ਸ਼ਹਿਰ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸੇਵਾਵਾਂ ਅਤੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ: ਅਮਨ ਅਰੋੜਾ

Date:

spot_img

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸ਼ਹਿਰੀ ਵਿਕਾਸ ਅਥਾਰਟੀਆਂ ਨਾਲ ਕੀਤੀਆਂ ਮੈਰਾਥਨ ਮੀਟਿੰਗਾਂ
ਸੁਖਜਿੰਦਰ ਮਾਨ
ਚੰਡੀਗੜ, 13 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਭਿ੍ਰਸ਼ਟਾਚਾਰ ਮੁਕਤ ਸਾਫ ਸੁਥਰੀਆਂ ਸੇਵਾਵਾਂ ਦੇ ਨਾਲ ਸੂਬੇ ਦੇ ਵੱਡੇ ਸ਼ਹਿਰਾਂ ਵਿੱਚ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਥਾਪਤ ਕਰਨ ਲਈ ਵਚਨਬੱਧ ਹੈ। ਸ਼ਹਿਰੀ ਵਿਕਾਸ ਵਿਭਾਗ ਦੇ ਵੱਖ-ਵੱਖ ਵਿੰਗ ਇਸ ਟੀਚੇ ਨੂੰ ਪੂਰਾ ਕਰਨਾ ਹਰ ਹੀਲੇ ਯਕੀਨੀ ਬਣਾਉਣ। ਇਹ ਗੱਲ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਇਥੇ ਵਿਭਾਗ ਨਾਲ ਸਬੰਧਤ ਵੱਖ-ਵੱਖ ਸ਼ਹਿਰਾਂ ਦੀਆਂ ਅਥਾਰਟੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਦੌਰਾਨ ਆਖੀ।ਸ੍ਰੀ ਅਰੋੜਾ ਨੇ ਅੱਜ ਇਥੇ ਮੈਰਾਥਨ ਚੱਲੀਆਂ ਮੀਟਿੰਗਾਂ ਵਿੱਚ ਪੁੱਡਾ, ਗਮਾਡਾ, ਗਲਾਡਾ, ਪਟਿਆਲਾ ਵਿਕਾਸ ਅਥਾਰਟੀ (ਪੀ.ਡੀ.ਏ.), ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਕੰਮਕਾਜ ਦੀ ਸਮੀਖਿਆ ਕੀਤੀ। ਹਰ ਅਥਾਰਟੀ ਨਾਲ ਵੱਖੋ-ਵੱਖਰੀ ਕੀਤੀ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਤਾਂ ਸਬੰਧਤ ਅਥਾਰਟੀ ਸਬੰਧੀ ਪੇਸ਼ਕਾਰੀ ਦਿੱਤੀ ਗਈ।
ਸ੍ਰੀ ਅਰੋੜਾ ਨੇ ਕਿਹਾ ਕਿ ਪਿਛਲੇ ਕਾਫੀ ਅਰਸੇ ਤੋਂ ਪਿੰਡਾਂ ਅਤੇ ਛੋਟੇ ਸ਼ਹਿਰਾਂ ’ਚੋਂ ਵੱਡੇ ਸ਼ਹਿਰਾਂ ਵੱਲ ਵਸੋਂ ਦਾ ਪਰਵਾਸ ਹੋਇਆ ਹੈ। ਸ਼ਹਿਰਾਂ ਦੀ ਆਬਾਦੀ ਕਾਫੀ ਵਧ ਗਈ ਹੈ ਪ੍ਰੰਤੂ ਸ਼ਹਿਰਾਂ ਵਿੱਚ ਸਹੂਲਤਾਂ ਬਦ ਤੋਂ ਬਦਤਰ ਹੋਈਆਂ ਹਨ। ਉਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਆਧੁਨਿਕ ਸਥਿਤੀਆਂ ਦੇ ਮੱਦੇਨਜ਼ਰ ਵਸੋਂ ਨੂੰ ਧਿਆਨ ਵਿੱਚ ਰੱਖਦਿਆਂ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ। ਪੰਜਾਬ ਸ਼ਹਿਰੀ ਵਿਕਾਸ ਯੋਜਨਾਬੰਦੀ ਅਧੀਨ ਸ਼ਹਿਰ ਵਾਸੀਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸੇਵਾਵਾਂ ਜਿਵੇਂ ਕਿ ਸਾਫ ਸੁਥਰੇ ਪੀਣ ਵਾਲੇ ਪਾਣੀ, ਸੀਵਰੇਜ, ਸਟੀਰਟ ਲਾਈਟਾਂ, ਪਾਰਕਾਂ ਦੇ ਰੱਖ-ਰਖਾਵ ਦੇ ਨਾਲ ਬਰਸਾਤਾਂ ਵਿੱਚ ਮੀਂਹ ਦੇ ਪਾਣੀ ਦੀ ਤੁਰੰਤ ਨਿਕਾਸ ਨੂੰ ਧਿਆਨ ਵਿੱਚ ਰੱਖਦਿਆਂ ਕੰਮ ਕੀਤੇ ਜਾਣ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਉਹ ਸਾਰੇ ਵੱਡੇ ਸ਼ਹਿਰਾਂ ਦਾ ਨਿੱਜੀ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਸ਼ਹਿਰ ਵਾਸੀਆਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਗੇ। ਸਾਰੇ ਸ਼ਹਿਰਾਂ ਦੀਆਂ ਵਿਕਾਸ ਅਥਾਰਟੀਆਂ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਸ਼ਹਿਰ ਵਾਸੀ ਨੂੰ ਕੋਈ ਸਮੱਸਿਆ ਨਾ ਆਵੇ।ਮੀਟਿੰਗਾਂ ਵਿੱਚ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਪ੍ਰਮੁੱਖ ਸਕੱਤਰ ਏ.ਕੇ.ਸਿਨਹਾ, ਪੁੱਡਾ ਦੇ ਮੁੱਖ ਪ੍ਰਸ਼ਾਸਕ ਤੇ ਟਾਊਨ ਐਂਡ ਕੰਟਰੀ ਪਲਾਨਿੰਗ ਦੇ ਡਾਇਰੈਕਟਰ ਅਰਸ਼ਦੀਪ ਸਿੰਘ ਥਿੰਦ, ਗਲਾਡਾ ਦੇ ਮੁੱਖ ਪ੍ਰਸ਼ਾਸਕ, ਸੁਰਭੀ ਮਲਿਕ, ਗਮਾਡਾ ਦੇ ਮੁੱਖ ਪ੍ਰਸ਼ਾਸਕ ਅਮਨਦੀਪ ਬਾਂਸਲ ਵੀ ਹਾਜ਼ਰ ਸਨ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Malwa College ਨੇ ਪੂਰੇ ਉਤਸ਼ਾਹ ਨਾਲ ਮਨਾਇਆ ‘ਰਾਸਟਰੀ ਖੇਡ ਦਿਵਸ’

Bathinda News:Malwa College; ਮਾਲਵਾ ਕਾਲਜ ਅਤੇ ਮਾਲਵਾ ਕਾਲਜ ਆਫ਼...