ਸ਼੍ਰੋਮਣੀ ਅਕਾਲੀ ਦਲ ਦਾ 5 ਮੈਂਬਰੀ ਵਫਦ ਅੱਜ ਲਖੀਮਪੁਰ ਖੀਰੀ ਜਾਵੇਗੀ

Date:

spot_img

ਸੁਖਜਿੰਦਰ ਮਾਨ
ਚੰਡੀਗੜ੍ਹ, 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦਾ ਉਚ ਪੱਧਰੀ ਵਫਦ ਅੱਜ ਲਖੀਮਪੁਰ ਖੀਰੀ ਲਈ ਰਵਾਨਾ ਹੋਵੇਗਾ ਤੇ ਉਥੇ ਪਹੁੰਚ ਕੇ ਉਹਨਾਂ ਕਿਸਾਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰੇਗਾ ਜਿਹਨਾਂ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਦਿਆਂ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਨੇ ਗੱਡੀ ਹੇਠ ਦਰੜ ਕੇ ਮਾਰ ਦਿੱਤਾ ਸੀ। ਇਸ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੱਸਿਆ ਕਿ ਇਹ ਵਫਦ ਉੱਤਰ ਪ੍ਰਦੇਸ਼ ਸਰਕਾਰ ਦੇ ਪ੍ਰਤੀਨਿਧਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਉਹਨਾਂ ਨੂੰ ਇਸ ਅਣਮਨੁੱਖੀ ਕਾਰੇ ਲਈ ਜ਼ਿੰਮੇਵਾਰੀ ਦੋਸ਼ੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ ਲਈ ਆਖਣਗੇ। ਉਹਨਾਂ ਕਿਹਾ ਕਿ ਅਕਾਲੀ ਦਲ ਮਾਮਲੇ ਵਿਚ ਸਪਸ਼ਟ ਹੈ ਕਿ ਜਿਹੜੇ ਵੀ ਇਸ ਕਤਲੇਆਮ ਲਈ ਜ਼ਿੰਮੇਵਾਰ ਹਨ, ਉਹਨਾਂ ਨੂੰ ਤੁਰੰਤ ਸਲਾਖਾਂ ਪਿੱਛੇ ਸੁੱਟਿਆ ਜਾਣਾ ਚਾਹੀਦਾ ਹੈ।
ਇਸ ਪੰਜ ਮੈਂਬਰੀ ਵਫਦ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਐਮ.ਪੀ ਬਲਵਿੰਦਰ ਸਿੰਘ ਭੁੰਦੜ, ਸਾਬਕਾ ਐਮ.ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਸ਼ਾਮਲ ਹਨ।

spot_img
spot_img

Share post:

Popular

More like this
Related

Amritsar ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ

👉ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ...

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

Chandigarh News:ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ...