦੇ ਸਹਿਯੋਗ ਤੋਂ ਬਿਨਾਂ ਰਾਜ ਦੇ ਵਿਕਾਸ ਦਾ ਟੀਚਾ ਪ੍ਰਾਪਤ ਨਹੀਂ ਕੀਤਾ ਜਾ ਸਕਦਾ।ਇਸ ਮੌਕੇ ਵਧੀਕ ਕਮਿਸਨਰ ਸ੍ਰੀਮਤੀ ਬ੍ਰਹਮਨੀਤ ਕੌਰ ਅਤੇ ਸ੍ਰੀ ਰਵਨੀਤ ਸਿੰਘ ਖੁਰਾਣਾ, ਡਿਪਟੀ ਆਬਕਾਰੀ ਤੇ ਕਰ ਕਮਿਸਨਰ ਸ੍ਰੀ ਪਰਮਜੀਤ ਸਿੰਘ ਅਤੇ ਹੋਰ ਹਾਜਰ ਸਨ।
Share the post "ਵੈਟ ਅਤੇ ਜੀਐਸਟੀ ਦੇ ਸਾਰੇ ਬਕਾਇਆ ਕੇਸ ਜੂਨ ਦੇ ਅਖ਼ੀਰ ਤੱਕ ਨਿਪਟਾਏੇ ਜਾਣ : ਕਰ ਕਮਿਸਨਰ"