ਸੁਖਜਿੰਦਰ ਮਾਨ
ਬਠਿੰਡਾ, 30 ਨਵੰਬਰ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 01 ਜਨਵਰੀ 2023 ਦੇ ਆਧਾਰ ਤੇ ਫੋਟੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ 9 ਨਵੰਬਰ, 2022 ਤੋਂ ਸ਼ੁਰੂ ਹੋ ਚੁੱਕਾ ਹੈ। ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸਡਿਊਲ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਲਈ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ-ਕਮ-ਚੋਣਕਾਰ ਰਜਿਸਟਰੇਸ਼ਨ ਅਫਸਰ-90 ਰਾਮਪੁਰਾ ਫੂਲ ਸ੍ਰੀ ਓਮ ਪ੍ਰਕਾਸ, ਵੱਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪਹਿਲਾਂ 19 ਅਤੇ 20 ਨਵੰਬਰ 2022 ਨੂੰ ਸਪੈਸ਼ਲ ਕੈਪ ਲਗਾਇਆ ਜਾ ਚੁੱਕਾ ਹੈ ਅਤੇ ਹੁਣ ਦੂਜਾ ਕੈਂਪ ਮਿਤੀ 03 ਅਤੇ 04 ਦਸੰਬਰ 2022 ਨੂੰ ਲਗਾਇਆ ਜਾਣਾ ਹੈ। ਇਸ ਦੌਰਾਨ ਬੂਥ ਲੈਵਲ ਅਫਸਰ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਉਪਰ ਸਵੇਰੇ 09 ਵਜੇ ਤੋਂ ਸ਼ਾਮ 5 ਵਜੇ ਤੱਕ ਬੈਠ ਕੇ ਸਪੈਸ਼ਲ ਕੈਂਪ ਲਗਾਉਣਗੇ। ਇਸ ਦੌਰਾਨ ਜਿਨ੍ਹਾਂ ਵਿਅਕਤੀਆਂ ਵੱਲੋਂ ਨਵੀਂ ਵੋਟ/ਦਰੁੱਸਤੀ/ਵੋਟ ਕਟਵਾਉਣੀ ਹੈ, ਉਹ ਆਪਣਾ ਫਾਰਮ ਸਬੰਧਤ ਬੂਥ ਲੈਵਲ ਅਫਸਰ ਪਾਸ ਦੇ ਸਕਦੇ ਹਨ।ਇਸ ਦੌਰਾਨ ਉਨ੍ਹਾਂ ਇਹ ਵੀ ਦੱਸਿਆ ਕਿ ਸਬੰਧਤ ਵਿਅਕਤੀ 8 ਦਸੰਬਰ ਤੱਕ ਇਹ ਫਾਰਮ ਬੂਥ ਲੈਵਲ ਅਫਸਰਾਂ ਪਾਸ ਕਿਸੇ ਵੀ ਸਮੇਂ ਜਮ੍ਹਾਂ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਆਨ-ਲਾਈਨ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਵੀ ਅਪਲਾਈ ਕੀਤਾ ਜਾ ਸਕਦੇ ਹੈ। ਉਨ੍ਹਾਂ ਵੱਲੋਂ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆ ਨੂੰ ਇਸ ਚੋਣ ਹਲਕੇ ਦੇ ਪੋਲਿੰਗ ਸਟੇਸ਼ਨਾਂ ਉੱਪਰ ਬੀ.ਐੱਲ.ਏ. ਨਿਯੁਕਤ ਕਰਨ ਲਈ ਕਿਹਾ ਗਿਆ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਨਿਯੁਕਤ ਕੀਤੇ ਬੀ.ਐੱਲ.ਏ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਇੱਕ ਦਿਨ ਵਿੱਚ ਬੂਥ ਲੈਵਲ ਅਫ਼ਸਰ ਨੂੰ ਫਾਰਮ ਨੰਬਰ 10 ਜਮ੍ਹਾਂ ਕਰਵਾ ਸਕਦੇ ਹਨ। ਇਸ ਦੌਰਾਨ ਰਾਜਨੀਤਕ ਪਾਰਟੀਆਂ ਵੱਲੋਂ ਆਏ ਨੁਮਾਇੰਦਿਆਂ ਨੂੰ ਫਾਰਮ ਨੰਬਰ 9,10,11,11ਏ,11ਬੀ ਦੀਆਂ ਲਿਸਟਾਂ ਵੀ ਮੁਹੱਈਆਂ ਕਰਵਾਈਆਂ ਗਈਆਂ। ਇਸ ਮੌਕੇ ਸ੍ਰੀ ਸੁਖਵੀਰ ਬਰਾੜ ਤਹਿਸੀਲਦਾਰ ਰਾਮਪੁਰਾ, ਸ੍ਰੀ ਅਵਤਾਰ ਸਿੰਘ ਨਾਇਬ ਤਹਿਸਲਦਾਰ, ਰਾਮਪੁਰਾ ਫੂਲ ਵੀ ਹਾਜ਼ਰ ਸਨ।
Share the post "ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸਬੰਧੀ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ ਆਯੋਜਿਤ"