ਪੰਜਾਬੀ ਖ਼ਬਰਸਾਰ ਬਿਉਰੋ
ਚੰਡੀਗੜ੍ਹ, 13 ਮਾਰਚ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ (ਪੀਐਸਟੀਈਟੀ) ਵਿੱਚ ਹੋਈ ਲਾਹਪਰਵਾਹੀ ਦੇ ਮਾਮਲੇ ਵਿੱਚ ਜਾਂਚ ਦੇ ਹੁਕਮ ਦਿੱਤੇ ਹਨ। ਉਹਨਾਂ ਕਿਹਾ ਕਿ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਬੀਤੇ ਕੱਲ੍ਹ ਹੋਏ ਪੰਜਾਬ ਸਟੇਟ ਟੀਚਰ ਯੋਗਤਾ ਟੈਸਟ ਦੇ ਪੇਪਰ ਦੌਰਾਨ ਵੱਡੇ ਪੱਧਰ ‘ਤੇ ਪ੍ਰਸ਼ਨ ਪੱਤਰ ਵਿੱਚ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਉਹਨਾਂ ਇਸ ਮਾਮਲੇ ਦੀ ਜਾਂਚ ਪ੍ਰਮੁੱਖ ਸਕੱਤਰ ਪੱਧਰ ਦੇ ਅਧਿਕਾਰੀ ਤੋਂ ਕਰਵਾਉਣ ਦੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਹੋਈ ਅਣਗਹਿਲੀ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖਿਲਾਫ਼ ਅਪਰਾਧਕ ਮਾਮਲਾ ਦਰਜ ਕੀਤਾ ਜਾਵੇ। ਇਸ ਦੇ ਨਾਲ ਹੀ ਸ. ਬੈਂਸ ਨੇ ਪੇਪਰ ਲੈਣ ਵਾਲੀ ਥਰਡ ਪਾਰਟੀ ਏਜੰਸੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਤੋਂ ਕੋਈ ਫੀਸ ਲਏ ਬਗੈਰ ਇਹ ਪੇਪਰ ਜਲਦ ਲਵੇ। ਉਹਨਾਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਰਡ ਪਾਰਟੀ ਨਾਲ ਪੇਪਰ ਲੈਣ ਸਬੰਧੀ ਕੀਤੇ ਜਾਣ ਵਾਲੇ ਇਕਰਾਰਨਾਮੇ ਵਿੱਚ ਇਹ ਮੱਦ ਵੀ ਸ਼ਾਮਲ ਕਰਨ ਕਿ ਜੇਕਰ ਪੇਪਰ ਆਯੋਜਨ ਕਰਨ ਵਾਲੀ ਸੰਸਥਾ ਵੱਲੋਂ ਕੋਈ ਤਰੁੱਟੀ ਪਾਈ ਜਾਂਦੀ ਹੈ ਤਾਂ ਉਹ ਵਿਦਿਆਰਥੀਆਂ ਨੂੰ ਇਸ ਦਾ ਮੁਆਵਜਾ ਵੀ ਦੇਣਗੇ।
ਸਕੂਲ ਸਿੱਖਿਆ ਮੰਤਰੀ ਵੱਲੋਂ ਪੀਐਸਟੀਈਟੀ ਮਾਮਲੇ ਵਿੱਚ ਜਾਂਚ ਦੇ ਹੁਕਮ
6 Views